01-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-04-2026

ਸੀਵਰੇਜ ਲੀਕੇਜ ਦੀ ਸਮੱਸਿਆ ਨਾਲ ਦੁਕਾਨਦਾਰ ਪ੍ਰੇਸ਼ਾਨ

ਅਜੀਤ ਡੈਸਕ 11-04-2026
ਗੁਰਦਾਸਪੁਰ, 10 ਅਪ੍ਰੈਲ (ਚੱਕਰਾਜਾ)- ਗੁਰਦਾਸਪੁਰ ਦੇ ਮਿਹਰ ਚੰਦ ਰੋਡ 'ਤੇ ਸੀਵਰੇਜ ਬੰਦ ਹੋਣ ਕਾਰਨ ਦੁਕਾਨਦਾਰਾਂ ਨੰੂ ਭਾਰੀ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ | ਇਸ ਮਾਮਲੇ ਸਬੰਧੀ ਸਥਾਨਕ ਨਿਵਾਸੀ ਬਾਲ ਕ੍ਰਿਸ਼ਨ ਕਾਲੀਆ ਵਲੋਂ ਸੀਵਰੇਜ ਵਿਭਾਗ ਦੇ ਕਰਮਚਾਰੀ ਗੁਲਸ਼ਨ ਕੁਮਾਰ ਨੰੂ ਆਪਣੀ ਸ਼ਿਕਾਇਤ ਵੀ ਦਰਜ ਕਰਵਾਈ ਗਈ ਹੈ | ਦੱਸ ਦੇਈਏ ਕਿ ਕੁਝ ਹੀ ਦਿਨਾਂ ਵਿਚ ਸੀਵਰੇਜ ਬੰਦ ਹੋ ਜਾਣ ਕਾਰਨ ਗਲੀ 'ਚ ਗੰਦਾ ਪਾਣੀ ਜਮ੍ਹਾਂ ਹੋ ਰਿਹਾ ਹੈ ਜਿਸ ਨਾਲ ਬਦਬੂ ਤੇ ਭਿਆਨਕ ਬਿਮਾਰੀਆਂ ਫੈਲਣ ਦਾ ਖਤਰਾ ਬਣ ਰਿਹਾ ਹੈ | ਸਥਾਨਕ ਨਿਵਾਸੀ ਜੋਬਨ ਕੁਮਾਰ, ਗੁਰਪ੍ਰੀਤ ਸਿੰਘ ਗੋਰਾ, ਵਿਸ਼ਾਲ ਕੁਮਾਰ ਤੇ ਸ਼ਾਮ ਲਾਲ ਆਦਿ ਨੇ ਵਿਭਾਗ ਦੇ ਅਧਿਕਾਰੀਆਂ ਤੋਂ ਮੰਗ ਕਰਦੇ ਹੋਏ ਕਿਹਾ ਕਿ ਸਮੱਸਿਆ ਦਾ ਪੁਖਤਾ ਹੱਲ ਕੀਤਾ ਜਾਵੇ ਤਾਂ ਕਿ ਗੰਦਗੀ ਨਾਲ ਹੋਣ ਵਾਲੀ ਪ੍ਰੇਸ਼ਾਨੀ ਤੋਂ ਬਚਾ ਹੋ ਸਕੇ |
ਪਿਛਲੀ ਖ਼ਬਰ ਹੈਲਥ ਕਾਰਡ ਬਣਾਉਣ ਲਈ ਕੈਂਪ ਲਗਾਇਆ ਅਗਲੀ ਖ਼ਬਰ ਚਰਨਜੀਤ ਕੌਰ ਬਾਜਵਾ ਨੇ ਸਵ. ਸੁਰਜੀਤ ਸਿੰਘ ਮਸਤਾਨ ਦੇ ਪਰਿਵਾਰ ਨਾਲ ਕੀਤਾ ਦੁੱਖ ਸਾਂਝਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।