31-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-04-2026

ਗੜੇਮਾਰੀ ਕਾਰਨ ਹੋਏ ਨੁਕਸਾਨ ਦਾ ਪੰਜਾਬ ਸਰਕਾਰ ਕਿਸਾਨਾਂ ਨੂੰ 50 ਹਜ਼ਾਰ ਪ੍ਰਤੀ ਏਕੜ ਮੁਆਵਜ਼ਾ ਦੇਵੇ : ਗੁਰਿੰਦਰ ਸਿੰਘ ਬਾਜਵਾ <br/>

ਅਜੀਤ ਡੈਸਕ 11-04-2026
ਬਟਾਲਾ, 10 ਅਪ੍ਰੈਲ (ਸਤਿੰਦਰ ਸਿੰਘ)- ਬੇਗਮਪੁਰਾ ਖਾਲਸਾ ਰਾਜ ਪਾਰਟੀ ਦੇ ਪ੍ਰਧਾਨ ਗੁਰਿੰਦਰ ਸਿੰਘ ਬਾਜਵਾ ਨੇ ਕਿਹਾ ਕਿ ਬੇਮੌਸਮੀ ਭਾਰੀ ਬਾਰਿਸ਼ ਅਤੇ ਗੜ੍ਹੇਮਾਰੀ ਨਾਲ ਕਿਸਾਨਾਂ ਦੀ ਪੱਕੀ ਹੋਈ ਕਣਕ ਦੀ ਫ਼ਸਲ ਦਾ ਭਾਰੀ ਨੁਕਸਾਨ ਹੋਇਆ ਹੈ | ਪੰਜਾਬ ਸਰਕਾਰ ਇਸ ਦੀ ਵਿਸ਼ੇਸ਼ ਗਰਦੌਰੀ ਕਰਵਾ ਕੇ ਕਿਸਾਨਾਂ ਨੂੰ 50 ਹਜ਼ਾਰ ਰੁਪਏ ਪ੍ਰਤੀ ਏਕੜ ਮੁਆਵਜ਼ਾ ਦੇਵੇ ਤਾਂ ਜੋ ਪ੍ਰਭਾਵਿਤ ਕਿਸਾਨਾਂ ਨੂੰ ਕੁਝ ਰਾਹਤ ਮਿਲ ਸਕੇ | ਉਨ੍ਹਾਂ ਕਿਹਾ ਕਿ ਝੋਨੇ ਦੀ ਫ਼ਸਲ ਸਮੇ ਪੰਜਾਬ 'ਚ ਆਏ ਹੜ੍ਹਾਂ ਕਾਰਨ ਪਹਿਲਾਂ ਹੀ ਕਿਸਾਨਾਂ ਦਾ ਭਾਰੀ ਨੁਕਸਾਨ ਹੋ ਚੁੱਕਿਆ ਹੈ ਤੇ ਹੁਣ ਕਿਸਾਨਾਂ ਨੂੰ ਬੇਮੌਸਮੀ ਬਰਸਾਤ ਅਤੇ ਭਾਰੀ ਗੜ੍ਹੇਮਾਰੀ ਨੇ ਆਰਥਿਕ ਪੱਖੋਂ ਹੋਰ ਨੁਕਸਾਨ ਕੀਤਾ ਹੈ | ਸ: ਬਾਜਵਾ ਨੇ ਕਿਹਾ ਕਿ ਜਿਹੜੇ ਕਿਸਾਨਾਂ ਨੇ ਠੇਕੇ 'ਤੇ ਜ਼ਮੀਨ ਲਈ ਹੈ, ਉਨ੍ਹਾਂ ਨੂੰ ਦੋਹਰੀ ਮਾਰ ਪਈ ਹੈ | ਸੂਬਾ ਸਰਕਾਰ ਬਿਨਾਂ ਕਿਸੇ ਦੇਰੀ ਦੇ ਪ੍ਰਭਾਵਿਤ ਕਿਸਾਨਾਂ ਨੂੰ ਤੁਰੰਤ ਮੁਆਵਜ਼ਾ ਦੇਵੇ |

ਪਿਛਲੀ ਖ਼ਬਰ ਬਾਬਾ ਬੰਦਾ ਸਿੰਘ ਬਹਾਦਰ ਯਾਦਗਾਰੀ ਸਾਲਾਨਾ ਮੇਲਾ ਕਰਵਾਇਆ <br/> ਅਗਲੀ ਖ਼ਬਰ ਪੁਰਾਣਾ ਸ਼ਾਲਾ ਚੌਕ 'ਚ ਸਪੀਡ ਬਰੇਕਰ ਨਾ ਹੋਣ ਕਾਰਨ ਹਾਦਸੇ ਵਾਪਰਨ ਦਾ ਬਣਿਆ ਡਰ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।