29-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-04-2026

ਵਿਦਿਆਰਥੀਆਂ ਦਾ ਧਾਰਮਿਕ ਤੇ ਇਤਿਹਾਸਕ ਟੂਰ ਲਗਵਾਇਆ

ਅਜੀਤ ਡੈਸਕ 11-04-2026
ਵਡਾਲਾ ਗ੍ਰੰਥੀਆਂ, 10 ਅਪ੍ਰੈਲ (ਗੁਰਪ੍ਰਤਾਪ ਸਿੰਘ ਕਾਹਲੋਂ)-ਗੁਰੂ ਨਾਨਕ ਹਾਈ ਸਕੂਲ ਸਤਕੋਹਾ ਦੇ ਵਿਦਿਆਰਥੀਆਂ ਦਾ ਸਕੂਲ ਦੇ ਮੁੱਖ ਅਧਿਆਪਕ ਗੁਰਮੀਤ ਸਿੰਘ ਦੀ ਅਗਵਾਈ ਹੇਠ ਇਕ ਵਿਦਿਅਕ ਟੂਰ ਲਗਾਇਆ ਗਿਆ | ਇਸ ਟੂਰ ਦੌਰਾਨ ਵਿਦਿਆਰਥੀਆਂ ਅਤੇ ਸਟਾਫ਼ ਨੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਅੰਮਿ੍ਤਸਰ, ਸ੍ਰੀ ਗੁਰੂ ਤੇਗ ਬਹਾਦਰ ਜੀ ਦੇ ਤਪ ਅਸਥਾਨ ਗੁਰਦੁਆਰਾ ਬਾਬਾ ਬਕਾਲਾ ਸਾਹਿਬ ਅਤੇ ਜਲਿਆਂਵਾਲਾ ਬਾਗ ਅੰਮਿ੍ਤਸਰ ਦੇ ਦਰਸ਼ਨ ਕੀਤੇ | ਇਸ ਮੌਕੇ ਵਿਦਿਆਰਥੀਆਂ ਨੂੰ ਵੱਖ-ਵੱਖ ਧਾਰਮਿਕ ਅਤੇ ਇਤਿਹਾਸਕ ਸਥਾਨਾਂ ਦੀ ਮਹੱਤਤਾ ਬਾਰੇ ਵਿਸਥਾਰ ਨਾਲ ਜਾਣਕਾਰੀ ਦਿੱਤੀ ਗਈ | ਮੁੱਖ ਅਧਿਆਪਕ ਗੁਰਮੀਤ ਸਿੰਘ, ਅਧਿਆਪਕ ਹਰਪਾਲ ਸਿੰਘ, ਪਲਵਿੰਦਰ ਕੌਰ, ਮਨਮੀਨ ਕੌਰ ਤੇ ਰੋਮਿਕਾ ਨੇ ਦੱਸਿਆ ਕਿ ਇਸ ਧਾਰਮਿਕ ਤੇ ਇਤਿਹਾਸਕ ਟੂਰ ਨਾਲ ਵਿਦਿਆਰਥੀਆਂ ਨੂੰ ਵੱਡੀ ਪੱਧਰ 'ਤੇ ਗਿਆਨ ਪ੍ਰਾਪਤ ਹੋਇਆ ਹੈ | ਵਿਦਿਆਰਥੀਆਂ ਨੇ ਵੀ ਸਕੂਲ ਵਾਪਸੀ ਉਪਰੰਤ ਆਪਣੇ ਅਨੁਭਵ ਸਾਂਝੇ ਕੀਤੇ |
ਪਿਛਲੀ ਖ਼ਬਰ ਘੁਮਾਣ ਇੰਟਰਨੈਸ਼ਨਲ ਪਬਲਿਕ ਸਕੂਲ ਵਿਖੇ ਵਿਸ਼ਵ ਸਿਹਤ ਦਿਵਸ ਮਨਾਇਆ ਅਗਲੀ ਖ਼ਬਰ ਬੀ.ਜੇ.ਪੀ. ਮੰਡਲ ਕਾਦੀਆਂ ਨੇ ਭਾਜਪਾ ਦਾ ਸਥਾਪਨਾ ਦਿਵਸ ਮਨਾਇਆ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।