15-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-04-2026

ਬਾਬਾ ਬੁੱਢਾ ਸਾਹਿਬ ਸਕੂਲ ਉਗਰੇਵਾਲ ਦੀ ਅੱਠਵੀਂ ਜਮਾਤ ਦਾ ਨਤੀਜਾ ਰਿਹਾ ਸ਼ਾਨਦਾਰ

ਅਜੀਤ ਡੈਸਕ 12-04-2026
ਬਟਾਲਾ,11 ਅਪ੍ਰੈਲ (ਸਤਿੰਦਰ ਸਿੰਘ)-ਇਲਾਕੇ ਦੀ ਨਾਮਵਰ ਵਿੱਦਿਅਕ ਸੰਸਥਾ ਬਾਬਾ ਬੁੱਢਾ ਸਾਹਿਬ ਮਾਡਰਨ ਸੀਨੀਅਰ ਸੈਕੰਡਰੀ ਸਕੂਲ ਉਗਰੇਵਾਲ ਦੀ ਅੱਠਵੀਂ ਜਮਾਤ ਦਾ ਨਤੀਜਾ 100 ਫ਼ੀਸਦੀ ਰਿਹਾ ਹੈ | ਪਿ੍ੰਸੀਪਲ ਹਰਪ੍ਰੀਤ ਕੌਰ ਨੇ ਦੱਸਿਆ ਕਿ ਸਕੂਲ ਦੇ ਲਗਪਗ ਸਾਰੇ ਵਿਦਿਆਰਥੀਆਂ ਨੇ 80 ਫ਼ੀਸਦੀ ਤੋਂ ਵਧੇਰੇ ਅੰਕ ਹਾਸਲ ਕੀਤੇ ਹਨ | ਸਕੂਲ ਦੇ ਅੱਠਵੀਂ ਜਮਾਤ ਦੇ ਇੰਦਰਜੀਤ ਸਿੰਘ ਨੇ 537 ਅੰਕ, ਜਸਮੀਤ ਸਿੰਘ ਨੇ 535 ਅੰਕ, ਖੁਸ਼ਪ੍ਰੀਤ ਕੌਰ ਨੇ 535 ਅੰਕ, ਨਿਸਾਂਤ ਭਗਤ ਨੇ 530, ਮਾਨਵੀ ਨੇ 530 ਅੰਕ, ਜਸਪ੍ਰੀਤ ਕੌਰ ਨੇ 527 ਅੰਕ, ਸੁਨੇਹਾ ਨੇ 527 ਅੰਕ ਹਾਸਲ ਕੀਤੇ ਹਨ | ਇਸ ਤੋਂ ਇਲਾਵਾ ਖੁਸ਼ਦੀਪ ਕੌਰ, ਮਨਰਾਜ ਸਮੇਤ ਬਾਕੀ ਸਾਰੇ ਵਿਦਿਆਰਥੀਆਂ ਨੇ ਵੀ 85 ਫ਼ੀਸਦੀ ਤੋਂ ਉੱਪਰ ਅੰਕ ਲੈ ਕੇ ਆਪਣੀ ਕਾਬਲੀਅਤ ਦਾ ਲੋਹਾ ਮਨਵਾਇਆ ਹੈ | ਉਨ੍ਹਾਂ ਕਿਹਾ ਕਿ ਸਕੂਲ ਪ੍ਰਬੰਧਕਾਂ ਤੇ ਸਟਾਫ ਵਲੋਂ ਇਸ ਸ਼ਾਨਦਾਰ ਸਫਲਤਾ 'ਤੇ ਖੁਸ਼ੀ ਪ੍ਰਗਟ ਕੀਤੀ ਹੈ | ਉਨ੍ਹਾਂ ਦੱਸਿਆ ਕਿ ਮੁੱਖ ਪ੍ਰਬੰਧਕ ਗੁਰਪ੍ਰੀਤ ਸਿੰਘ ਨੇ ਬੱਚਿਆਂ ਤੇ ਉਨ੍ਹਾਂ ਦੇ ਮਾਪਿਆਂ ਨੂੰ ਵਧਾਈ ਦਿੱਤੀ ਤੇ ਇਸ ਦਾ ਸਿਹਰਾ ਬੱਚਿਆਂ ਦੀ ਦਿਨ-ਰਾਤ ਦੀ ਮਿਹਨਤ ਤੇ ਸਮੂਹ ਸਟਾਫ ਨੂੰ ਦਿੱਤਾ ਹੈ | ਉਪ ਪਿ੍ੰਸੀਪਲ ਸਰਬਜੀਤ ਸਿੰਘ ਅਤੇ ਮੈਡਮ ਪ੍ਰਭਜੀਤ ਕੌਰ, ਮੈਡਮ ਰਜਵੰਤ ਕੌਰ ਨੇ ਵੀ ਵਿਦਿਆਰਥੀਆਂ ਦੇ ਉੱਜਵਲ ਭਵਿੱਖ ਦੀ ਕਾਮਨਾ ਕੀਤੀ |
ਪਿਛਲੀ ਖ਼ਬਰ ਰੋਟਰੀ ਕਲੱਬ ਅੰਮਿ੍ਤਸਰ ਸਾਊਥ ਈਸਟ ਨੇ ਸੈਂਟਰਲ ਖ਼ਾਲਸਾ ਯਤੀਮਖ਼ਾਨਾ ਦੇ ਬੱਚਿਆਂ ਨਾਲ ਵਿਸਾਖੀ ਮਨਾਈ ਅਗਲੀ ਖ਼ਬਰ ਵੁੱਡਸਟਾਕ ਅਤੇ ਵੁੱਡ ਬਲਾਜ਼ਮ ਸਕੂਲ 'ਚ ਸ਼ਾਨਦਾਰ ਸਮਾਗਮ ਕਰਵਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।