29-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-04-2026

ਗੁਰੂ ਤੇਗ ਬਹਾਦਰ ਇੰਟਰਨੈਸ਼ਨਲ ਸਕੂਲ ਦੇ ਅੱਵਲ ਵਿਦਿਆਰਥੀਆਂ ਨੂੰ ਸਰਟੀਫਿਕੇਟ ਤਕਸੀਮ <br/>

ਅਜੀਤ ਡੈਸਕ 11-04-2026
ਧਾਰੀਵਾਲ, 10 ਅਪ੍ਰੈਲ (ਜੇਮਸ ਨਾਹਰ)-ਗੁਰੂ ਤੇਗ ਬਹਾਦਰ ਇੰਟਰਨੈਸ਼ਨਲ ਸਕੂਲ ਕਲਿਆਣਪੁਰ ਦੇ ਵਿਦਿਆਰਥੀਆਂ ਨੇ ਵੱਖ-ਵੱਖ ਵਿਸ਼ਿਆਂ ਵਿਚੋਂ ਚੰਗੇ ਨੰਬਰ ਲੈ ਕੇ ਮੈਰਿਟ ਵਿਚ ਆਪਣਾ ਨਾਂਅ ਦਰਜ ਕਰਵਾਇਆ | ਚੇਅਰਮੈਨ ਸ: ਸੁਰਜੀਤ ਸਿੰਘ, ਡਾਇਰੈਕਟਰ ਐਡਵੋਕੇਟ ਪਿ੍ਤਪਾਲ ਸਿੰਘ ਅਤੇ ਪਿ੍ੰ. ਸੈਮੂਅਲ ਦਾਸ ਨੇ ਵਿਦਿਆਰਥੀਆਂ ਨੂੰ ਸਰਟੀਫਿਕੇਟ ਤਕਸੀਮ ਕਰਦੇ ਹੋਏ ਦੱਸਿਆ ਕਿ ਜਿਨਾਂ ਵਿਦਿਆਰਥੀਆਂ ਨੇ ਚੰਗੇ ਨੰਬਰ ਹਾਸਲ ਕੀਤੇ ਹਨ, ਉਨ੍ਹਾਂ ਵਿਚ ਦੀਆ, ਐਸ਼ਪ੍ਰੀਤ ਕੌਰ, ਜਸਲੀਨ ਕੌਰ, ਨੀਅਤੀ ਮਹਾਜਨ, ਮੰਨਤਪ੍ਰੀਤ ਕੌਰ, ਗਗਨਦੀਪ ਕੌਰ, ਪ੍ਰਭਜੋਤ ਸਿੰਘ, ਰੀਨਾ, ਅਨੁਪ੍ਰੀਤ ਕੌਰ, ਰਮਨਪ੍ਰੀਤ ਕੌਰ, ਹਰਮਨਪ੍ਰੀਤ ਕੌਰ, ਰਨਦੀਪ ਸਿੰਘ, ਪਾਵਨੀ, ਪਵਨੀਤ ਕੌਰ, ਗੁਰਲੀਨ ਕੌਰ, ਖੁਸ਼ਲੀਨ ਕੌਰ, ਜੈਸਮੀਨ ਕੌਰ, ਜੈਸਮੀਨ ਕੌਰ ਅਤੇ ਸੀਰਤ ਸੰਧੂ ਨੇ ਪੰਜਾਬੀ ਤੇ ਹੋਰ ਵਿਸ਼ਿਆਂ ਵਿਚ ਚੰਗੇ ਅੰਕ ਪ੍ਰਾਪਤ ਕੀਤੇ ਹਨ | ਪਿ੍ੰਸੀਪਲ ਸ੍ਰੀ ਸੈਮੁਅਲ ਦਾਸ ਨੇ ਵਿਦਿਆਰਥੀਆਂ ਤੇ ਉਨ੍ਹਾਂ ਦੇ ਮਾਤਾ-ਪਿਤਾ ਨੂੰ ਵਧਾਈ ਦਿੱਤੀ ਅਤੇ ਉਨ੍ਹਾਂ ਨੂੰ ਹੋਰ ਪ੍ਰੇਰਿਤ ਕਰਦਿਆਂ ਜ਼ਿਆਦਾ ਤੋਂ ਜ਼ਿਆਦਾ ਮਿਹਨਤ ਤੇ ਲਗਨ ਨਾਲ ਪੜ੍ਹਨ ਲਈ ਉਤਸ਼ਾਹਿਤ ਕੀਤਾ | ਉਨ੍ਹਾਂ ਇਸ ਮੌਕੇ ਅਧਿਆਪਿਕਾ ਅਮਨਦੀਪ ਕੌਰ, ਰੁਪਿੰਦਰ ਕੌਰ ਅਤੇ ਰਣਦੀਪ ਕੌਰ ਨੂੰ ਇਸ ਉਪਲੱਬਧੀ ਲਈ ਧੰਨਵਾਦ ਕੀਤਾ | ਇਸ ਮੌਕੇ ਸਮੂਹ ਸਟਾਫ਼ ਹਾਜ਼ਰ ਸਨ |

ਪਿਛਲੀ ਖ਼ਬਰ ਨਸ਼ਾ ਮੁਕਤੀ ਮੋਰਚਾ ਦੀ ਮੀਟਿੰਗ 'ਚ ਹਲਕਾ ਸ੍ਰੀ ਹਰਗੋਬਿੰਦਪੁਰ ਸਾਹਿਬ ਤੋਂ ਆਗੂਆਂ ਨੇ ਕੀਤੀ ਸ਼ਮੂਲੀਅਤ ਅਗਲੀ ਖ਼ਬਰ ਪੰਡਿਤ ਮੋਹਨ ਲਾਲ ਕਾਲਜ ਦੀਆਂ ਵਿਦਿਆਰਥਣਾਂ ਨੇ ਉਦਯੋਗਿਕ ਫੇਰੀ ਲਗਾਈ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।