30-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-04-2026

ਅੱਜ ਦੇ ਧਰਨੇ 'ਚ ਪੈਨਸ਼ਨਰਜ਼ ਵੱਧ ਚੜ੍ਹ ਕੇ ਹਿੱਸਾ ਲੈਣਗੇ- ਸੁਰਿੰਦਰ ਪੱਪੂ

ਅਜੀਤ ਡੈਸਕ 18-04-2026
ਗੁਰਦਾਸਪੁਰ, 17 ਅਪੈ੍ਰਲ (ਅਸ਼ੋਕ ਸ਼ਰਮਾ)- ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਤੇ ਟਰਾਂਸਕੋ ਪੈਨਸ਼ਨਰ ਐਸੋਸੀਏਸ਼ਨ ਨੰਬਰ 56 ਦੇ ਸਰਕਲ ਗੁਰਦਾਸਪੁਰ ਦੇ ਸਕੱਤਰ ਸੁਰਿੰਦਰ ਪੱਪੂ ਨੇ ਦੱਸਿਆ ਕਿ ਪੈਨਸ਼ਨਰਾਂ ਦੀਆਂ ਲੰਮੇ ਸਮੇਂ ਤੋਂ ਲਟਕਦੀਆਂ ਮੰਗਾਂ ਪਾਵਰਕਾਮ ਦੀ ਮੈਨੇਜਮੈਂਟ ਤੇ ਪੰਜਾਬ ਸਰਕਾਰ ਤੋਂ ਮਨਵਾਉਣ ਲਈ ਪੈਨਸ਼ਨਰ ਐਸੋਸੀਏਸ਼ਨ ਸੂਬਾ ਕਮੇਟੀ ਲਗਾਤਾਰ ਸੰਘਰਸ਼ ਦੇ ਰਾਹ ਪਈ ਹੈ | ਪਰ ਪਾਵਰਕਾਮ ਦੀ ਮੈਨੇਜਮੈਂਟ ਤੇ ਪੰਜਾਬ ਸਰਕਾਰ ਆਰਥਿਕ ਪੱਖ ਤੋਂ ਮਹਿੰਗਾਈ ਨਾਲ ਜੂਝ ਰਹੇ ਪੈਨਸ਼ਨਰਾਂ ਦੀਆਂ ਮੰਗਾਂ ਮੰਨਣ ਨੰੂ ਤਿਆਰ ਨਹੀਂ ਹੈ ਜਿਸ ਕਾਰਨ ਪੈਨਸ਼ਨਰਾਂ ਅੰਦਰ ਪੰਜਾਬ ਸਰਕਾਰ ਤੇ ਪਾਵਰਕਾਮ ਦੀ ਮੈਨੇਜਮੈਂਟ ਖ਼ਿਲਾਫ਼ ਭਾਰੀ ਰੋਸ ਪਾਇਆ ਜਾ ਰਿਹਾ ਹੈ ਜਿਸ ਨੰੂ ਲੈ ਕੇ ਪੈਨਸ਼ਨਰਾਂ ਵਲੋਂ ਕਰੋ ਜਾਂ ਮਰੋ ਦੀ ਨੀਤੀ ਤਹਿਤ ਆਪਣਾ 16 ਫ਼ੀਸਦੀ ਡੀ.ਏ., ਉਸ ਦਾ ਪਿਛਲਾ ਬਕਾਇਆ ਏਰੀਅਰ, ਕੈਸ਼ਲੈੱਸ ਮੈਡੀਕਲ ਸਕੀਮ ਚਾਲੂ ਕਰਵਾਉਣ, ਛੇਵੇਂ ਪੇਅ ਕਮਿਸ਼ਨ ਦਾ ਬਕਾਇਆ ਏਰੀਅਰ ਯਕਮੁਸ਼ਤ, ਬਿਜਲੀ ਰਿਆਇਤ, 23 ਸਾਲਾ ਟਾਈਮ ਬਾਊਾਡ ਸਕੇਲ ਆਦਿ ਮੰਗਾਂ ਨੰੂ ਲੈ ਕੇ ਸੂਬਾ ਕਮੇਟੀ ਪੈਨਸ਼ਨਰਜ਼ ਐਸੋਸੀਏਸ਼ਨ ਦੀ ਅਗਵਾਈ ਹੇਠ 18 ਅਪ੍ਰੈਲ ਨੰੂ ਬਿਜਲੀ ਮੰਤਰੀ ਪੰਜਾਬ ਦੀ ਕੋਠੀ ਲੁਧਿਆਣਾ ਵਿਖੇ ਪੰਜਾਬ ਪੱਧਰੀ ਧਰਨਾ ਦਿੱਤਾ ਜਾ ਰਿਹਾ ਹੈ | ਜਿਸ ਦੀਆਂ ਤਿਆਰੀਆਂ ਮੁਕੰਮਲ ਹਨ ਤੇ ਇਸ ਧਰਨੇ 'ਚ ਪੈਨਸ਼ਨਰਜ਼ ਐਸੋਸੀਏਸ਼ਨ ਸਰਕਲ ਵਰਕਿੰਗ ਕਮੇਟੀ ਗੁਰਦਾਸਪੁਰ ਦੀ ਅਗਵਾਈ ਹੇਠ ਪੈਨਸ਼ਨਰਜ਼ ਵੱਧ ਚੜ੍ਹ ਕੇ ਹਿੱਸਾ ਲੈਣਗੇ | ਉਨ੍ਹਾਂ ਕਿਹਾ ਕਿ ਜੇਕਰ ਫਿਰ ਵੀ ਮੰਗਾਂ ਨਾ ਮੰਨੀਆਂ ਤਾਂ ਸੂਬਾ ਕਮੇਟੀ ਵਲੋਂ ਅਗਲੇ ਤਿੱਖੇ ਸੰਘਰਸ਼ ਦਾ ਐਲਾਨ ਕੀਤਾ ਜਾਵੇਗਾ ਜਿਸ ਤੋਂ ਨਿਕਲਣ ਵਾਲੇ ਸਿੱਟਿਆਂ ਦੀ ਜ਼ਿੰਮੇਵਾਰੀ ਪੰਜਾਬ ਸਰਕਾਰ ਦੀ ਹੋਵੇਗੀ |
ਪਿਛਲੀ ਖ਼ਬਰ ਬਿਜਲੀ ਮੰਤਰੀ ਖ਼ਿਲਾਫ਼ ਰੋਸ ਪ੍ਰਦਰਸ਼ਨ ਕੀਤਾ ਅਗਲੀ ਖ਼ਬਰ ਪਿਆਰੇ ਭਾਈ ਮੋਹਕਮ ਸਿੰਘ ਦੇ ਜਨਮ ਦਿਹਾੜੇ ਤੇ ਖਾਲਸੇ ਦੇ ਸਾਜਨਾ ਦਿਵਸ ਨੂੰ ਸਮਰਪਿਤ ਸਮਾਗਮ 19 ਨੂੰ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।