13-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-04-2026

10 ਸ਼ਰਧਾਲੂਆਂ ਦੀ ਮੌਤ 'ਤੇ ਭਾਈ ਰਿਆੜ ਨੇ ਪਰਿਵਾਰਕ ਮੈਂਬਰਾਂ ਨਾਲ ਹਮਦਰਦੀ ਪ੍ਰਗਟ ਕੀਤੀ

ਅਜੀਤ ਡੈਸਕ 12-04-2026
ਬਟਾਲਾ, 11 ਅਪ੍ਰੈਲ (ਸਤਿੰਦਰ ਸਿੰਘ)- ਮਥੁਰਾ (ਉੱਤਰ ਪ੍ਰਦੇਸ਼) ਵਿਚ ਬੀਤੇ ਦਿਨ ਵਰਿੰਦਾਵਨ ਦੇ ਕੇਸੀ ਘਾਟ ਨੇੜੇ ਯਮੁਨਾ ਨਦੀ ਵਿਚ ਇਕ ਦਰਦਨਾਕ ਕਿਸ਼ਤੀ ਹਾਦਸਾ ਵਾਪਰਿਆ ਜਿਸ ਵਿਚ ਪੰਜਾਬ ਦੇ 10 ਸ਼ਰਧਾਲੂਆਂ ਦੀ ਮੌਤ ਹੋ ਗਈ | ਇਸ ਮੰਦਭਾਗੀ ਘਟਨਾ 'ਤੇ ਆਲ ਇੰਡੀਆ ਸਿੱਖ ਸਟੂਡੈਂਟਸ ਫ਼ੈਡਰੇਸ਼ਨ ਦੇ ਜਨਰਲ ਸਕੱਤਰ ਤੇ ਸਮਾਜ ਸੇਵੀ ਆਗੂ ਭਾਈ ਗਗਨਦੀਪ ਸਿੰਘ ਰਿਆੜ ਵਲੋਂ ਪਰਿਵਾਰਕ ਮੈਂਬਰਾਂ ਹਮਦਰਦੀ ਪ੍ਰਗਟ ਕੀਤੀ | ਉਨ੍ਹਾਂ ਕਿਹਾ ਕਿ ਇਸ ਘਟਨਾ ਨਾਲ ਪੂਰੇ ਦੇਸ਼ ਵਾਸੀਆਂ ਨੂੰ ਦੁੱਖ ਹੋਇਆ ਹੈ | ਉਨ੍ਹਾਂ ਮਰਨ ਵਾਲਿਆਂ ਦੇ ਪਰਿਵਾਰਾਂ ਨਾਲ ਦਿਲੋਂ ਹਮਦਰਦੀ ਪ੍ਰਗਟ ਕੀਤੀ ਗਈ | ਗਗਨਦੀਪ ਸਿੰਘ ਰਿਆੜ ਨੇ ਦੱਸਿਆ ਕਿ ਸ਼ਰਧਾਲੂਆਂ ਨਾਲ ਭਰੀ ਓਵਰਲੋਡਿਡ ਕਿਸ਼ਤੀ ਸੰਤੁਲਨ ਵਿਗੜਨ ਕਾਰਨ ਨਦੀ ਵਿਚ ਬਣੇ ਇਕ ਲੋਹੇ ਦੇ ਪਲਟੂਨ ਪੁਲ ਨਾਲ ਟਕਰਾ ਕੇ ਪਲਟ ਗਈ | ਇਸ ਮੰਦਭਾਗੀ ਘਟਨਾ ਨਾਲ ਪੂਰੇ ਦੇਸ਼ 'ਚ ਸ਼ੋਕ ਮਨਾਇਆ ਜਾ ਰਿਹਾ ਹੈ |
ਪਿਛਲੀ ਖ਼ਬਰ ਨੰਬਰਦਾਰਾ ਯੂਨੀਅਨ ਪੰਜਾਬ ਦੀ ਹੋਈ ਮੀਟਿੰਗ ਅਗਲੀ ਖ਼ਬਰ ਬੰਗਾ 'ਚ ਡਾ.ਬੀ.ਆਰ ਅੰਬੇਡਕਰ ਦੇ ਜਨਮ ਦਿਹਾੜੇ ਨੂੰ ਸਮਰਪਿਤ ਚੇਤਨਾ ਮਾਰਚ ਕੱਢਿਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।