30-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-04-2026

ਸਵਾਮੀ ਸਰਵਾਨੰਦ ਗਰੁੱਪ ਆਫ਼ ਇੰਸਟੀਚਿਊਟਸ ਵਿਖੇ ਆਟੋਮੈਟਿਕ ਮੌਸਮ ਸਟੇਸ਼ਨ ਕੀਤਾ ਸਥਾਪਿਤ

ਅਜੀਤ ਡੈਸਕ 11-04-2026
ਦੀਨਾਨਗਰ, 10 ਅਪ੍ਰੈਲ (ਸੋਢੀ/ਸ਼ਰਮਾ/ਘੁੰਮਣ)-ਸਵਾਮੀ ਸਰਵਾਨੰਦ ਗਰੁੱਪ ਆਫ਼ ਇੰਸਟੀਚਿਊਟਸ ਵਿਖੇ ਆਟੋਮੈਟਿਕ ਮੌਸਮ ਸਟੇਸ਼ਨ ਸਥਾਪਿਤ ਕੀਤਾ ਗਿਆ | ਇਹ ਸਟੇਸ਼ਨ ਐਨਾਮ ਡਾਟ ਏ. ਆਈ. ਤੇ ਆਈ.ਆਈ.ਟੀ ਰੋਪੜ ਦੇ ਸੈਂਟਰ ਆਫ਼ ਐਕਸੀਲੈਂਸ ਫ਼ਾਰ ਏ. ਆਈ. ਇਨ ਐਗਰੀਕਲਚਰ ਦੇ ਸਹਿਯੋਗ ਨਾਲ ਸਿੱਖਿਆ ਮੰਤਰਾਲੇ ਵਲੋਂ ਕੀਤੀ ਗਈ ਇਕ ਸਮਰਥਤ ਪਹਿਲ ਹੈ | ਇਸ ਸਟੇਸ਼ਨ ਨੂੰ ਸਥਾਪਿਤ ਕਰਨ ਮੌਕੇ ਸੰਸਥਾ ਦੇ ਪ੍ਰਧਾਨ ਸਵਾਮੀ ਸਦਾਨੰਦ ਨੇ ਕਿਹਾ ਕਿ ਅਜਿਹੀਆਂ ਆਧੁਨਿਕ ਤਕਨਾਲੋਜੀਆਂ ਦਾ ਏਕੀਕਰਨ ਵਿਦਿਆਰਥੀਆਂ ਨੂੰ ਵਿਹਾਰਿਕ ਗਿਆਨ ਪ੍ਰਦਾਨ ਕਰੇਗਾ ਅਤੇ ਖੇਤੀਬਾੜੀ ਦੇ ਖੇਤਰ ਵਿਚ ਨਵੀਨਤਾ ਨੂੰ ਉਤਸ਼ਾਹਿਤ ਕਰੇਗਾ | ਇਸ ਦੌਰਾਨ ਸਕੱਤਰ ਦਿਨੇਸ਼ ਸ਼ਾਸਤਰੀ ਨੇ ਇਸ ਪਹਿਲਕਦਮੀ ਨੂੰ ਸਮੇਂ ਦੀ ਲੋੜ ਦੱਸਦਿਆਂ ਕਿਹਾ ਕਿ ਇਹ ਵਿਦਿਆਰਥੀਆਂ ਨੂੰ ਨਵੀਨਤਮ ਤਕਨੀਕੀ ਮੁਹਾਰਤ ਪ੍ਰਾਪਤ ਕਰਨ ਦੇ ਯੋਗ ਬਣਾਏਗਾ | ਸੰਸਥਾ ਦੇ ਡਾਇਰੈਕਟਰ ਡਾ: ਭੁਪਿੰਦਰ ਸਿੰਘ ਨੇ ਕਿਹਾ ਕਿ ਆਟੋਮੈਟਿਕ ਮੌਸਮ ਸਟੇਸ਼ਨ ਵਿਦਿਆਰਥੀਆਂ ਅਤੇ ਖੋਜ ਯਤਨਾਂ ਲਈ ਬਹੁਤ ਲਾਭਦਾਇਕ ਸਾਬਤ ਹੋਵੇਗਾ | ਇਸ ਮੌਕੇ ਪ੍ਰੋ. ਵਰੁਣ ਬੇਰੀ, ਪ੍ਰੋ. ਨਵਜੋਤ ਸਿੰਘ ਤੇ ਪ੍ਰੋ. ਹਰਜਿੰਦਰ ਕੌਰ ਤੇ ਖੇਤੀਬਾੜੀ ਵਿਭਾਗ ਦੇ ਹੋਰ ਫੈਕਲਟੀ ਮੈਂਬਰ ਮੌਜੂਦ ਸਨ |
ਪਿਛਲੀ ਖ਼ਬਰ 'ਸਿੱਖੀ ਸੇਵਾ ਮਿਸ਼ਨ ਯੂ.ਕੇ'. ਵਲੋਂ ਅੱਖਾਂ ਦਾ ਮੁਫ਼ਤ ਜਾਂਚ ਕੈਂਪ ਲਗਾਇਆ ਅਗਲੀ ਖ਼ਬਰ ਡਾ. ਭੀਮ ਰਾਓ ਅੰਬੇਡਕਰ ਦਾ ਜਨਮ ਦਿਵਸ 14 ਨੂੰ ਮਨਾਇਆ ਜਾਵੇਗਾ-ਵਿਜੇ ਕੁਮਾਰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।