19-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-04-2026

ਕੈਬਨਿਟ ਮੰਤਰੀ ਪੰਜਾਬ ਲਾਲ ਚੰਦ ਕਟਾਰੂਚੱਕ ਨੇ ਮਲਿਕਪੁਰ ਵਿਖੇ ਗਲੀ ਦਾ ਨਿਰਮਾਣ ਕਾਰਜ ਕਰਵਾਇਆ ਸ਼ੁਰੂ <br/>

ਅਜੀਤ ਡੈਸਕ 11-04-2026
ਨਰੋਟ ਮਹਿਰਾ, 10 ਅਪ੍ਰੈਲ (ਰਾਜ ਕੁਮਾਰੀ)- ਅੱਜ ਵਿਧਾਨ ਸਭਾ ਹਲਕਾ ਭੋਆ ਦੇ ਅਧੀਨ ਮਲਿਕਪੁਰ ਵਿਖੇ ਸ਼ਮਸ਼ਾਨਘਾਟ ਤੋਂ ਡਿੱਬਰੀ ਬਾਬੇ ਵਾਲੀ ਗਲੀ ਦਾ ਨਿਰਮਾਣ ਕਾਰਜ ਸ਼ੁਰੂ ਕਰਵਾਇਆ ਗਿਆ | ਕੈਬਨਿਟ ਮੰਤਰੀ ਪੰਜਾਬ ਲਾਲ ਚੰਦ ਕਟਾਰੂਚੱਕ ਵਲੋਂ ਰਿਬਨ ਕੱਟ ਕੇ ਅਤੇ ਨੀਂਹ ਪੱਥਰ ਤੋਂ ਪਰਦਾ ਹਟਾ ਕੇ ਗਲੀ ਦੇ ਨਿਰਮਾਣ ਕਾਰਜ ਦਾ ਉਦਘਾਟਨ ਕੀਤਾ ਗਿਆ | ਇਸ ਮੌਕੇ ਹੋਰਨਾਂ ਤੋਂ ਇਲਾਵਾ ਕੈਲਾਸ਼ਪਤੀ, ਮਹਿਲਾ ਇੰਚਾਰਜ ਵਿਧਾਨ ਸਭਾ ਹਲਕਾ ਭੋਆ ਬਲਜਿੰਦਰ ਕੌਰ, ਤਕਬੀਰ ਸਿੰਘ ਬੱਲੂ, ਅਮਨ, ਸਰਵਣ, ਅਮਰਜੀਤ ਸਿੰਘ ਜੀਤੂ ਅਤੇ ਹੋਰ ਆਮ ਆਦਮੀ ਪਾਰਟੀ ਦੇ ਵਰਕਰ ਤੇ ਅਹੁਦੇਦਾਰ ਹਾਜ਼ਰ ਸਨ | ਜ਼ਿਕਰਯੋਗ ਹੈ ਕਿ ਅੱਜ ਵਿਧਾਨ ਸਭਾ ਹਲਕਾ ਭੋਆ ਦੇ ਪਿੰਡ ਮਲਿਕਪੁਰ ਦੇ ਵਾਰਡ ਨੰਬਰ-44 ਵਿਚ ਕੈਬਨਿਟ ਮੰਤਰੀ ਵਲੋਂ ਇਕ ਨਵੀਂ ਗਲੀ ਦੇ ਨਿਰਮਾਣ ਕਾਰਜ ਦਾ ਸ਼ੁੱਭ ਆਰੰਭ ਕੀਤਾ ਗਿਆ | ਉਨ੍ਹਾਂ ਕਿਹਾ ਕਿ ਵਿਧਾਨ ਸਭਾ ਹਲਕਾ ਭੋਆ ਦੇ ਅੰਦਰ ਇਸ ਸਮੇਂ ਕਰੀਬ 200 ਕਰੋੜ ਰੁਪਏ ਦੀ ਲਾਗਤ ਨਾਲ ਸੜਕਾਂ ਦੇ ਨਿਰਮਾਣ ਕਾਰਜ ਜਾਰੀ ਹਨ ਤੇ ਆਉਣ ਵਾਲੇ ਕੁਝ ਮਹੀਨਿਆਂ ਵਿਚ ਇਹ ਸੜਕਾਂ ਲੋਕਾਂ ਨੂੰ ਵੱਡੀ ਸਹੂਲਤ ਪ੍ਰਦਾਨ ਕਰਨਗੀਆਂ | ਅੰਤ ਵਿਚ ਉਨ੍ਹਾਂ ਨੇ ਪਿੰਡ ਵਾਸੀਆਂ ਨੂੰ ਇਸ ਵਿਕਾਸ ਕਾਰਜ ਲਈ ਮੁਬਾਰਕਬਾਦ ਦਿੱਤੀ |

ਪਿਛਲੀ ਖ਼ਬਰ ਧਾਰਕਲਾਂ ਵਿਖੇ ਕਾਰ ਤੇ ਮੋਟਰਸਾਈਕਲ ਵਿਚਾਲੇ ਹੋਈ ਟੱਕਰ, ਇਕ ਜ਼ਖ਼ਮੀ <br/> ਅਗਲੀ ਖ਼ਬਰ ਤਿੰਨ ਕਰੋੜ ਰੁਪਏ ਦੀ ਲਾਗਤ ਨਾਲ ਬਣ ਰਹੀ ਦੀਵਾਰ ਦਾ ਕੰਮ ਬਰਸਾਤ ਤੋਂ ਪਹਿਲਾਂ ਮੁਕੰਮਲ ਹੋ ਜਾਵੇਗਾ-ਜੇ.ਈ. ਸੰਜੀਵ ਬੁਰੀਆ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।