30-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-04-2026

ਵਿਧਾਇਕ ਸ਼ੈਰੀ ਕਲਸੀ ਵਲੋਂ ਰੈਲੀ ਦੌਰਾਨ ਵੱਡੀ ਗਿਣਤੀ ਪਹੁੰਚਣ 'ਤੇ ਹਲਕਾ ਵਾਸੀਆਂ ਦਾ ਧੰਨਵਾਦ

ਅਜੀਤ ਡੈਸਕ 18-04-2026
ਬਟਾਲਾ, 17 ਅਪ੍ਰੈਲ (ਸਤਿੰਦਰ ਸਿੰਘ)- ਪੰਜਾਬ ਦੇ ਕਾਰਜਕਾਰੀ ਪ੍ਰਧਾਨ ਤੇ ਵਿਧਾਇਕ ਸ਼ੈਰੀ ਕਲਸੀ ਨੇ ਬੀਤੇ ਕੱਲ੍ਹ ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਦੀ ਦਾਣਾ ਮੰਡੀ ਬਟਾਲਾ ਵਿਖੇ ਆਮਦ ਦੌਰਾਨ ਕੀਤੀ ਵਿਸ਼ਾਲ ਵਿਕਾਸ ਰੈਲੀ ਵਿਚ ਸ਼ਿਰਕਤ ਕਰਨ 'ਤੇ ਬਟਾਲਾ ਹਲਕਾ ਵਾਸੀਆਂ ਦਾ ਦਿਲ ਦੀਆਂ ਗਹਿਰਾਈਆਂ ਤੋਂ ਧੰਨਵਾਦ ਕੀਤਾ ਹੈ | ਵਿਧਾਇਕ ਸ਼ੈਰੀ ਕਲਸੀ ਨੇ ਬਟਾਲਾ ਵਾਸੀਆਂ ਵਲੋਂ ਵਿਕਾਸ ਰੈਲੀ ਵਿਚ ਪਹੁੰਚਣ 'ਤੇ ਬਟਾਲਾ ਸ਼ਹਿਰ ਵਾਸੀਆਂ, ਵਾਰਡ ਇੰਚਾਰਜਾਂ, ਪਿੰਡਾਂ ਦੇ ਪੰਚਾਂ-ਸਰਪੰਚਾਂ, ਜ਼ਿਲ੍ਹਾ ਪ੍ਰੀਸ਼ਦ ਤੇ ਬਲਾਕ ਸੰਮਤੀ ਮੈਂਬਰਾਂ, ਚੇਅਰਮੈਨਾਂ, ਪਾਰਟੀ ਦੇ ਵਰਕਰਾਂ, ਵਲੰਟੀਅਰਾਂ ਤੇ ਆਗੂਆਂ ਆਦਿ ਦਾ ਧੰਨਵਾਦ ਕਰਦਿਆਂ ਕਿਹਾ ਕਿ ਬਟਾਲਾ ਵਾਸੀਆਂ ਵਲੋਂ ਦਿੱਤੇ ਪਿਆਰ ਲਈ ਉਹ ਹਮੇਸ਼ਾ ਰਿਣੀ ਰਹਿਣਗੇ | ਵਿਧਾਇਕ ਸ਼ੈਰੀ ਕਲਸੀ ਨੇ ਕਿਹਾ ਕਿ ਜਦੋਂ ਦੀ ਬਟਾਲਾ ਹਲਕਾ ਵਾਸੀਆਂ ਨੇ ਉਨ੍ਹਾਂ ਨੂੰ ਸੇਵਾ ਕਰਨ ਦਾ ਮੌਕਾ ਦਿੱਤਾ ਹੈ, ਉਹ 24 ਘੰਟੇ ਲੋਕਾਂ ਦੀ ਸੇਵਾ ਵਿਚ ਹਾਜ਼ਰ ਹਨ | ਉਨ੍ਹਾਂ ਅੱਗੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਵਲੋਂ ਬਟਾਲਾ ਹਲਕੇ ਦੇ ਹੋਰ ਵਿਕਾਸ ਕਾਰਜਾਂ ਲਈ ਕੀਤੇ ਐਲਾਨ ਨਾਲ ਬਟਾਲਾ ਵਿਖੇ ਕਰਵਾਏ ਜਾ ਰਹੇ ਵਿਕਾਸ ਕਾਰਜਾਂ ਨੂੰ ਹੋਰ ਰਫਤਾਰ ਮਿਲੇਗੀ ਤੇ ਬਟਾਲਾ ਹਲਕੇ ਨੂੰ ਵਿਕਾਸ ਪੱਖੋਂ ਸੂਬੇ ਦਾ ਮੋਹਰੀ ਹਲਕਾ ਬਣਾਇਆ ਜਾਵੇਗਾ |
ਪਿਛਲੀ ਖ਼ਬਰ ਪਿੰਡ ਮੁਲੋਵਾਲੀ 'ਚ ਅੱਗ ਲੱਗਣ ਨਾਲ ਕਣਕ ਦੀ ਫਸਲ ਸੜ ਕੇ ਸੁਆਹ ਅਗਲੀ ਖ਼ਬਰ ਬਿਜਲੀ ਮੰਤਰੀ ਖ਼ਿਲਾਫ਼ ਰੋਸ ਪ੍ਰਦਰਸ਼ਨ ਕੀਤਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।