29-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-04-2026

ਪਿੰਡ ਬਲੱਗਣ ਤੋਂ ਸਾਬਕਾ ਬਲਾਕ ਸੰਮਤੀ ਮੈਂਬਰ ਸਮੇਤ ਕਈ ਪਰਿਵਾਰ ਕਾਂਗਰਸ 'ਚ ਸ਼ਾਮਿਲ

ਅਜੀਤ ਡੈਸਕ 11-04-2026
ਜੌੜਾ ਛੱਤਰਾਂ, 10 ਅਪ੍ਰੈਲ (ਪਰਮਜੀਤ ਸਿੰਘ ਘੁਮਾਣ)- ਕਾਂਗਰਸ ਪਾਰਟੀ ਨੂੰ ਉਸ ਸਮੇਂ ਵੱਡਾ ਬਲ ਮਿਲਿਆ ਜਦੋਂ ਪਿੰਡ ਬਲੱਗਣ ਤੋਂ ਸਾਬਕਾ ਬਲਾਕ ਸੰਮਤੀ ਮੈਂਬਰ ਗਿਆਨ ਸਿੰਘ ਸਮੇਤ ਕਈ ਪਰਿਵਾਰ ਵੱਖ-ਵੱਖ ਪਾਰਟੀਆਂ ਨੂੰ ਛੱਡ ਕੇ ਕਾਂਗਰਸ ਵਿਚ ਸ਼ਾਮਿਲ ਹੋ ਗਏ | ਪਾਰਟੀ ਵਿਚ ਸ਼ਾਮਿਲ ਹੋਣ 'ਤੇ ਹਲਕਾ ਗੁਰਦਾਸਪੁਰ ਦੇ ਵਿਧਾਇਕ ਬਰਿੰਦਰਮੀਤ ਸਿੰਘ ਪਾਹੜਾ ਨੇ ਉਨ੍ਹਾਂ ਦਾ ਤਹਿ ਦਿਲੋਂ ਸਵਾਗਤ ਕੀਤਾ | ਵਿਧਾਇਕ ਪਾਹੜਾ ਨੇ ਦੱਸਿਆ ਕਿ ਗਿਆਨ ਸਿੰਘ ਦੇ ਨਾਲ ਹੀ ਹੀਰਾ ਸਿੰਘ, ਬਲਵਿੰਦਰ ਸਿੰਘ, ਜੱਸਾ ਸਿੰਘ, ਹਰਭੇਜ ਸਿੰਘ, ਮਨਪ੍ਰੀਤ ਸਿੰਘ ਤੇ ਮੰਗਲ ਸਿੰਘ ਆਦਿ ਕਾਂਗਰਸ ਵਿਚ ਸ਼ਾਮਿਲ ਹੋਏ ਹਨ | ਉਨ੍ਹਾਂ ਭਰੋਸਾ ਦਿਵਾਇਆ ਕਿ ਪਾਰਟੀ ਨਵੇਂ ਵਰਕਰਾਂ ਨੂੰ ਨਾਲ ਲੈ ਕੇ ਚੱਲੇਗੀ | ਗਿਆਨ ਸਿੰਘ ਨੇ ਵਿਸ਼ਵਾਸ ਦਿਵਾਇਆ ਕਿ ਉਹ ਪਾਰਟੀ ਨੂੰ ਹੋਰ ਮਜ਼ਬੂਤ ਕਰਨ ਲਈ ਕੰਮ ਕਰਨਗੇ ਤੇ ਆਉਣ ਵਾਲੀਆਂ ਚੋਣਾਂ 'ਚ ਜਿੱਤ ਲਈ ਪੂਰੀ ਮਿਹਨਤ ਕਰਨਗੇ |
ਪਿਛਲੀ ਖ਼ਬਰ 'ਆਪ' ਆਗੂ ਬਾਜ ਸਿੰਘ ਦੀ ਅਗਵਾਈ 'ਚ ਪਿੰਡ ਘੋਗਾ ਵਾਸੀਆਂ ਦੇ ਸਿਹਤ ਕਾਰਡ ਬਣਾਏ ਅਗਲੀ ਖ਼ਬਰ ਘੁਮਾਣ ਇੰਟਰਨੈਸ਼ਨਲ ਪਬਲਿਕ ਸਕੂਲ ਵਿਖੇ ਵਿਸ਼ਵ ਸਿਹਤ ਦਿਵਸ ਮਨਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।