28-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-04-2026

8ਵੀਂ ਜਮਾਤ ਦਾ ਨਤੀਜਾ 100 ਫੀਸਦੀ ਰਿਹਾ

ਅਜੀਤ ਡੈਸਕ 14-04-2026
ਧਾਰੀਵਾਲ, 13 ਅਪ੍ਰੈਲ (ਸਵਰਨ ਸਿੰਘ)- ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ ਐਲਾਨੇ ਅੱਠਵੀਂ ਜਮਾਤ ਦੇ ਨਤੀਜਿਆਂ ਵਿਚ ਗੁਰੂ ਨਾਨਕ ਦੇਵ ਨੈਸ਼ਨਲ ਅਕੈਡਮੀ ਬਾਂਗੋਵਾਣੀ ਦਾ ਨਤੀਜਾ 100 ਫੀਸਦੀ ਰਿਹਾ ਹੈ | ਪਿ੍ੰਸੀਪਲ ਰਾਜਦੀਪ ਕੌਰ ਨੇ ਦੱਸਿਆ ਕਿ ਵਿਦਿਆਰਥਣ ਪ੍ਰਨੀਤ ਕੌਰ ਤੇ ਜਸਮੀਤ ਕੌਰ ਨੇ 564 ਅੰਕਾਂ ਨਾਲ ਪਹਿਲਾ, ਖੁਸ਼ੀ ਨੇ 561 ਅੰਕਾਂ ਨਾਲ ਦੂਜਾ ਅਤੇ ਹਰਗੁਨਪ੍ਰੀਤ ਕੌਰ ਨੇ 560 ਅੰਕਾਂ ਨਾਲ ਤੀਸਰਾ ਸਥਾਨ ਪ੍ਰਾਪਤ ਕੀਤਾ | ਉਨ੍ਹਾ ਤੋਂ ਇਲਾਵਾ ਜਸਮੀਤ ਕੌਰ ਨੇ 558 ਤੇ ਇੰਦਰਜੀਤ ਸਿੰਘ ਨੇ 548 ਅੰਕ ਪ੍ਰਾਪਤ ਕੀਤੇ | ਇਸ ਸਬੰਧ ਵਿਚ ਸਕੂਲ ਪ੍ਰਬੰਧਕੀ ਕਮੇਟੀ ਪ੍ਰਧਾਨ ਕੁਲਦੀਪ ਕੌਰ ਤੇ ਉਪ ਪ੍ਰਧਾਨ ਅਮਰਦੀਪ ਸਿੰਘ ਨੇ ਮਾਪਿਆਂ, ਅਧਿਆਪਕਾਂ ਤੇ ਵਿਦਿਆਰਥੀਆਂ ਵਧਾਈ ਦਿੱਤੀ ਅਤੇ ਹੋਰ ਅੱਗੇ ਵਧਣ ਦੀ ਪ੍ਰੇਰਨਾ ਦਿੱਤੀ |
ਪਿਛਲੀ ਖ਼ਬਰ ਪਿੰਡ ਰੂੜਾ ਬੁੱਟਰ ਦੇ ਅਕਾਲੀ ਵਰਕਰ 'ਆਪ' 'ਚ ਸ਼ਾਮਿਲ ਅਗਲੀ ਖ਼ਬਰ ਪਿੰਡ ਝੰਜੀਆਂ ਖੁਰਦ ਵਿਖੇ ਹਲਕਾ ਇੰਚਾਰਜ ਬਲਬੀਰ ਸਿੰਘ ਪੰਨੂੰ ਵਲੋਂ ਵਰਕਰਾਂ ਨਾਲ ਮੀਟਿੰਗ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।