29-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-04-2026

ਗੁਰਦੁਆਰਾ ਦਮਦਮਾ ਸਾਹਿਬ ਵਿਖੇ ਅੰਮਿ੍ਤ ਸੰਚਾਰ ਕੱਲ੍ਹ : ਰਸੀਵਰ ਗੁਰਮੇਜ ਸਿੰਘ ਚੀਮਾ

ਅਜੀਤ ਡੈਸਕ 14-04-2026
ਸ੍ਰੀ ਹਰਿਗੋਬਿੰਦਪੁਰ, 13 ਅਪ੍ਰੈਲ (ਕੰਵਲਜੀਤ ਸਿੰਘ ਚੀਮਾ)-ਸ੍ਰੀ ਹਰਿਗੋਬਿੰਦਪੁਰ ਵਿਖੇ ਸਥਿਤ ਛੇਵੇਂ ਪਾਤਸ਼ਾਹ ਗੁਰੂ ਹਰਿਗੋਬਿੰਦ ਸਾਹਿਬ ਜੀ ਦੀ ਚਰਨ ਛੋਅ ਪ੍ਰਾਪਤ ਇਤਿਹਾਸਿਕ ਗੁਰਦੁਆਰਾ ਦਮਦਮਾ ਸਾਹਿਬ ਦੇ ਰਸੀਵਰ ਗੁਰਮੇਜ ਸਿੰਘ ਚੀਮਾ ਮਚਰਾਏ ਨੇ ਜਾਣਕਾਰੀ ਸਾਂਝੀ ਕਰਦੇ ਹੋਏ ਕਿਹਾ ਹੈ ਕਿ ਗੁਰਦੁਆਰਾ ਦਮਦਮਾ ਸਾਹਿਬ ਵਿਖੇ 14 ਅਪ੍ਰੈਲ 1 ਵੈਸਾਖ ਨੂੰ ਵਿਸਾਖੀ ਦਾ ਤਿਉਹਾਰ ਅਤੇ ਖ਼ਾਲਸੇ ਪੰਥ ਦਾ ਸਾਜਨਾ ਦਿਹਾੜਾ ਸ਼ਰਧਾ ਭਾਵਨਾ ਨਾਲ ਸੰਗਤ ਦੇ ਸਹਿਯੋਗ ਨਾਲ ਮਨਾਇਆ ਜਾ ਰਿਹਾ ਹੈ | ਉਨ੍ਹਾਂ ਕਿਹਾ ਇਸ ਪਵਿੱਤਰ ਤਿਉਹਾਰ ਨੂੰ ਮਨਾਉਣ ਦੀਆਂ ਤਿਆਰੀਆਂ ਗੁਰਦੁਆਰਾ ਦਮਦਮਾ ਸਾਹਿਬ ਦੇ ਪ੍ਰੰਬਧਕਾਂ ਵਲੋਂ ਮੁਕੰਮਲ ਕਰ ਲਈਆਂ ਗਈਆਂ ਹਨ | ਉਨ੍ਹਾਂ ਸੰਗਤ ਨੂੰ ਅਪੀਲ ਕੀਤੀ ਕਿ ਵਿਸਾਖੀ ਤੇ ਖ਼ਾਲਸੇ ਪੰਥ ਦੇ ਸਾਜਨਾ ਦਿਹਾੜੇ ਮੌਕੇ ਹੁੰਮ-ਹੁਮਾ ਕਿ ਗੁਰਦੁਆਰਾ ਸਾਹਿਬ ਵਿਖੇ ਹਾਜ਼ਰੀ ਭਰ ਕੇ ਆਪਣਾ ਜੀਵਨ ਸਫ਼ਲਾ ਕਰਨ | ਉਨ੍ਹਾਂ ਕਿਹਾ ਕਿ 15 ਅਪ੍ਰੈਲ 2 ਵੈਸਾਖ ਦਿਨ ਬੁੱਧਵਾਰ ਨੂੰ ਗੁਰਦੁਆਰਾ ਬਾਬਾ ਯਾਨੀ ਸ਼ਾਹ ਦੇ ਦਰਬਾਰ 'ਚ ਅੰਮਿ੍ਤ ਸੰਚਾਰ ਕਰਵਾਇਆ ਜਾ ਰਿਹਾ ਹੈ ਤੇ ਸ੍ਰੀ ਅਕਾਲ ਤਖ਼ਤ ਹਰਮਿੰਦਰ ਸਾਹਿਬ ਅੰਮਿ੍ਤਸਰ ਤੋਂ ਪੰਜ ਪਿਆਰੇ ਅੰਮਿ੍ਤਪਾਨ ਕਰਵਾਉਣ ਲਈ ਪੁੱਜਣਗੇ ਤੇ ਧਰਮ ਪ੍ਰਚਾਰ ਕਮੇਟੀ ਅੰਮਿ੍ਤਸਰ ਵਲੋਂ ਅੰਮਿ੍ਤਪਾਨ ਕਰਨ ਵਾਲੇ ਪ੍ਰਾਣੀਆਂ ਨੂੰ ਕਕਾਰ ਭੇਟਾ ਰਹਿਤ ਦਿੱਤੇ ਜਾ ਰਹੇ ਹਨ | ਉਨ੍ਹਾਂ ਕਿਹਾ ਕਿ ਜਿਨ੍ਹਾਂ ਪ੍ਰਾਣੀਆਂ ਨੇ ਅੰਮਿ੍ਤਪਾਨ ਕਰਨਾ ਹੋਵੇਗਾ ਉਹ 15 ਅਪ੍ਰੈਲ ਨੂੰ ਸਵੇਰ 10 ਵਜੇ ਗੁਰਦੁਆਰਾ ਦਮਦਮਾ ਸਾਹਿਬ ਵਿਖੇ ਪੁੱਜਣ | ਇਸ ਮੌਕੇ ਹੈੱਡ ਗ੍ਰੰਥੀ ਭਾਈ ਸਤਿੰਦਰਪਾਲ ਸਿੰਘ, ਮਲਕੀਤ ਸਿੰਘ ਭੱਟੀ, ਗੁਰਪ੍ਰੀਤ ਸਿੰਘ ਮੱਲ੍ਹੀ, ਅਪਾਰਜੀਤ ਸਿੰਘ, ਡਾ. ਮਨਜੀਤ ਸਿੰਘ ਪੀਟਾ, ਗੁਰਦੇਵ ਸਿੰਘ ਚੀਮਾ, ਹਰਦੀਪ ਸਿੰਘ ਆਦਿ ਹਾਜ਼ਰ ਸਨ |
ਪਿਛਲੀ ਖ਼ਬਰ ਸ੍ਰੀ ਗੁਰੂ ਹਰਿਕਿ੍ਸ਼ਨ ਪਬਲਿਕ ਸਕੂਲ ਦੀ ਵਿਦਿਆਰਥਣ ਮੈਰਿਟ ਸੂਚੀ 'ਚ ਆਈ ਅਗਲੀ ਖ਼ਬਰ ਸ਼ਹੀਦ ਸੁੱਖਾ ਸਿੰਘ-ਮਹਿਤਾਬ ਸਿੰਘ ਪਾਰਕ 'ਚ ਮੁਹੱਲਾ ਕਲੀਨਿਕ ਖੋਲ੍ਹਣਾ ਗਲਤ : ਜਸਕਰਨ ਸਿੰਘ ਕਾਹਲੋਂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।