20-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-04-2026

ਰਾਜ ਪੱਧਰੀ ਸਮਾਗਮ ਦੇ ਪ੍ਰਬੰਧਾਂ ਦਾ ਜਾਇਜ਼ਾ ਲੈਣ ਪੁੱਜੇ 'ਆਪ' ਦੇ ਹਲਕਾ ਇੰਚਾਰਜ ਵਿਭੂਤੀ ਸ਼ਰਮਾ

ਅਜੀਤ ਡੈਸਕ 11-04-2026
ਪਠਾਨਕੋਟ, 10 ਅਪ੍ਰੈਲ (ਸੁਮਿਤ)- 12 ਅਪ੍ਰੈਲ ਨੂੰ ਪਠਾਨਕੋਟ ਦੇ ਰਾਮ-ਲੀਲ੍ਹਾ ਮੈਦਾਨ ਵਿਚ ਹੋਣ ਵਾਲੇ ਰਾਜ ਪੱਧਰੀ ਸਮਾਗਮ ਦੀਆਂ ਤਿਆਰੀਆਂ ਜ਼ੋਰਾਂ 'ਤੇ ਹਨ | ਆਮ ਆਦਮੀ ਪਾਰਟੀ ਦੇ ਹਲਕਾ ਇੰਚਾਰਜ ਤੇ ਨਗਰ ਸੁਧਾਰ ਟਰੱਸਟ ਦੇ ਸਾਬਕਾ ਚੇਅਰਮੈਨ ਵਿਭੂਤੀ ਸ਼ਰਮਾ ਨੇ ਪ੍ਰਬੰਧਾਂ ਦਾ ਜਾਇਜ਼ਾ ਲੈਣ ਲਈ ਮੈਦਾਨ ਦਾ ਦੌਰਾ ਕੀਤਾ | ਉਨ੍ਹਾਂ ਦੇ ਨਾਲ ਸੂਬਾ ਯੂਥ ਵਿੰਗ ਦੇ ਸਕੱਤਰ ਅਭੀ ਸ਼ਰਮਾ, ਬੱਲੀ ਮਹਿਰਾ ਤੇ ਮਾਮੂਨ ਪੁਲਿਸ ਸਟੇਸ਼ਨ ਦੇ ਇੰਚਾਰਜ ਇੰਸਪੈਕਟਰ ਹਰਪ੍ਰੀਤ ਕੌਰ ਪੁਲਿਸ ਟੀਮ ਦੇ ਨਾਲ ਸਨ | ਨਿਰੀਖਣ ਦੌਰਾਨ ਵਿਭੂਤੀ ਸ਼ਰਮਾ ਨੇ ਸਟੇਜ, ਬੈਠਣ ਦੇ ਪ੍ਰਬੰਧ, ਸੁਰੱਖਿਆ ਪ੍ਰਬੰਧ, ਪਾਰਕਿੰਗ ਤੇ ਹੋਰ ਸਹੂਲਤਾਂ ਦਾ ਨੇੜਿਓਾ ਨਿਰੀਖਣ ਕੀਤਾ | ਉਨ੍ਹਾਂ ਸਬੰਧਿਤ ਅਧਿਕਾਰੀਆਂ ਤੇ ਵਰਕਰਾਂ ਨੂੰ ਹਦਾਇਤ ਕੀਤੀ ਕਿ ਉਹ ਇਹ ਯਕੀਨੀ ਬਣਾਉਣ ਕਿ ਸਾਰੀਆਂ ਤਿਆਰੀਆਂ ਸਮੇਂ ਸਿਰ ਪੂਰੀਆਂ ਹੋਣ ਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ 12 ਅਪ੍ਰੈਲ ਨੂੰ ਵਿਸ਼ੇਸ਼ ਮਹਿਮਾਨ ਵਜੋਂ ਸਮਾਗਮ 'ਚ ਸ਼ਾਮਿਲ ਹੋਣਗੇ |
ਪਿਛਲੀ ਖ਼ਬਰ ਨੈਰੋਗੇਜ ਰੇਲਵੇ ਲਾਈਨ ਦੇ ਟਰੇਨ ਟਰਾਇਲ ਜਾਰੀ ਅਗਲੀ ਖ਼ਬਰ ਔਰਤਾਂ ਨੂੰ ਪੈਨਸ਼ਨ ਦੇਣ ਦੇ ਐਲਾਨ ਉਪਰੰਤ ਸੇਵਾ ਕੇਂਦਰਾਂ 'ਚ ਲੱਗੀਆਂ ਲੰਬੀਆਂ ਲਾਈਨਾਂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।