28-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-04-2026

ਜਥੇਦਾਰ ਛੋਟੇਪੁਰ ਨੂੰ ਕੋਰ ਕਮੇਟੀ ਮੈਂਬਰ ਬਣਾਉਣ 'ਤੇ ਸਮਰਥਕਾਂ ਵਲੋਂ ਧੰਨਵਾਦ

ਅਜੀਤ ਡੈਸਕ 14-04-2026
ਜਥੇ. ਸੁੱਚਾ ਸਿੰਘ ਛੋਟੇਪੁਰ



ਬਟਾਲਾ, 13 ਅਪ੍ਰੈਲ (ਸਤਿੰਦਰ ਸਿੰਘ)- ਸ਼੍ਰੋਮਣੀ ਅਕਾਲੀ ਦਲ ਪੁਨਰ ਸੁਰਜੀਤ ਦੇ ਪ੍ਰਧਾਨ ਗਿਆਨੀ ਹਰਪ੍ਰੀਤ ਸਿੰਘ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਬਣਾਈ ਗਈ ਕੋਰ ਕਮੇਟੀ ਵਿਚ ਜ਼ਿਲ੍ਹਾ ਗੁਰਦਾਸਪੁਰ ਨਾਲ ਸੰਬੰਧਿਤ ਸੁੱਚਾ ਸਿੰਘ ਛੋਟੇਪੁਰ ਸਾਬਕਾ ਮੰਤਰੀ ਪੰਜਾਬ ਨੂੰ ਕੋਰ ਕਮੇਟੀ ਮੈਂਬਰ ਬਣਾਉਣ 'ਤੇ ਸ਼੍ਰੋਮਣੀ ਅਕਾਲੀ ਦਲ ਪੁਨਰ ਸੁਰਜੀਤ ਦੇ ਆਗੂਆਂ ਤੇ ਉਨ੍ਹਾਂ ਦੇ ਸਮਰਥਕਾਂ ਵਲੋਂ ਗਿਆਨੀ ਹਰਪ੍ਰੀਤ ਸਿੰਘ ਤੇ ਸਮੁੱਚੀ ਹਾਈਕਮਾਂਡ ਦਾ ਧੰਨਵਾਦ ਕੀਤਾ ਹੈ | ਇਸ ਮੌਕੇ ਸ਼੍ਰੋਮਣੀ ਅਕਾਲੀ ਦਲ ਪੁਨਰ ਸੁਰਜੀਤ ਦੇ ਸ਼੍ਰੋਮਣੀ ਅਕਾਲੀ ਦਲ ਦੇ ਜਨਰਲ ਸਕੱਤਰ ਜਗਤਾਰ ਸਿੰਘ ਗੋਸਲ, ਅਮਰੀਕ ਸਿੰਘ ਧਰਮੀ ਫ਼ੌਜੀ, ਜ਼ਿਲ੍ਹਾ ਗੁਰਦਾਸਪੁਰ ਦੇ ਦਿਹਾਤੀ ਪ੍ਰਧਾਨ ਅਮਨਦੀਪ ਸਿੰਘ ਗਿੱਲ ਤੋਂ ਇਲਾਵਾ ਲਖਬੀਰ ਸਿੰਘ ਪਨਿਆਰ, ਹਰਮੀਤ ਸਿੰਘ ਜਿੰਮੀ ਕਾਹਲੋਂ, ਵੀਰ ਜਤਿੰਦਰ ਸਿੰਘ ਭਿਖਾਰੀਵਾਲ, ਭੁਪਿੰਦਰ ਸਿੰਘ ਫ਼ੌਜੀ, ਚੈਨ ਸਿੰਘ ਸਪਰਾਂ ਕੋਠੀ, ਨਰਿੰਦਰ ਸਿੰਘ ਖਹਿਰਾ, ਗੁਲਾਬ ਸਿੰਘ, ਪਾਲ ਸਿੰਘ, ਬਾਵਾ ਸਿੰਘ ਰੋਸੇ, ਕਸ਼ਮੀਰ ਸਿੰਘ ਵਾਹਲਾ, ਰਣਜੀਤ ਸਿੰਘ ਅਵਾਨ, ਦਿਲਬਾਗ ਸਿੰਘ ਡਾਕਟਰ, ਸੁਵਿੰਦਰ ਸਿੰਘ ਘੁੰਮਣ, ਰਣਜੀਤ ਸਿੰਘ ਰਾਣਾ, ਰਘਬੀਰ ਸਿੰਘ ਜੋੜਾ ਵਡਾਲਾ ਬਾਂਗਰ, ਦਵਿੰਦਰ ਸਿੰਘ, ਸੁਰਿੰਦਰ ਸਿੰਘ, ਗੁਰਨਾਮ ਸਿੰਘ, ਡਾ. ਪਲਵਿੰਦਰ ਸਿੰਘ, ਸੂਬੇਦਾਰ ਮੇਜਰ ਸੁਖਦੇਵ ਸਿੰਘ, ਡਾ. ਜਸਪਾਲ ਸਿੰਘ, ਕੈਪਟਨ ਸੁਖਵਿੰਦਰ ਸਿੰਘ, ਬਲਜੀਤ ਸਿੰਘ ਆਦਿ ਵਲੋਂ ਜਥੇਦਾਰ ਸੁੱਚਾ ਸਿੰਘ ਛੋਟੇਪੁਰ ਨੂੰ ਸ਼੍ਰੋਮਣੀ ਅਕਾਲੀ ਦਲ ਪੁਨਰ ਸੁਰਜੀਤ ਦੀ ਕੋਰ ਕਮੇਟੀ ਮੈਂਬਰ ਬਣਾਉਣ ਦੀ ਸ਼ਲਾਘਾ ਕੀਤੀ | ਇਸ ਮੌਕੇ ਉਨ੍ਹਾਂ ਕਿਹਾ ਕਿ ਆਉਣ ਵਾਲੇ ਦਿਨਾਂ 'ਚ ਸ਼੍ਰੋਮਣੀ ਅਕਾਲੀ ਦਲ ਸੁਰਜੀਤ ਪਾਰਟੀ ਦੇ ਸੁਨੇਹੇ ਨੂੰ ਘਰ-ਘਰ ਲੈ ਕੇ ਜਾਵਾਂਗੇ |
ਪਿਛਲੀ ਖ਼ਬਰ ਬਟਾਲਾ ਨੂੰ ਪੂਰਨ ਰੈਵੇਨਿਊ ਜ਼ਿਲ੍ਹਾ ਬਣਾਉਣ ਦੀ ਮੰਗ ਲੈ ਕੇ ਰੋਸ ਪ੍ਰਦਰਸ਼ਨ 15 ਨੂੰ : ਪ੍ਰਧਾਨ ਕਲਸੀ ਅਗਲੀ ਖ਼ਬਰ ਬਿਕਰਮ ਸਿੰਘ ਮਜੀਠੀਆ ਦਾ ਨੌਸ਼ਹਿਰਾ ਮੱਝਾ ਸਿੰਘ ਵਿਖੇ ਰਮਨਦੀਪ ਸਿੰਘ ਸੰਧੂ ਤੇ ਸਾਥਾੀਆਂ ਵਲੋਂ ਸਨਮਾਨ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।