30-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-04-2026

ਰਿਆੜਕੀ ਪਬਲਿਕ ਸਕੂਲ ਤੁਗਲਵਾਲਾ ਦੀ ਦਸਵੀਂ ਦਾ ਨਤੀਜਾ 100 ਫੀਸਦੀ ਰਿਹਾ

ਅਜੀਤ ਡੈਸਕ 18-04-2026
ਬਟਾਲਾ, 17 ਅਪ੍ਰੈਲ (ਸਤਿੰਦਰ ਸਿੰਘ)-ਬਾਬਾ ਆਇਆ ਸਿੰਘ ਰਿਆੜਕੀ ਪਬਲਿਕ ਸਕੂਲ ਨੇ ਇਕ ਵਾਰ ਫਿਰ ਸਿੱਖਿਆ ਖੇਤਰ ਵਿਚ ਆਪਣੇ ਸ਼ਾਨਦਾਰ ਪ੍ਰਦਰਸ਼ਨ ਨਾਲ ਇਲਾਕੇ ਵਿਚ ਮਿਸਾਲ ਕਾਇਮ ਕੀਤੀ ਹੈ | ਸੀ.ਬੀ.ਐਸ.ਈ. ਵਲੋਂ ਐਲਾਨੇ ਗਏ ਜਮਾਤ ਦਸਵੀਂ ਦੇ ਨਤੀਜਿਆਂ ਵਿਚ ਸਕੂਲ ਦੇ ਵਿਦਿਆਰਥੀਆਂ ਨੇ ਇਤਿਹਾਸਕ ਸਫਲਤਾ ਹਾਸਲ ਕਰਦੇ ਹੋਏ ਹਰ ਪਾਸੇ ਆਪਣੀ ਕਾਬਲੀਅਤ ਦਾ ਲੋਹਾ ਮਨਵਾਇਆ | ਪਿ੍ੰਸੀਪਲ ਇੰਦਰਜੀਤ ਕੌਰ ਨੇ ਦੱਸਿਆ ਕਿ ਸਕੂਲ ਦਾ ਨਤੀਜਾ 100 ਫੀਸਦੀ ਰਿਹਾ, ਜੋ ਕਿ ਆਪਣੇ ਆਪ ਵਿਚ ਵੱਡੀ ਉਪਲੱਬਧੀ ਹੈ ਤੇ 97 ਫੀਸਦੀ ਵਿਦਿਆਰਥੀਆਂ ਨੇ ਪਹਿਲੀ ਪੁਜੀਸ਼ਨ ਪ੍ਰਾਪਤ ਕਰ ਕੇ ਇਕ ਨਵਾਂ ਮਿਆਰ ਸਥਾਪਿਤ ਕੀਤਾ | ਉਨ੍ਹਾਂ ਕਿਹਾ ਕਿ ਇਹ ਨਤੀਜੇ ਸਾਬਤ ਕਰਦੇ ਹਨ ਕਿ ਸੰਸਥਾ ਵਿਚ ਹਰ ਵਿਦਿਆਰਥੀ ਨੂੰ ਵਿਅਕਤੀਗਤ ਤੌਰ 'ਤੇ ਸਮਝ ਕੇ ਉਸਦੀ ਯੋਗਤਾ ਨੂੰ ਨਿਖਾਰਿਆ ਜਾਂਦਾ ਹੈ, ਜਿਸ ਨਾਲ ਕੋਈ ਵੀ ਵਿਦਿਆਰਥੀ ਪਿੱਛੇ ਨਹੀਂ ਰਹਿੰਦਾ | ਪਿ੍ੰਸੀਪਲ ਇੰਦਰਜੀਤ ਕੌਰ ਨੇ ਅੱਗੇ ਦੱਸਿਆ ਕਿ ਸਕੂਲ ਦੀ ਅੱਵਲ ਵਿਦਿਆਰਥਣ ਇਸਮੀਤ ਕੌਰ ਨੇ 95 ਫੀਸਦੀ ਅੰਕ ਪ੍ਰਾਪਤ ਕਰ ਕੇ ਪਹਿਲਾ ਸਥਾਨ ਹਾਸਲ ਕੀਤਾ | ਮਨਰੀਤ ਕੌਰ ਨੇ 94 ਫੀਸਦੀ ਅੰਕਾਂ ਨਾਲ ਦੂਸਰਾ ਤੇ ਅਵਨੀਤ ਕੌਰ ਨੇ 93 ਫੀਸਦੀ ਅੰਕਾਂ ਨਾਲ ਤੀਸਰਾ ਸਥਾਨ ਪ੍ਰਾਪਤ ਕੀਤਾ | ਇਹ ਸਾਰੇ ਵਿਦਿਆਰਥੀ ਸਕੂਲ ਲਈ ਮਾਣ ਦਾ ਕਾਰਨ ਬਣੇ ਹਨ ਅਤੇ ਹੋਰਾਂ ਲਈ ਪ੍ਰੇਰਣਾ ਦਾ ਸਰੋਤ ਹਨ | ਉਨ੍ਹਾਂ ਦੱਸਿਆ ਕਿ ਇਸ ਸਾਲ 12 ਫੀਸਦੀ ਵਿਦਿਆਰਥੀਆਂ ਨੇ 90 ਫੀਸਦੀ ਤੋਂ ਵੱਧ ਅਤੇ 25 ਫ਼ੀਸਦੀ ਵਿਦਿਆਰਥੀਆਂ ਨੇ 80 ਫ਼ੀਸਦੀ ਤੋਂ ਉੱਪਰ ਅੰਕ ਹਾਸਲ ਕੀਤੇ ਹਨ | ਇਸ ਤੋਂ ਇਲਾਵਾ 5 ਵਿਦਿਆਰਥੀਆਂ ਨੇ ਵੱਖ-ਵੱਖ ਵਿਸ਼ਿਆਂ ਵਿਚ 100 ਫ਼ੀਸਦੀ ਅੰਕ ਪ੍ਰਾਪਤ ਕਰ ਕੇ ਸਕੂਲ ਦਾ ਨਾਂਅ ਹੋਰ ਉੱਚਾ ਕੀਤਾ ਹੈ |
ਪਿਛਲੀ ਖ਼ਬਰ ਪਿੰਡ ਜੀਵਨ ਨੰਗਲ ਵਿਖੇ 'ਆਪ' ਮਹਿਲਾ ਵਿੰਗ ਦੇ ਮੈਂਬਰਾਂ ਦੀ ਗੁਰਪ੍ਰੀਤ ਕੌਰ ਪੰਨੂੰ ਦੀ ਅਗਵਾਈ ਹੇਠ ਮੀਟਿੰਗ ਅਗਲੀ ਖ਼ਬਰ ਏ.ਵੀ.ਐੱਮ. ਸਕੂਲ ਦੀ 10ਵੀਂ ਜਮਾਤ ਦਾ ਨਤੀਜਾ 100 ਫ਼ੀਸਦੀ ਰਿਹਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।