31-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-04-2026

ਭਾਰਤੀ ਕਿਸਾਨ ਯੂਨੀਅਨ ਸਿੱਧੂਪੁਰ ਨੇ ਡਿਪਟੀ ਕਮਿਸ਼ਨਰ ਗੁਰਦਾਸਪੁਰ ਨੂੰ ਦਿੱਤਾ ਮੰਗ ਪੱਤਰ

ਅਜੀਤ ਡੈਸਕ 11-04-2026
ਧਿਆਨਪੁਰ, 10 ਅਪ੍ਰੈਲ (ਕੁਲਦੀਪ ਸਿੰਘ ਸੋਨੂੰ)-ਭਾਰਤੀ ਕਿਸਾਨ ਯੂਨੀਅਨ ਸਿੱਧੂਪੁਰ ਵਲੋਂ ਕਿਸਾਨਾਂ ਦੀਆਂ ਹੱਕੀ ਮੰਗਾਂ ਲਈ ਇਕ ਮੰਗ ਪੱਤਰ ਜ਼ਿਲ੍ਹਾ ਪ੍ਰਧਾਨ ਬਖਸ਼ੀਸ਼ ਸਿੰਘ ਬਸੰਤਕੋਟ ਅਤੇ ਜਨਰਲ ਸਕੱਤਰ ਪ੍ਰੀਤਮ ਸਿੰਘ ਧਾਲੀਵਾਲ ਰਾਜੇਕੇ ਦੀ ਅਗਵਾਈ ਦੇ ਵਿਚ ਜ਼ਿਲ੍ਹਾ ਗੁਰਦਾਸਪੁਰ ਦੇ ਡਿਪਟੀ ਕਮਿਸ਼ਨਰ ਨੂੰ ਸੌਪਿਆ ਗਿਆ | ਇਸ ਮੰਗ ਪੱਤਰ ਵਿਚ ਦੱਸਿਆ ਗਿਆ ਕਿ 60 ਫ਼ੀਸਦੀ ਆਬਾਦੀ ਖੇਤੀ ਨਾਲ ਜੁੜੀ ਹੋਈ ਹੈ, ਪ੍ਰੰਤੂ ਸਰਕਾਰ ਦੀਆਂ ਸਹੀ ਨੀਤੀਆਂ ਦੀ ਅਣਹੋਂਦ ਕਾਰਨ ਕਿਸਾਨ ਅਤੇ ਕਿਸਾਨੀ ਗੰਭੀਰ ਸੰਕਟ ਵਿਚ ਹੈ | ਕਿਸਾਨ ਆਗੂਆਂ ਨੇ ਕਿਹਾ ਹੈ ਕਿ ਪੰਜਾਬ ਦੀ ਆਰਥਿਕਤਾ ਖੇਤੀ 'ਤੇ ਨਿਰਭਰ ਹੈ, ਪਰ ਆਰਥਿਕ ਤੰਗੀ ਕਰ ਕੇ ਪੰਜਾਬ ਦਾ ਕਿਸਾਨ, ਮਜ਼ਦੂਰ ਅਤੇ ਛੋਟੇ ਦੁਕਾਨਦਾਰ ਖੁਦਕੁਸ਼ੀਆਂ ਦੇ ਰਾਹ 'ਤੇ ਪੈਣ ਲਈ ਮਜਬੂਰ ਹਨ | ਉਨ੍ਹਾਂ ਚਿੰਤਾ ਜਾਹਿਰ ਕਰਦਿਆਂ ਕਿਹਾ ਕਿ ਕੀਟਨਾਸ਼ਕ ਦਵਾਈਆਂ ਦੀ ਬਹੁਤ ਜ਼ਿਆਦਾ ਵਰਤੋਂ ਕਾਰਨ ਜ਼ਮੀਨ ਦੀ ਸਿਹਤ ਖ਼ਰਾਬ ਹੋ ਗਈ ਹੈ, ਜਿਸ ਕਰ ਕੇ ਹਵਾ ਤੇ ਪਾਣੀ ਦੂਸ਼ਿਤ ਹੋ ਚੁੱਕੇ ਹਨ, ਜਿਸ ਨਾਲ ਕੈਂਸਰ, ਕਾਲਾ ਪੀਲੀਆ, ਸ਼ੂਗਰ ਅਤੇ ਦਿਲ ਦੀਆਂ ਬਿਮਾਰੀਆਂ ਦਾ ਪ੍ਰਕੋਪ ਲਗਾਤਾਰ ਵਧ ਰਿਹਾ | ਉਨ੍ਹਾਂ ਡਿਪਟੀ ਕਮਿਸ਼ਨਰ ਤੋਂ ਮੰਗ ਕੀਤੀ ਕਿ ਉਹ ਕਿਸਾਨਾਂ ਨਾਲ ਹੋ ਰਹੇ ਧੱਕੇ ਨੂੰ ਰੋਕਣ ਲਈ ਲੋੜੀਂਦੇ ਕਦਮ ਚੁੱਕਣ ਅਤੇ ਕਿਸਾਨਾਂ ਦੀ ਬਾਂਹ ਫੜਨ | ਇਸ ਮੌਕੇ ਸੀਨੀਅਰ ਮੀਤ ਪ੍ਰਧਾਨ ਮੱਖਣ ਸਿੰਘ ਬਸੰਤਕੋਟ, ਰਣਜੀਤ ਸਿੰਘ, ਬਾਬਾ ਅੱਛਰ ਸਿੰਘ ਕਾਲਾ ਅਫਗਾਨਾ, ਪ੍ਰਚਾਰਕ ਸਕੱਤਰ ਰਣਜੀਤ ਸਿੰਘ, ਹਰਜੀਤ ਸਿੰਘ ਬਸੰਤ ਕੋਟ, ਗੁਰਮੀਤ ਸਿੰਘ, ਜਗੀਰ ਮਸੀਹ, ਪ੍ਰੀਤਮ ਸਿੰਘ, ਪਿਆਰਾ ਸਿੰਘ ਕੋਟਲੀ, ਰਣਜੀਤ ਸਿੰਘ, ਗੁਰਪ੍ਰੀਤ ਸਿੰਘ, ਸਤਨਾਮ ਸਿੰਘ, ਤਰਸੇਮ ਸਿੰਘ, ਮੋਹਣ ਸਿੰਘ, ਦਲਬੀਰ ਸਿੰਘ, ਜੋਗਿੰਦਰ ਸਿੰਘ ਸੈਕਟਰੀ, ਗੁਰਨਾਮ ਸਿੰਘ, ਰਣਜੋਤ ਸਿੰਘ, ਪਿ੍ਥੀਪਾਲ ਸਿੰਘ ਅਤੇ ਇੰਦਰਜੀਤ ਸਿੰਘ, ਪਰਮਜੀਤ ਸਿੰਘ ਤੇਜਾ, ਪ੍ਰਦੀਪ ਸਿੰਘ ਤੇਜਾ, ਸੁਖਦੀਪ ਸਿੰਘ, ਨਵਰਾਜ ਸਿੰਘ, ਨਿਰਮਲ ਸਿੰਘ, ਬਲਵਿੰਦਰ ਸਿੰਘ, ਸੁਖਵਿੰਦਰ ਸਿੰਘ, ਜਸਬੀਰ ਸਿੰਘ, ਕਾਲਾ ਸਿੰਘ ਰਾਜੇਕੇ, ਹਰਜੀਤ ਸਿੰਘ, ਪ੍ਰਗਟ ਸਿੰਘ ਅਤੇ ਖਜਾਨ ਸਿੰਘ ਰਾਜੇਕੇ ਆਦਿ ਹਾਜ਼ਰ ਸਨ |
ਪਿਛਲੀ ਖ਼ਬਰ ਧਾਰਮਿਕ ਪ੍ਰੀਖਿਆ 'ਚ ਸ਼ਾਨਦਾਰ ਪ੍ਰਦਰਸ਼ਨ ਕਰ ਕੇ ਵਜ਼ੀਫ਼ੇ ਪ੍ਰਾਪਤ ਕੀਤੇ <br/> ਅਗਲੀ ਖ਼ਬਰ ਬਾਬਾ ਬੰਦਾ ਸਿੰਘ ਬਹਾਦਰ ਯਾਦਗਾਰੀ ਸਾਲਾਨਾ ਮੇਲਾ ਕਰਵਾਇਆ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।