30-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-04-2026

ਡਾ. ਭੀਮ ਰਾਓ ਅੰਬੇਡਕਰ ਦਾ ਜਨਮ ਦਿਵਸ 14 ਨੂੰ ਮਨਾਇਆ ਜਾਵੇਗਾ-ਵਿਜੇ ਕੁਮਾਰ

ਅਜੀਤ ਡੈਸਕ 11-04-2026
ਦੀਨਾਨਗਰ, 10 ਅਪ੍ਰੈਲ (ਸ਼ਾਮ ਸਿੰਘ ਘੁੰਮਣ/ਸੋਢੀ/ਸ਼ਰਮਾ)-ਡਾ. ਅੰਬੇਦਕਰ ਚੇਤਨਾ ਮੰਚ ਦੀਨਾਨਗਰ ਦੀ ਵਿਸ਼ੇਸ਼ ਮੀਟਿੰਗ ਸ੍ਰੀ ਗੁਰੂ ਰਵਿਦਾਸ ਭਵਨ ਆਰੀਆ ਨਗਰ ਦੀਨਾਨਗਰ ਵਿਖੇ ਮੰਚ ਦੇ ਪ੍ਰਧਾਨ ਜਤਿੰਦਰ ਕੁਮਾਰ ਦੀ ਪ੍ਰਧਾਨਗੀ ਹੇਠ ਹੋਈ | ਮੀਟਿੰਗ ਦੌਰਾਨ ਮੰਚ ਦੇ ਮੈਂਬਰਾਂ ਵਲੋਂ 14 ਅਪ੍ਰੈਲ ਨੂੰ ਬਾਬਾ ਸਾਹਿਬ ਡਾ: ਭੀਮ ਰਾਓ ਅੰਬੇਡਕਰ ਦਾ ਜਨਮ ਦਿਵਸ ਮਨਾਉਣ ਸਬੰਧੀ ਵਿਚਾਰ ਵਟਾਂਦਰਾ ਕਰਨ ਉਪਰੰਤ ਪ੍ਰੋਗਰਾਮ ਦੀ ਰੂਪਰੇਖਾ ਤੈਅ ਕੀਤੀ ਗਈ | ਮੰਚ ਦੇ ਜਨਰਲ ਸਕੱਤਰ ਲੈਕ: ਵਿਜੇ ਕੁਮਾਰ ਨੇ ਦੱਸਿਆ ਕਿ 14 ਅਪ੍ਰੈਲ ਨੂੰ ਸਵੇਰੇ ਸਾਢੇ ਸੱਤ ਵਜੇ ਗੁਰੂ ਰਵਿਦਾਸ ਭਵਨ ਆਰੀਆ ਨਗਰ ਦੀਨਾਨਗਰ ਵਿਖੇ ਭਾਰਤ ਰਤਨ ਬਾਬਾ ਸਾਹਿਬ ਡਾ: ਭੀਮ ਰਾਓ ਅੰਬੇਡਕਰ ਦੀ ਤਸਵੀਰ ਨੂੰ ਫੁੱਲ ਮਾਲਾਵਾਂ ਪਹਿਨਾਉਣ ਉਪਰੰਤ ਸਵੇਰੇ ਅੱਠ ਵਜੇ ਰਨ ਫ਼ਾਰ ਇਕੁਐਲਟੀ ਮਾਰਚ ਨੂੰ ਝੰਡੀ ਦੇ ਕੇ ਰਵਾਨਾ ਕੀਤਾ ਜਾਵੇਗਾ ਜੋ ਜੀ. ਟੀ. ਰੋਡ ਰਾਹੀਂ ਤਾਰਾਗੜ੍ਹ ਮੋੜ ਤੋਂ ਹੁੰਦਾ ਹੋਇਆ ਵਾਪਸ ਸ੍ਰੀ ਗੁਰੂ ਰਵਿਦਾਸ ਭਵਨ ਵਿਖੇ ਪਹੁੰਚ ਕੇ ਸਮਾਪਤ ਹੋਵੇਗਾ | ਇਸ ਦੌਰਾਨ ਖ਼ੂਨਦਾਨ ਕੈਂਪ ਵੀ ਲਾਇਆ ਜਾਵੇਗਾ | ਇਸ ਤੋਂ ਇਲਾਵਾ ਸ਼ਾਮ ਦੇ ਪ੍ਰੋਗਰਾਮ ਵਿਚ ਬੱਚਿਆਂ ਦੇ ਵਿੱਦਿਅਕ ਮੁਕਾਬਲੇ ਡਰਾਇੰਗ, ਪੋਸਟਰ ਮੇਕਿੰਗ, ਪ੍ਰਸ਼ਨੋਤਰੀ ਅਤੇ ਭਾਸ਼ਣ ਮੁਕਾਬਲੇ ਹੋਣਗੇ | ਪ੍ਰੋਗਰਾਮ ਦੇ ਅੰਤ ਵਿਚ ਕੇਕ ਸੈਰੇਮਨੀ ਅਤੇ ਆਤਿਸ਼ਬਾਜ਼ੀ ਕਰਕੇ ਇਸ ਸ਼ਾਨਾਮੱਤਾ ਪ੍ਰੋਗਰਾਮ ਦਾ ਸਮਾਪਨ ਕੀਤਾ ਜਾਵੇਗਾ | ਮੰਚ ਦੇ ਪ੍ਰਬੰਧਕਾਂ ਵਲੋਂ ਵੱਧ ਤੋਂ ਵੱਧ ਲੋਕਾਂ ਨੂੰ ਸ਼ਮੂਲੀਅਤ ਦੀ ਅਪੀਲ ਕੀਤੀ ਹੈ | ਇਸ ਮੌਕੇ ਜਗਦੀਸ਼ ਰਾਜ ਮਗਰਾਲਾ, ਮੁਨੀਸ਼ ਕੁਮਾਰ, ਲੈਕਚਰਾਰ ਰਜੇਸ਼ ਕੁਮਾਰ, ਮਾਸਟਰ ਅਜੇ ਕੁਮਾਰ, ਮਾਸਟਰ ਬਲਵਿੰਦਰ ਕੁਮਾਰ, ਵਿੱਤ ਸਕੱਤਰ ਦਵਿੰਦਰ ਦਾਸ, ਗੁਰਨਾਮ ਸਿੰਘ, ਸੁਰਿੰਦਰ ਨਿਆਮਤਾ, ਗੌਰਵ ਅੱਤਰੀ, ਮੰਗਤ ਚੰਚਲ, ਮਨੋਜ ਕੁਮਾਰ ਤੇ ਮਨੁੱਖੀ ਅਧਿਕਾਰ ਕਾਰਕੁੰਨ ਸੁਨੀਲ ਦੱਤ ਵੀ ਹਾਜ਼ਰ ਸਨ |
ਪਿਛਲੀ ਖ਼ਬਰ ਸਵਾਮੀ ਸਰਵਾਨੰਦ ਗਰੁੱਪ ਆਫ਼ ਇੰਸਟੀਚਿਊਟਸ ਵਿਖੇ ਆਟੋਮੈਟਿਕ ਮੌਸਮ ਸਟੇਸ਼ਨ ਕੀਤਾ ਸਥਾਪਿਤ ਅਗਲੀ ਖ਼ਬਰ ਧਾਰਮਿਕ ਸਮਾਗਮ 12 ਨੰੂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।