15-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-04-2026

ਸਾਹਿਬ ਸਿੰਘ ਮੰਡ ਤੇ ਲਖਵਿੰਦਰ ਸਿੰਘ ਢੰਡੇ ਮੁੜ ਤੋਂ ਬਲਾਕ ਪ੍ਰਧਾਨ ਬਣੇ <br/>

ਅਜੀਤ ਡੈਸਕ 12-04-2026
ਘੁਮਾਣ, 11 ਅਪ੍ਰੈਲ (ਬੰਮਰਾਹ)- ਹਲਕਾ ਸ੍ਰੀ ਹਰਗੋਬਿੰਦਪੁਰ ਸਾਹਿਬ ਤੋਂ ਕਾਂਗਰਸ ਪਾਰਟੀ ਦੇ ਇੰਚਾਰਜ ਮਨਦੀਪ ਸਿੰਘ ਰੰਗੜ ਨੰਗਲ ਦੀ ਅਗਵਾਈ 'ਚ ਕਾਂਗਰਸ ਹਾਈਕਮਾਂਡ ਵਲੋਂ ਹਲਕੇ ਦੇ ਕਾਂਗਰਸੀ ਆਗੂਆਂ ਨੂੰ ਵੱਡੀਆਂ ਜ਼ਿੰਮੇਵਾਰੀਆਂ ਦੇ ਕੇ ਨਿਵਾਜਿਆ ਹੈ | ਹਲਕਾ ਇੰਚਾਰਜ ਮਨਦੀਪ ਸਿੰਘ ਰੰਗੜ ਨੰਗਲ ਨੇ ਦੱਸਿਆ ਕਿ ਆਲ ਇੰਡੀਆ ਕਾਂਗਰਸ ਦੇ ਪ੍ਰਧਾਨ ਮਲਿਕ ਅਰਜਨ ਖੜਗੇ, ਸ੍ਰੀ ਰਾਹੁਲ ਗਾਂਧੀ, ਪੰਜਾਬ ਕਾਂਗਰਸ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ, ਜ਼ਿਲ੍ਹਾ ਪ੍ਰਧਾਨ ਬਰਿੰਦਰਮੀਤ ਸਿੰਘ ਪਾਹੜਾ ਤੇ ਸਮੁੱਚੀ ਲੀਡਰਸ਼ਿਪ ਵਲੋਂ ਹਲਕੇ ਦੇ ਕਾਂਗਰਸੀ ਆਗੂਆਂ ਨੂੰ ਜ਼ਿੰਮੇਵਾਰੀਆਂ ਦੇ ਕੇ ਵਰਕਰਾਂ ਦਾ ਕੱਦ ਉੱਚਾ ਕੀਤਾ ਹੈ | ਉਨ੍ਹਾਂ ਕਿਹਾ ਕਿ ਇਸ ਦੌਰਾਨ ਹਲਕਾ ਹਰਗੋਬਿੰਦਪੁਰ ਸਾਹਿਬ ਤੋਂ ਸਾਬਕਾ ਜ਼ਿਲ੍ਹਾ ਪ੍ਰੀਸ਼ਦ ਮੈਂਬਰ ਸਾਹਿਬ ਸਿੰਘ ਮੰਡ ਨੂੰ ਬਲਾਕ-2 ਅਤੇ ਲਖਵਿੰਦਰ ਸਿੰਘ ਢੰਡੇ ਨੂੰ ਬਲਾਕ-1 ਦਾ ਮੁੜ ਤੋਂ ਪ੍ਰਧਾਨ ਬਣਾਇਆ ਹੈ | ਇਸ ਦੇ ਨਾਲ ਹੀ ਡਾ. ਬਲਵਿੰਦਰ ਸਿੰਘ ਜ਼ਿਲ੍ਹਾ ਉਪ ਪ੍ਰਧਾਨ, ਹਰਤਾਜ ਸਿੰਘ ਸੁੱਖਾਚਿੜਾ ਜ਼ਿਲ੍ਹਾ ਜਨਰਲ ਸਕੱਤਰ, ਪਲਵਿੰਦਰ ਸਿੰਘ ਪੇਜੋਚੱਕ ਜ਼ਿਲ੍ਹਾ ਜਨਰਲ ਸਕੱਤਰ, ਸੁਰਜੀਤ ਸਿੰਘ ਮਨੇਸ ਜ਼ਿਲ੍ਹਾ ਜਨਰਲ ਸਕੱਤਰ, ਸਕੱਤਰ ਸਿੰਘ ਕੋਟਲੀ ਜ਼ਿਲ੍ਹਾ ਸਕੱਤਰ ਤੇ ਬਲਜੀਤ ਕੌਰ ਮਡਿਆਲਾ ਜ਼ਿਲ੍ਹਾ ਸਕੱਤਰ ਨਿਯੁਕਤ ਕੀਤੇ ਗਏ ਹਨ | ਰੰਗੜ ਨੰਗਲ ਨੇ ਦੱਸਿਆ ਕਿ ਪਾਰਟੀ ਲਈ ਮਿਹਨਤ ਕਰਨ ਵਾਲੇ ਹੋਰ ਵੀ ਆਗੂਆਂ ਨੂੰ ਵੀ ਜ਼ਿੰਮੇਵਾਰੀਆਂ ਸੌਂਪੀਆਂ ਜਾਣਗੀਆਂ |

ਪਿਛਲੀ ਖ਼ਬਰ ਵੁੱਡਸਟਾਕ ਅਤੇ ਵੁੱਡ ਬਲਾਜ਼ਮ ਸਕੂਲ 'ਚ ਸ਼ਾਨਦਾਰ ਸਮਾਗਮ ਕਰਵਾਇਆ ਅਗਲੀ ਖ਼ਬਰ ਗੁਰਦੁਆਰਾ ਬਾਬਾ ਮੱਖਣ ਸ਼ਾਹ ਲੁਬਾਣਾ ਵਿਖੇ ਖ਼ਾਲਸਾ ਸਾਜਨਾ ਦਿਵਸ ਨੂੰ ਸਮਰਪਿਤ ਅੰਮਿ੍ਤ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।