30-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-04-2026

ਦੋਆਬਾ ਪਬਲਿਕ ਸਕੂਲ 'ਚ ਦਸਵੀਂ ਦੇ ਨਤੀਜਿਆਂ ਵਿਚ ਮੱਲ੍ਹਾਂ ਮਾਰਨ ਵਾਲੇ ਵਿਦਿਆਰਥੀਆਂ ਦਾ ਸਨਮਾਨ

ਅਜੀਤ ਡੈਸਕ 18-04-2026
ਧਾਰੀਵਾਲ, 17 ਅਪ੍ਰੈਲ (ਸਵਰਨ ਸਿੰਘ)-ਦੋਆਬਾ ਪਬਲਿਕ ਸਕੂਲ ਕੋਟ ਸੰਤੋਖ ਰਾਏ ਦੀ ਪ੍ਰਬੰਧਕੀ ਕਮੇਟੀ ਦੇ ਚੇਅਰਮੈਨ ਬਰਿੰਦਰ ਸਿੰਘ ਛੋਟੇਪੁਰ ਦੇ ਆਦੇਸ਼ਾਂ 'ਤੇ ਪਿ੍ੰਸੀਪਲ ਸ੍ਰੀਮਤੀ ਬਰਿੰਦਰ ਕੌਰ ਦੀ ਅਗਵਾਈ ਵਿਚ ਸੀ.ਬੀ.ਅੱੈਸ.ਈ. ਦੀ ਦਸਵੀਂ ਦੇ ਨਤੀਜਿਆਂ ਵਿਚ ਮੱਲ੍ਹਾਂ ਮਾਂਰਨ ਵਾਲੇ ਵਿਦਿਆਰਥੀਆਂ ਦਾ ਸਨਮਾਨ ਕੀਤਾ ਗਿਆ | ਪਿ੍ੰਸੀਪਲ ਬਰਿੰਦਰ ਕੌਰ ਨੇ ਦੱਸਿਆ ਕਿ ਪਹਿਲੇ ਸਥਾਨ 'ਤੇ ਆਉਣ ਵਾਲੇ ਵਿਦਿਆਰਥੀਆਂ ਦਾ ਮੂੰਹ ਮਿੱਠਾ ਕਰਵਾਇਆ ਗਿਆ ਅਤੇ ਉਨ੍ਹਾਂ ਦਾ ਮਾਣ-ਸਤਿਕਾਰ ਵੀ ਕੀਤਾ ਗਿਆ | ਪਿ੍ੰਸੀਪਲ ਸ੍ਰੀਮਤੀ ਬਰਿੰਦਰ ਕੌਰ ਛੋਟੇਪੁਰ ਨੇ ਕਿਹਾ ਕਿ ਬੋਰਡ ਨਤੀਜਿਆਂ ਵਿਚ ਮੱਲ੍ਹਾਂ ਮਾਰਨ ਵਾਲੇ ਵਿਦਿਆਰਥੀਆਂ ਨੂੰ ਉਨ੍ਹਾਂ ਦੇ ਮਾਪਿਆਂ ਸਮੇਤ ਸਕੂਲ ਦੇ ਸਾਲਾਨਾ ਸਮਾਗਮ ਵਿਚ ਵਿਸ਼ੇਸ ਤੌਰ 'ਤੇ ਸਨਮਾਨਿਤ ਕੀਤਾ ਜਾਵੇਗਾ | ਇਸ ਤੋਂ ਇਲਾਵਾ ਉਨ੍ਹਾਂ ਦੱਸਿਆ ਕਿ ਸਕੂਲ ਪਿਛਲੇ ਕਈ ਸਾਲਾਂ ਤੋਂ 100 ਫ਼ੀਸਦੀ ਨਤੀਜੇ ਪ੍ਰਾਪਤ ਕਰ ਕੇ ਇਲਾਕੇ ਭਰ ਵਿਚ ਚੰਗਾ ਨਾਮਣਾ ਖੱਟ ਰਿਹਾ ਹੈ | ਚੇਅਰਮੈਨ ਬਰਿੰਦਰ ਸਿੰਘ ਛੋਟੇਪੁਰ ਨੇ ਕਿਹਾ ਕਿ ਸਕੂਲ ਦੇ ਮਿਹਨਤੀ ਅਧਿਆਪਕ ਅਤੇ ਵਿਦਿਆਰਥੀਆਂ ਦੀ ਸਖ਼ਤ ਮਿਹਨਤ ਸਦਕਾ ਹੀ ਚੰਗੇ ਵਧੀਆ ਤੇ ਸ਼ਾਨਦਾਰ ਨਤੀਜੇ ਪ੍ਰਾਪਤ ਕੀਤੇ ਜਾ ਰਹੇ ਹਨ | ਉਨ੍ਹਾਂ ਕਿਹਾ ਕਿ ਇਨ੍ਹਾਂ ਹੋਣਹਾਰ ਵਿਦਿਆਰਥੀਆਂ ਨੇ ਸਕੂਲ ਤੇ ਆਪਣੇ ਮਾਪਿਆਂ ਦਾ ਨਾਂਅ ਵੀ ਰੌਸ਼ਨ ਕੀਤਾ ਹੈ |
ਪਿਛਲੀ ਖ਼ਬਰ ਜੀ.ਐਸ. ਇੰਟਰਨੈਸ਼ਨਲ ਪਬਲਿਕ ਸਕੂਲ ਭਗਵਾਨਪੁਰ ਦੀ ਦਸਵੀਂ ਦਾ ਨਤੀਜਾ ਸ਼ਾਨਦਾਰ ਰਿਹਾ ਅਗਲੀ ਖ਼ਬਰ ਪਿੰਡ ਬੱਦੋਵਾਲ ਕਲਾਂ 'ਚ ਹਲਕਾ ਇੰਚਾਰਜ ਬਲਬੀਰ ਸਿੰਘ ਪੰਨੂੰ ਵਲੋਂ ਸਰਕਾਰ ਦੀਆਂ 4 ਸਾਲਾ ਪ੍ਰਾਪਤੀਆਂ ਦਾ ਪ੍ਰਚਾਰ ਕੀਤਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।