19-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-04-2026

ਅਕਾਲੀ ਦਲ ਵਾਰਿਸ ਪੰਜਾਬ ਦੇ ਵਲੋਂ ਕਰਵਾਈ ਜਾ ਰਹੀ ਪੰਥਕ ਕਾਨਫ਼ਰੰਸ 'ਚ ਸ਼ਾਮਿਲ ਹੋਣ ਲਈ ਵੱਡੀ ਗਿਣਤੀ 'ਚ ਸੰਗਤਾਂ ਰਵਾਨਾ ਹੋਣਗੀਆਂ-ਚਾਵਲਾ <br/>

ਅਜੀਤ ਡੈਸਕ 11-04-2026
ਨਰੋਟ ਮਹਿਰਾ, 10 ਅਪ੍ਰੈਲ (ਰਾਜ ਕੁਮਾਰੀ)- ਅਕਾਲੀ ਦਲ ਵਾਰਿਸ ਪੰਜਾਬ ਦੇ ਪਾਰਟੀ ਵਲੋਂ ਖ਼ਾਲਸਾ ਸਾਜਨਾ ਦਿਵਸ ਵਿਸਾਖੀ ਦੇ ਸਬੰਧ ਵਿਚ 14 ਅਪ੍ਰੈਲ ਦਿਨ ਮੰਗਲਵਾਰ ਨੰੂ ਕੀਤੀ ਜਾ ਰਹੀ ਵਿਸ਼ਾਲ ਪੰਥਕ ਕਾਨਫ਼ਰੰਸ ਵਿਚ ਸ਼ਮੂਲੀਅਤ ਕਰਨ ਲਈ ਜ਼ਿਲ੍ਹਾ ਪਠਾਨਕੋਟ ਤੋਂ ਵੱਡੀ ਗਿਣਤੀ ਵਿਚ ਸੰਗਤਾਂ ਦਾ ਕਾਫ਼ਲਾ ਰਵਾਨਾ ਹੋਵੇਗਾ | ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਜਥੇਦਾਰ ਗੁਰਮਿੰਦਰ ਸਿੰਘ ਚਾਵਲਾ ਪ੍ਰਧਾਨ ਅਕਾਲੀ ਦਲ ਵਾਰਿਸ ਪੰਜਾਬ ਦੇ ਜ਼ਿਲ੍ਹਾ ਪਠਾਨਕੋਟ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੀਤਾ | ਉਨ੍ਹਾਂ ਕਿਹਾ ਕਿ ਉਕਤ ਪੰਥਕ ਕਾਨਫਰੰਸ ਵਿਚ ਸੰਗਤਾਂ ਨੂੰ ਸ਼ਮੂਲੀਅਤ ਕਰਨ ਲਈ ਪਿੰਡ-ਪਿੰਡ ਜਾ ਕੇ ਮੀਟਿੰਗ ਕੀਤੀਆਂ ਜਾ ਰਹੀਆਂ ਹਨ ਤੇ ਸੰਗਤਾਂ ਵਿਚ ਕਾਨਫ਼ਰੰਸ ਪ੍ਰਤੀ ਭਾਰੀ ਉਤਸ਼ਾਹ ਪਾਇਆ ਜਾ ਰਿਹਾ ਹੈ | ਉਨ੍ਹਾਂ ਸਮੂਹ ਸੰਗਤਾਂ ਤੇ ਪੰਜਾਬ ਵਾਸੀਆਂ ਨੂੰ 'ਪੰਥ ਬਚਾਓ ਪੰਜਾਬ ਬਚਾਓ' ਦੇ ਉਦੇਸ਼ ਤਹਿਤ ਪਾਵਨ ਪਵਿੱਤਰ ਧਰਤੀ ਤਖ਼ਤ ਸ੍ਰੀ ਦਮਦਮਾ ਸਾਹਿਬ ਵਿਖੇ ਅਕਾਲੀ ਦਲ ਵਾਰਿਸ ਪੰਜਾਬ ਦੇ ਵਲੋਂ ਕਰਵਾਈ ਜਾ ਰਹੀ ਵਿਸ਼ਾਲ ਪੰਥਕ ਕਾਨਫ਼ਰੰਸ ਵਿਚ ਹੁੰਮ-ਹੁਮਾ ਕੇ ਪੁੱਜਣ ਦੀ ਅਪੀਲ ਕੀਤੀ | ਇਸ ਮੌਕੇ ਸੀਨੀਅਰ ਯੂਥ ਆਗੂ ਪ੍ਰਭਜੋਤ ਸਿੰਘ ਗੋਰਾਇਆ ਵੀ ਹਾਜ਼ਰ ਸਨ |ਅਕਾਲੀ ਦਲ ਵਾਰਿਸ ਪੰਜਾਬ ਦੇ ਵਲੋਂ ਕਰਵਾਈ ਜਾ ਰਹੀ ਪੰਥਕ ਕਾਨਫ਼ਰੰਸ 'ਚ ਸ਼ਾਮਿਲ ਹੋਣ ਲਈ ਵੱਡੀ ਗਿਣਤੀ 'ਚ ਸੰਗਤਾਂ ਰਵਾਨਾ ਹੋਣਗੀਆਂ


ਪਿਛਲੀ ਖ਼ਬਰ ਐਮ.ਐਸ. ਅਕੈਡਮੀ ਰਾਣੀਪੁਰ ਬੱਚਿਆਂ ਨੂੰ ਭਾਰਤੀ ਸੁਰੱਖਿਆ ਬਲਾਂ 'ਚ ਅਫ਼ਸਰ ਵਜੋਂ ਸ਼ਾਮਿਲ ਹੋਣ ਲਈ ਕਰ ਰਹੀ ਸਹਾਇਤਾ-ਮਲਕ... ਅਗਲੀ ਖ਼ਬਰ ਧਾਰਕਲਾਂ ਵਿਖੇ ਕਾਰ ਤੇ ਮੋਟਰਸਾਈਕਲ ਵਿਚਾਲੇ ਹੋਈ ਟੱਕਰ, ਇਕ ਜ਼ਖ਼ਮੀ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।