30-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-04-2026

'ਸਿੱਖੀ ਸੇਵਾ ਮਿਸ਼ਨ ਯੂ.ਕੇ'. ਵਲੋਂ ਅੱਖਾਂ ਦਾ ਮੁਫ਼ਤ ਜਾਂਚ ਕੈਂਪ ਲਗਾਇਆ

ਅਜੀਤ ਡੈਸਕ 11-04-2026
ਡੇਰਾ ਬਾਬਾ ਨਾਨਕ, 10 ਅਪ੍ਰੈਲ (ਵਿਜੇ ਸ਼ਰਮਾ)- ਮਨੁੱਖਤਾ ਦੀ ਨਿਸ਼ਕਾਮ ਸੇਵਾ ਨੂੰ ਸਮਰਪਿਤ 'ਸਿੱਖੀ ਸੇਵਾ ਮਿਸ਼ਨ ਯੂ.ਕੇ.' ਵਲੋਂ ਸਰਹੱਦੀ ਖੇਤਰ ਦੇ ਪਿੰਡਾਂ ਅੰਦਰ ਲਗਾਏ ਜਾ ਰਹੇ ਮੁਫ਼ਤ ਅੱਖਾਂ ਦੇ ਕੈਂਪਾਂ ਦੀ ਲੜੀ ਤਹਿਤ ਪਿੰਡ ਤਲਵੰਡੀ ਬਾਜਵਾ ਵਿਖੇ 'ਗੁਰੂ ਨਾਨਕ ਨਾਮ ਸੇਵਾ ਮਿਸ਼ਨ ਡੇਰਾ ਬਾਬਾ ਨਾਨਕ' ਦੇ ਪ੍ਰਬੰਧਾਂ ਹੇਠ ਅੱਖਾਂ ਦਾ ਕੈਂਪ ਲਗਾਇਆ ਗਿਆ | ਕੈਂਪ ਸਬੰਧੀ ਮਿਸ਼ਨ ਦੇ ਚੇਅਰਮੈਨ ਬਾਬਾ ਬਲਬੀਰ ਸਿੰਘ ਬੇਦੀ ਸ੍ਰੀ ਚੋਲਾ ਸਾਹਿਬ ਵਾਲਿਆਂ ਨੇ ਦੱਸਿਆ ਕਿ ਕੈਂਪ ਦੌਰਾਨ ਡਾ. ਨਰਿੰਦਰ ਵਤਨ ਵਲੋਂ 120 ਮਰੀਜ਼ਾਂ ਦੀਆਂ ਅੱਖਾਂ ਦੀ ਜਾਂਚ ਕੀਤੇ ਜਾਣ ਉਪਰੰਤ ਮਿਸ਼ਨ ਵਲੋਂ ਜਿੱਥੇ ਲੋੜਵੰਦ ਮਰੀਜ਼ਾਂ ਨੂੰ ਮੁਫ਼ਤ ਐਨਕਾਂ ਤੇ ਦਵਾਈਆਂ ਦੀ ਵੰਡ ਕੀਤੀ ਗਈ ਉਥੇ ਹੀ 2 ਮਰੀਜ਼ਾਂ ਦੀਆਂ ਅੱਖਾਂ ਦੇ ਆਪ੍ਰੇਸ਼ਨ ਕਰਵਾਏ ਜਾਣ ਨੂੰ ਵੀ ਪ੍ਰਵਾਨਗੀ ਦਿੱਤੀ ਗਈ | ਜ਼ਿਕਰਯੋਗ ਹੈ 'ਸਿੱਖੀ ਸੇਵਾ ਮਿਸ਼ਨ ਯੂ.ਕੇ.' ਦੇ ਚੇਅਰਮੈਨ ਰਾਜਬੀਰ ਸਿੰਘ ਕੁਲਾਰ ਵਲੋਂ ਹਰ ਮਹੀਨੇ ਸਰਹੱਦੀ ਖੇਤਰ ਦੇ ਪਿੰਡਾਂ ਅੰਦਰ ਲੜੀਵਾਰ 2 ਕੈਂਪ ਲਗਾਏ ਜਾਂਦੇ ਹਨ ਜਿਸ ਦੌਰਾਨ ਜਿੱਥੇ ਮਰੀਜ਼ਾਂ ਦੀ ਆਧੁਨਿਕ ਮਸ਼ੀਨਾਂ ਨਾਲ ਅੱਖਾਂ ਦਾ ਜਾਂਚ ਕੀਤੀ ਜਾਂਦੀ ਹੈ ਉਥੇ ਲੋੜਵੰਦ ਮਰੀਜ਼ਾਂ ਨੂੰ ਮੁਫ਼ਤ ਐਨਕਾਂ ਤੇ ਦਵਾਈਆਂ ਦੀ ਵੰਡ ਤੋਂ ਇਲਾਵਾ ਅੱਖਾਂ ਦੇ ਰੱਖ ਰਖਾਵ ਬਾਰੇ ਵੀ ਜਾਣਕਾਰੀ ਦਿੱਤੀ ਜਾਂਦੀ ਹੈ | ਇਸ ਮੌਕੇ ਮੁਖਤਿਆਰ ਸਿੰਘ ਬਾਜਵਾ, ਪਿਆਰਾ ਸਿੰਘ, ਗੁਰਭੇਜ ਸਿੰਘ, ਬਲਕਾਰ ਸਿੰਘ, ਨਿਸ਼ਾਨ ਸਿੰਘ, ਸਾਹਿਬਪ੍ਰੀਤ ਸਿੰਘ ਆਦਿ ਹਾਜ਼ਰ ਸਨ |
ਪਿਛਲੀ ਖ਼ਬਰ ਖ਼ਾਲਸਾ ਪੰਥ ਸਾਜਨਾ ਦਿਵਸ ਕਮੇਟੀ ਨਹਿਰ ਪੁਲ ਭਾਮੜੀ ਦੀ ਹੋਈ ਵਿਸ਼ੇਸ਼ ਮੀਟਿੰਗ ਅਗਲੀ ਖ਼ਬਰ ਸਵਾਮੀ ਸਰਵਾਨੰਦ ਗਰੁੱਪ ਆਫ਼ ਇੰਸਟੀਚਿਊਟਸ ਵਿਖੇ ਆਟੋਮੈਟਿਕ ਮੌਸਮ ਸਟੇਸ਼ਨ ਕੀਤਾ ਸਥਾਪਿਤ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।