28-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-04-2026

ਪਿੰਡ ਝੰਜੀਆਂ ਖੁਰਦ ਵਿਖੇ ਹਲਕਾ ਇੰਚਾਰਜ ਬਲਬੀਰ ਸਿੰਘ ਪੰਨੂੰ ਵਲੋਂ ਵਰਕਰਾਂ ਨਾਲ ਮੀਟਿੰਗ

ਅਜੀਤ ਡੈਸਕ 14-04-2026
ਬਟਾਲਾ, 13 ਅਪ੍ਰੈਲ (ਸਤਿੰਦਰ ਸਿੰਘ) - ਵਿਧਾਨ ਸਭਾ ਹਲਕਾ ਫ਼ਤਹਿਗੜ੍ਹ ਚੂੜੀਆਂ ਦੇ ਪਿੰਡ ਝੰਜੀਆਂ ਖੁਰਦ ਵਿਖੇ ਆਮ ਆਦਮੀ ਪਾਰਟੀ ਦੇ ਹਲਕਾ ਇੰਚਾਰਜ ਬਲਬੀਰ ਸਿੰਘ ਪੰਨੂੰ ਵਲੋਂ ਸਰਪੰਚ ਸੁਖਦੇਵ ਸਿੰਘ ਦੀ ਅਗਵਾਈ ਹੇਠ ਪਿੰਡ ਦੇ ਮੁਹਤਬਰਾਂ ਅਤੇ ਪੰਚਾਇਤ ਨਾਲ ਬੈਠ ਕੇ ਮੀਟਿੰਗ ਕੀਤੀ ਗਈ | ਇਸ ਮੌਕੇ ਹਲਕਾ ਇੰਚਾਰਜ ਸ: ਪੰਨੂੰ ਨੇ ਪਿੰਡ ਵਾਸੀਆਂ ਦੀਆਂ ਸਮੱਸਿਆਵਾਂ ਸੁਣੀਆਂ ਤੇ ਉਨ੍ਹਾਂ ਨੂੰ ਹੱਲ ਕਰਨ ਬਾਰੇ ਵਿਚਾਰ-ਵਟਾਂਦਰਾ ਕੀਤਾ ਗਿਆ | ਮੀਟਿੰਗ ਦੌਰਾਨ ਪਿੰਡ ਵਾਸੀਆਂ ਨੇ ਆਪਣੀਆਂ ਮੰਗਾਂ ਬਾਰੇ ਸ: ਪੰਨੂੰ ਨੂੰ ਜਾਣੂ ਕਰਵਾਇਆ ਜਿਸ 'ਤੇ ਹਲਕਾ ਇੰਚਾਰਜ ਬਲਬੀਰ ਸਿੰਘ ਪੰਨੂੰ ਵਲੋਂ ਉਨ੍ਹਾਂ ਦੀਆਂ ਮੰਗਾਂ ਨੂੰ ਪੂਰਾ ਕਰਨ ਦਾ ਵਾਅਦਾ ਕੀਤਾ ਗਿਆ | ਇਸ ਤੋਂ ਇਲਾਵਾ ਸ: ਬਲਬੀਰ ਸਿੰਘ ਪੰਨੂੰ ਨੇ ਪਿੰਡ ਵਾਸੀਆਂ ਨੇ ਆਮ ਆਦਮੀ ਪਾਰਟੀ ਦੀਆਂ ਲੋਕ ਭਲਾਈ ਨੀਤੀਆਂ ਤੇ 4 ਸਾਲ ਦੀ ਕਾਰਗੁਜ਼ਾਰੀ ਤੋਂ ਜਾਣੂ ਕਰਵਾਇਆ | ਇਸ ਮੌਕੇ ਮੈਂਬਰ ਹਰਜੀਤ ਸਿੰਘ, ਮੈਂਬਰ ਗੁਰਮੀਤ ਸਿੰਘ, ਮੈਂਬਰ ਗੁਰਦੀਪ ਸਿੰਘ, ਸੁੱਚਾ ਸਿੰਘ, ਕਰਤਾਰ ਸਿੰਘ, ਬਲਜੀਤ ਸਿੰਘ, ਲਖਵਿੰਦਰ ਸਿੰਘ, ਦਿਲਬਾਗ ਸਿੰਘ, ਅਰਵਿੰਦਰ ਸਿੰਘ, ਬਲਾਕ ਪ੍ਰਧਾਨ ਮਲਜਿੰਦਰ ਸਿੰਘ, ਬਲਾਕ ਪ੍ਰਧਾਨ ਰਘਬੀਰ ਸਿੰਘ, ਬਲਾਕ ਪ੍ਰਧਾਨ ਹਰਦੀਪ ਸਿੰਘ, ਪਰਗਟ ਸਿੰਘ, ਬਲਾਕ ਪ੍ਰਧਾਨ ਅਮਨਦੀਪ ਸਿੰਘ ਆਦਿ ਹਾਜ਼ਰ ਸਨ |
ਪਿਛਲੀ ਖ਼ਬਰ 8ਵੀਂ ਜਮਾਤ ਦਾ ਨਤੀਜਾ 100 ਫੀਸਦੀ ਰਿਹਾ ਅਗਲੀ ਖ਼ਬਰ ਰਿਆੜਕੀ ਪਬਲਿਕ ਸਕੂਲ ਦੇ ਵਿਦਿਆਰਥੀਆਂ ਨੇ ਜਲਿਆਂਵਾਲਾ ਬਾਗ ਵਿਖੇ ਸ਼ਹੀਦਾਂ ਦੇ ਪਰਿਵਾਰਾਂ ਦਾ ਕੀਤਾ ਸਨਮਾਨ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।