31-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-04-2026

ਸ਼੍ਰੋਮਣੀ ਅਕਾਲੀ ਦਲ ਪਿੰਡਾਂ ਤੇ ਸ਼ਹਿਰਾਂ ਅੰਦਰ ਹੋ ਰਹੀ ਮਜ਼ਬੂਤ - ਚਾਵਲਾ <br/>

ਅਜੀਤ ਡੈਸਕ 14-04-2026
ਗੁਰਦਾਸਪੁਰ, 13 ਅਪ੍ਰੈਲ (ਅਸ਼ੋਕ ਸ਼ਰਮਾ)-ਹਲਕਾ ਇੰਚਾਰਜ ਦੀਨਾਨਗਰ ਤੇ ਪੰਜਾਬ ਦੇ ਮੀਤ ਪ੍ਰਧਾਨ ਸ਼੍ਰੋਮਣੀ ਅਕਾਲੀ ਦਲ ਨੇ ਗੱਲਬਾਤ ਕਰਦਿਆਂ ਦੱਸਿਆ ਕਿ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਪਾਰਟੀ ਨੰੂ ਸ਼ਹਿਰੀ ਤੇ ਪੇਂਡੂ ਪੱਧਰ 'ਤੇ ਮਜ਼ਬੂਤ ਕਰਨ ਲਈ ਮੀਟਿੰਗਾਂ ਦਾ ਸਿਲਸਿਲਾ ਜੰਗੀ ਪੱਧਰ 'ਤੇ ਆਰੰਭ ਕਰ ਦਿੱਤਾ ਹੈ ਅਤੇ ਲੋਕ ਮੀਟਿੰਗ ਵਿਚ ਸ਼ਾਮਿਲ ਹੋ ਕੇ ਪਾਰਟੀ ਦੀਆਂ ਨੀਤੀਆਂ ਤੋਂ ਕਾਫ਼ੀ ਖੁਸ਼ ਨਜ਼ਰ ਆ ਰਹੇ ਹਨ | ਉਨ੍ਹਾਂ ਦੱਸਿਆ ਕਿ ਦੀਨਾਨਗਰ ਹਲਕੇ ਅੰਦਰ ਵਰਕਰ ਤੇ ਆਗੂ ਪਿੰਡਾਂ ਵਿਚ ਜਾ ਕੇ ਨੁੱਕੜ ਮੀਟਿੰਗਾਂ ਰਾਹੀਂ ਲੋਕਾਂ ਨੰੂ ਜਾਗਰੂਕ ਕਰ ਰਹੇ ਹਨ ਤੇ ਲੋਕ ਪਾਰਟੀ ਨਾਲ ਧੜਾਧੜ ਜੁੜ ਰਹੇ ਹਨ | ਇਸ ਨਾਲ ਪਾਰਟੀ ਵੱਡੇ ਪੱਧਰ 'ਤੇ ਮਜ਼ਬੂਤ ਹੋ ਰਹੀ ਹੈ | ਉਨ੍ਹਾਂ ਦੱਸਿਆ ਕਿ ਪੰਜਾਬ ਦੀਆਂ ਆਗਾਮੀ 2027 ਦੀਆਂ ਵਿਧਾਨ ਸਭਾ ਚੋਣਾਂ ਆ ਰਹੀਆਂ ਹਨ | ਲੋਕ ਪੰਜਾਬ ਵਿਚ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਦੇਖਣ ਨੰੂ ਉਤਾਵਲੇ ਹੋਏ ਪਏ ਹਨ |

ਪਿਛਲੀ ਖ਼ਬਰ ਸੰਤ ਸ਼੍ਰੋਮਣੀ ਸਵਾਮੀ ਸਰਵਾਨੰਦ ਦਾ ਜਨਮ ਦਿਨ ਧੂਮਧਾਮ ਨਾਲ ਮਨਾਇਆ ਅਗਲੀ ਖ਼ਬਰ ਪੰਥਕ ਧਿਰਾਂ ਦੀ ਆਮ ਰਾਏ ਤੋਂ ਬਾਅਦ ਬੇਅਦਬੀ ਕਾਨੂੰਨ 'ਚ ਕਰੜੀ ਸੋਧ ਹੋਣੀ ਚਾਹੀਦੀ–ਪ੍ਰਧਾਨ ਧਾਮੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।