29-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-04-2026

ਸ੍ਰੀ ਗੁਰੂ ਹਰਿਕਿ੍ਸ਼ਨ ਪਬਲਿਕ ਸਕੂਲ ਦੀ ਵਿਦਿਆਰਥਣ ਮੈਰਿਟ ਸੂਚੀ 'ਚ ਆਈ

ਅਜੀਤ ਡੈਸਕ 14-04-2026
ਸ਼੍ਰੀ ਹਰਗੋਬਿੰਦਪੁਰ, 13 ਅਪ੍ਰੈਲ (ਕੰਵਲਜੀਤ ਸਿੰਘ ਚੀਮਾ)- ਚੀਫ਼ ਖਾਲਸਾ ਦੀਵਾਨ ਚੈਰੀਟੇਬਲ ਸੁਸਾਇਟੀ ਸ੍ਰੀ ਅੰਮਿ੍ਤਸਰ ਵਲੋਂ ਚਲਾਏ ਜਾ ਰਹੇ ਸ੍ਰੀ ਗੁਰੂ ਹਰਿਕਿ੍ਸ਼ਨ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਸ੍ਰੀ ਹਰਿਗੋਬਿੰਦਪੁਰ ਸਾਹਿਬ ਦੀ 8ਵੀਂ ਜਮਾਤ ਦਾ ਨਤੀਜਾ 100 ਫ਼ੀਸਦੀ ਰਿਹਾ | ਸਕੂਲ ਪਿ੍ੰਸੀਪਲ ਮਧੂ ਸਾਵਲ ਨੇ ਦੱਸਿਆ ਕਿ ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ 8ਵੀਂ ਕਲਾਸ ਦੀ ਲਈ ਗਈ ਪ੍ਰੀਖਿਆ ਵਿਚ ਸਾਡੇ ਸਕੂਲ ਦੇ 62 ਵਿਦਿਆਰਥੀਆਂ ਨੇ ਭਾਗ ਲਿਆ ਗਿਆ ਜਿਸ ਵਿਚ ਸਕੂਲ ਦੀ ਵਿਦਿਆਰਥਣ ਰਮਨਦੀਪ ਕੌਰ ਨੇ 97.33 ਫ਼ੀਸਦੀ ਨੰਬਰ ਲੈ ਕੇ ਮੈਰਿਟ ਸੂਚੀ ਵਿਚ ਆਪਣਾ ਨਾਂਅ ਦਰਜ ਕਰਵਾਇਆ ਤੇ ਸਕੂਲ ਵਿਚੋਂ ਪਹਿਲਾ ਸਥਾਨ, ਅਭਿਮੰਨਿਊ ਸਿੰਘ ਨੇ 96.33 ਫ਼ੀਸਦੀ ਤੇ ਅਰਸਨੂਰ ਕੌਰ ਨੇ 94.83 ਫ਼ੀਸਦੀ ਨੰਬਰ ਲੈ ਕੇ ਦੂਜਾ ਤੇ ਤੀਜਾ ਸਥਾਨ ਪ੍ਰਾਪਤ ਕੀਤਾ ਤੇ ਬਾਕੀ ਵਿਦਿਆਰਥੀਆਂ ਨੇ 90 ਫ਼ੀਸਦੀ ਤੋਂ ਉੱਪਰ ਨੰਬਰ ਪ੍ਰਾਪਤ ਕੀਤੇ | ਪਿ੍ੰਸੀਪਲ ਮਧੂ ਸਾਵਲ ਵਲੋਂ ਇਸ ਸ਼ਾਨਦਾਰ ਨਤੀਜੇ ਲਈ ਸਕੂਲ ਦੇ ਸਮੂਹ ਸਟਾਫ਼ ਤੇ ਵਿਦਿਆਰਥੀਆਂ ਨੂੰ ਵਧਾਈ ਦਿੱਤੀ |
ਪਿਛਲੀ ਖ਼ਬਰ 8ਵੀਂ ਜਮਾਤ ਦੇ ਵਿਦਿਆਰਥੀਆਂ ਦਾ ਨਤੀਜਾ ਰਿਹਾ ਸ਼ਾਨਦਾਰ ਅਗਲੀ ਖ਼ਬਰ ਗੁਰਦੁਆਰਾ ਦਮਦਮਾ ਸਾਹਿਬ ਵਿਖੇ ਅੰਮਿ੍ਤ ਸੰਚਾਰ ਕੱਲ੍ਹ : ਰਸੀਵਰ ਗੁਰਮੇਜ ਸਿੰਘ ਚੀਮਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।