30-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-04-2026

ਮਹਾਨ ਗੁਰਮਤਿ ਸਮਾਗਮ 12 ਨੂੰ <br/>

ਅਜੀਤ ਡੈਸਕ 11-04-2026
ਕਾਹਨੂੰਵਾਨ, 10 ਅਪ੍ਰੈਲ (ਨਿਸ਼ਾਨ ਸਿੰਘ ਚਾਹਲ)-ਬਲਾਕ ਕਾਹਨੂੰਵਾਨ ਦੇ ਪਿੰਡ ਰਊਵਾਲ ਅਤੇ ਜਾਫ਼ਲਪੁਰ ਸਮੂਹ ਸੰਗਤ ਵਲੋਂ ਇਲਾਕੇ ਦੀ ਸੰਗਤ ਦੇ ਸਹਿਯੋਗ ਨਾਲ ਖਾਲਸੇ ਦੇ ਜਨਮ ਦਿਹਾੜੇ ਵਿਸਾਖੀ ਨੂੰ ਸਮਰਪਿਤ ਪਿੰਡ ਰਊਵਾਲ ਵਿਚ ਮਹਾਨ ਗੁਰਮਤਿ ਸਮਾਗਮ ਕਰਵਾਇਆ ਜਾ ਰਿਹਾ ਹੈ | ਇਸ ਸਬੰਧੀ ਪਿੰਡ ਦੇ ਨਰੈਣ ਸਿੰਘ ਤੇ ਫ਼ੌਜੀ ਅਵਤਾਰ ਸਿੰਘ ਸਟੇਜ ਸਕੱਤਰ ਨੇ ਦੱਸਿਆ ਕਿ ਅੱਜ ਸ਼ੁੱਕਰਵਾਰ ਨੂੰ ਸਵੇਰੇ 10 ਵਜੇ ਅਖੰਡ ਪਾਠ ਆਰੰਭ ਕਰਵਾਏ ਜਾਣਗੇ, ਜਿਨ੍ਹਾਂ ਦੇ ਭੋਗ 12 ਅਪ੍ਰੈਲ ਨੂੰ ਪੈਣਗੇ | ਉਪਰੰਤ ਸਰਬੱਤ ਦੇ ਭਲੇ ਦੀ ਅਰਦਾਸ ਹੋਵੇਗੀ | ਅਰਦਾਸ ਉਪਰੰਤ ਭਾਈ ਸਮਸ਼ੇਰ ਸਿੰਘ ਖੁੰਡਾ ਦੇ ਢਾਡੀ ਜਥੇ ਵਲੋਂ ਢਾਡੀ ਵਾਰਾਂ ਦੁਆਰਾ, ਭਾਈ ਅਜੀਤ ਸਿੰਘ ਦਰਦੀ ਦੇ ਪ੍ਰਸਿੱਧ ਕਵੀਸ਼ਰੀ ਜਥੇ ਵਲੋਂ ਕਵੀਸ਼ਰੀ ਵਾਰਾਂ ਦੁਆਰਾ ਸੰਗਤਾਂ ਨੂੰ ਇਤਿਹਾਸ ਤੋਂ ਜਾਣੂ ਕਰਵਾਇਆ ਜਾਵੇਗਾ | ਇਸ ਤੋਂ ਇਲਾਵਾ ਕਥਾਵਾਚਕ ਗਿਆਨੀ ਰਛਪਾਲ ਸਿੰਘ ਵਲੋਂ ਗੁਰਬਾਣੀ ਵਿਚਾਰਾਂ ਦੁਆਰਾ ਸੰਗਤਾਂ ਨੂੰ ਸ਼ਬਦ ਗੁਰੂ ਨਾਲ ਜੋੜਿਆ ਜਾਵੇਗਾ | ਉਨ੍ਹਾਂ ਦੱਸਿਆ ਕਿ ਇਸ ਸਬੰਧੀ ਸਭ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ | ਇਸ ਮੌਕੇ ਸਰਪੰਚ ਨਰੈਣ ਸਿੰਘ, ਗੁਰਮੀਤ ਸਿੰਘ, ਮੱਖਣ ਸਿੰਘ, ਗੁਰਜੀਤ ਸਿੰਘ, ਗੁਰਇਕਬਾਲ ਸਿੰਘ, ਬਲਜੀਤ ਸਿੰਘ

ਪਿਛਲੀ ਖ਼ਬਰ ਲੋੜਵੰਦ ਪਰਿਵਾਰ ਦੀ ਧੀ ਦਾ ਅਨੰਦ ਕਾਰਜ ਕਰਵਾਇਆ ਅਗਲੀ ਖ਼ਬਰ ਪੈਨਸ਼ਨਰਾਂ ਨੇ ਮੰਗ ਪੱਤਰ ਮੰਡਲ ਲੇਖਾਕਾਰ ਗੁਰਦਾਸਪੁਰ ਨੰੂ ਸੌਂਪਿਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।