30-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-04-2026

ਪਿੰਡ ਮੁਲੋਵਾਲੀ 'ਚ ਅੱਗ ਲੱਗਣ ਨਾਲ ਕਣਕ ਦੀ ਫਸਲ ਸੜ ਕੇ ਸੁਆਹ

ਅਜੀਤ ਡੈਸਕ 18-04-2026
ਡੇਰਾ ਬਾਬਾ ਨਾਨਕ, 17 ਅਪ੍ਰੈਲ (ਹੀਰਾ ਸਿੰਘ ਮਾਂਗਟ)- ਨਜ਼ਦੀਕੀ ਪਿੰਡ ਮੂਲੋਵਾਲੀ 'ਚ ਅੱਗ ਲੱਗਣ ਨਾਲ ਕਿਸਾਨਾਂ ਦੀ ਪੁੱਤਾਂ ਵਾਂਗ ਪਾਲੀ ਕਣਕ ਦੀ ਫਸਲ ਸੜ ਕੇ ਸੁਆਹ ਹੋ ਗਈ | ਮੌਕੇ 'ਤੇ ਪੁੱਜੇ ਵੱਡੀ ਗਿਣਤੀ ਵਿਚ ਕਿਸਾਨਾਂ ਨੇ ਟਰੈਕਟਰਾਂ ਨਾਲ ਪੈਲੀ ਵਾਹ ਕੇ ਅਤੇ ਫਾਇਰ ਬਿ੍ਗੇਡ ਦੇ ਅਧਿਕਾਰੀਆਂ ਵਲੋਂ ਭਾਰੀ ਮੁਸ਼ੱਕਤ ਤੋਂ ਬਾਅਦ ਅੱਗ 'ਤੇ ਕਾਬੂ ਪਾਇਆ ਗਿਆ | ਇਸ ਸਬੰਧੀ ਪੀੜਤ ਕਿਸਾਨਾਂ ਜੋਗਿੰਦਰ ਸਿੰਘ, ਬਹਾਦਰ ਸਿੰਘ, ਕੰਵਲਜੀਤ ਸਿੰਘ, ਹਰਪਾਲ ਸਿੰਘ ਤੇ ਪਿ੍ਤਪਾਲ ਸਿੰਘ ਨੇ ਦੱਸਿਆ ਕਿ ਪਿੰਡ ਦੇ ਇਕ ਕਿਸਾਨ ਵਲੋਂ ਸਾਡੀ ਕਣਕ ਦੇ ਨਜ਼ਦੀਕ ਰੀਪਰ ਨਾਲ ਤੂੜੀ ਬਣਾਉਂਦੇ ਸਮੇਂ ਰੀਪਰ ਵਿਚੋਂ ਨਿਕਲੀ ਚੰਗਿਆੜੀ ਨਾਲ ਸਾਡੀ ਕਣਕ ਨੂੰ ਅੱਗ ਲੱਗ ਗਈ | ਉਨ੍ਹਾਂ ਦੱਸਿਆ ਕਿ ਹਵਾ ਤੇਜ਼ ਹੋਣ ਕਾਰਨ ਦੇਖਦਿਆਂ ਹੀ ਦੇਖਦਿਆਂ ਅੱਗ ਕਈ ਖੇਤਾਂ ਵਿਚ ਫੈਲ ਗਈ | ਉਨ੍ਹਾਂ ਦੱਸਿਆ ਕਿ ਅੱਗ ਲੱਗੀ ਨੂੰ ਵੇਖ ਕੇ ਪਿੰਡ ਮੂਲੋਵਾਲੀ ਤੇ ਨਜ਼ਦੀਕੀ ਪਿੰਡਾਂ ਦੇ ਲੋਕ ਵੱਡੀ ਗਿਣਤੀ ਵਿਚ ਖੇਤਾਂ ਵਿਚ ਪਹੁੰਚ ਗਏ | ਪਿੰਡ ਦੇ ਲੋਕਾਂ ਵਲੋਂ ਟਰੈਕਟਰਾਂ ਤੇ ਫਾਇਰ ਬਿ੍ਗੇਡ ਦੀ ਮਦਦ ਸਦਕਾ ਬੜੀ ਮੁਸ਼ਕਿਲ ਨਾਲ ਅੱਗ 'ਤੇ ਕਾਬੂ ਪਾਇਆ ਗਿਆ ਹੈ | ਉਨ੍ਹਾਂ ਦੱਸਿਆ ਕਿ ਇਸ ਅੱਗ ਨਾਲ ਕਿਸਾਨ ਜੋਗਿੰਦਰ ਸਿੰਘ ਪੁੱਤਰ ਬਹਾਦਰ ਸਿੰਘ ਪਿੰਡ ਮੂਲੋਵਾਲੀ, ਮਹਿੰਦਰ ਸਿੰਘ ਪੁੱਤਰ ਬਹਾਦਰ ਸਿੰਘ, ਕੰਵਲਜੀਤ ਸਿੰਘ ਪੁੱਤਰ ਗੁਰਸੇਵਕ ਸਿੰਘ, ਹਰਪਾਲ ਸਿੰਘ ਪੁੱਤਰ ਗੁਰਭੇਜ ਸਿੰਘ ਤੇ ਪਿ੍ਤਪਾਲ ਸਿੰਘ ਪੁੱਤਰ ਮਲਕੀਤ ਸਿੰਘ ਦੀ ਚਾਰ ਏਕੜ ਦੇ ਕਰੀਬ ਕਣਕ ਦੀ ਫਸਲ ਸੜ ਗਈ | ਪੀੜਤ ਕਿਸਾਨਾਂ ਨੇ ਸਰਕਾਰ ਤੋਂ ਮੰਗ ਕੀਤੀ ਹੈ ਕਿ ਸੜੀ ਹੋਈ ਫਸਲ ਦਾ ਤੁਰੰਤ ਮੁਆਵਜ਼ਾ ਦਿਵਾਇਆ ਜਾਵੇ ਨਹੀਂ ਤਾਂ ਰੀਪਰ ਮਾਲਕ ਉਪਰ ਸਖ਼ਤ ਤੋਂ ਸਖ਼ਤ ਕਾਰਵਾਈ ਕੀਤੀ ਜਾਵੇ | ਇਸ ਸਬੰਧੀ ਥਾਣਾ ਡੇਰਾ ਬਾਬਾ ਨਾਨਕ ਦੇ ਐਸ.ਐਚ.ਓ. ਅਸ਼ੋਕ ਕੁਮਾਰ ਨੇ ਕਿਹਾ ਕਿ ਮੌਕਾ ਦੇਖਿਆ ਗਿਆ ਹੈ ਤੇ ਜੋ ਵੀ ਕਿਸਾਨ ਸਾਨੂੰ ਬਿਆਨ ਦਰਜ ਕਰਵਾਉਣਗੇ, ਉਸ ਅਨੁਸਾਰ ਬਣਦੀ ਕਾਰਵਾਈ ਅਮਲ ਵਿਚ ਲਿਆਂਦੀ ਜਾਵੇਗੀ |
ਪਿਛਲੀ ਖ਼ਬਰ ਮੁੱਖ ਮੰਤਰੀ ਵਲੋਂ ਬਟਾਲਾ ਨੂੰ ਜ਼ਿਲ੍ਹਾ ਨਾ ਐਲਾਨਣ ਦੇ ਰੋਸ ਵਜੋਂ ਬਾਰ ਐਸੋਸੀਏਸ਼ਨ ਨੇ 2 ਦਿਨਾਂ ਲਈ ਕੰਮ ਕੀਤਾ ਬੰਦ ਅਗਲੀ ਖ਼ਬਰ ਵਿਧਾਇਕ ਸ਼ੈਰੀ ਕਲਸੀ ਵਲੋਂ ਰੈਲੀ ਦੌਰਾਨ ਵੱਡੀ ਗਿਣਤੀ ਪਹੁੰਚਣ 'ਤੇ ਹਲਕਾ ਵਾਸੀਆਂ ਦਾ ਧੰਨਵਾਦ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।