12-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-04-2026

ਬੀ.ਵੀ.ਐਨ. ਹਾਈ ਸਕੂਲ ਬਟਾਲਾ ਦੀ 8ਵੀਂ ਜਮਾਤ ਦਾ ਨਤੀਜਾ 100 ਫ਼ੀਸਦੀ ਰਿਹਾ

ਅਜੀਤ ਡੈਸਕ 12-04-2026
ਬਟਾਲਾ, 11 ਅਪ੍ਰੈਲ (ਸਤਿੰਦਰ ਸਿੰਘ)- ਪੰਜਾਬ ਸਕੂਲ ਸਿੱਖਿਆ ਬੋਰਡ ਦੁਆਰਾ ਐਲਾਨੇ ਗਏ 8ਵੀਂ ਜਮਾਤ ਦੇ ਪ੍ਰੀਖਿਆ ਨਤੀਜਿਆਂ ਵਿਚ ਬੀ.ਵੀ.ਐੱਨ. ਹਾਈ ਸਕੂਲ ਪੁਰੀਆਂ ਮੁਹੱਲਾ ਬਟਾਲਾ ਦਾ ਨਤੀਜਾ 100 ਫ਼ੀੋਸਦੀ ਰਿਹਾ | ਸਾਰੇ ਵਿਦਿਆਰਥੀ ਪਹਿਲੇ ਦਰਜੇ 'ਚ ਪਾਸ ਹੋਏ ਹਨ | ਪਿ੍ੰਸੀਪਲ ਵਰਤਿਕਾ ਸ਼ਰਮਾ ਨੇ ਦੱਸਿਆ ਕਿ ਮੰਨਤ ਜੋਸ਼ੀ ਨੇ 96.16 ਫ਼ੀਸਦੀ, ਸੂਰਜ ਭੱਟ ਨੇ 94.66 ਫ਼ੀਸਦੀ ਅਤੇ ਮਾਨਵ ਨੇ 92.83 ਫ਼ੀਸਦੀ ਅੰਕਾਂ ਨਾਲ ਪਹਿਲਾ, ਦੂਜਾ ਤੇ ਤੀਜਾ ਸਥਾਨ ਪ੍ਰਾਪਤ ਕੀਤਾ ਹੈ | 80 ਫ਼ੀਸਦੀ ਤੋਂ ਵੱਧ ਅੰਕ ਪ੍ਰਾਪਤ ਕਰਨ ਵਾਲੇ ਹੋਰ ਹੋਣਹਾਰ ਵਿਦਿਆਰਥੀਆਂ ਵਿਚ ਸੈਮ ਸ਼ਰਮਾ 87.5 ਫ਼ੀਸਦੀ, ਸਨਮਪ੍ਰੀਤ ਕੌਰ 84.16 ਫ਼ੀਸਦੀ, ਰੀਆ 81.5 ਫ਼ੀਸਦੀ ਤੇ ਸੁਨੈਨਾ ਨੇ 81 ਫ਼ੀਸਦੀ ਅੰਕ ਪ੍ਰਾਪਤ ਕਰਕੇ ਆਪਣੀ ਸ਼ਾਨਦਾਰ ਪ੍ਰਤਿਭਾ ਦਾ ਪ੍ਰਦਰਸ਼ਨ ਕੀਤਾ | ਸਕੂਲ ਦੇ ਹੋਰ ਸਾਰੇ ਵਿਦਿਆਰਥੀਆਂ ਨੇ ਵੀ ਚੰਗੇ ਅੰਕ ਪ੍ਰਾਪਤ ਕੀਤੇ | ਸ਼ਾਨਦਾਰ ਪ੍ਰਾਪਤੀ ਦਾ ਸਿਹਰਾ ਸਕੂਲ ਦੇ ਅਧਿਆਪਕਾਂ, ਮਿਹਨਤੀ ਵਿਦਿਆਰਥੀਆਂ ਤੇ ਸਹਿਯੋਗੀ ਮਾਪਿਆਂ ਨੂੰ ਜਾਂਦਾ ਹੈ ਜਿਨ੍ਹਾਂ ਦੇ ਸਾਂਝੇ ਯਤਨਾਂ ਨਾਲ ਇਹ ਸਫ਼ਲਤਾ ਸੰਭਵ ਹੋਈ | ਪਿ੍ੰਸੀਪਲ ਵਰਤਿਕਾ ਸ਼ਰਮਾ ਤੇ ਸਕੂਲ ਡਾਇਰੈਕਟਰ ਸ਼੍ਰੀ ਵਿਨੇ ਸ਼ਰਮਾ ਨੇ ਇਸ ਸ਼ਾਨਦਾਰ ਨਤੀਜੇ ਲਈ ਸਾਰੇ ਵਿਦਿਆਰਥੀਆਂ, ਮਾਪਿਆਂ ਤੇ ਅਧਿਆਪਕਾਂ ਨੂੰ ਵਧਾਈ ਦਿੱਤੀ | ਇਸ ਮੌਕੇ ਸਕੂਲ ਪ੍ਰਬੰਧਨ ਨੇ 9ਵੀਂ ਜਮਾਤ 'ਚ 95 ਫ਼ੀਸਦੀ ਤੋਂ ਵੱਧ ਅੰਕ ਪ੍ਰਾਪਤ ਕਰਨ ਵਾਲੇ ਵਿਦਿਆਰਥੀਆਂ ਲਈ 100 ਫ਼ੀਸਦੀ ਟਿਊਸ਼ਨ ਫ਼ੀਸ ਦੀ ਸਕਾਲਰਸ਼ਿਪ ਤੇ 90 ਫ਼ੀਸਦੀ ਤੋਂ ਵੱਧ ਅੰਕ ਪ੍ਰਾਪਤ ਕਰਨ ਵਾਲੇ ਹੋਰ ਵਿਦਿਆਰਥੀਆਂ ਲਈ 50 ਫ਼ੀਸਦੀ ਫ਼ੀਸ ਮੁਆਫ਼ੀ ਦਾ ਐਲਾਨ ਕੀਤਾ |
ਪਿਛਲੀ ਖ਼ਬਰ ਤੀਰਥ ਯਾਤਰਾ ਯੋਜਨਾ ਤਹਿਤ ਬਲਾਚੌਰ ਤੋਂ ਸੰਗਤ ਵਾਲੀ ਬੱਸ ਰਵਾਨਾ ਅਗਲੀ ਖ਼ਬਰ ਖੇਤ ਮਜ਼ਦੂਰ ਆਗੂ ਹਰਮੇਸ਼ ਲਾਲ ਜਨਾਗਲ ਦੀ ਮੌਤ 'ਤੇ ਪਰਿਵਾਰ ਨਾਲ ਦੁੱਖ ਸਾਂਝਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।