29-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-04-2026

ਇਤਿਹਾਸਕ ਗੁਰਦੁਆਰਾ ਸ੍ਰੀ ਫਲਾਹੀ ਸਾਹਿਬ ਵਿਖੇ ਵਿਸਾਖੀ ਦਿਹਾੜਾ ਸ਼ਰਧਾ ਨਾਲ ਮਨਾਇਆ

ਅਜੀਤ ਡੈਸਕ 18-04-2026
ਵਡਾਲਾ ਗ੍ਰੰਥੀਆਂ, 17 ਅਪ੍ਰੈਲ (ਗੁਰਪ੍ਰਤਾਪ ਸਿੰਘ ਕਾਹਲੋਂ)- ਇਲਾਕੇ ਦੇ ਪ੍ਰਸਿੱਧ ਗੁਰਦੁਆਰਾ ਸ੍ਰੀ ਫਲਾਹੀ ਸਾਹਿਬ ਵਿਖੇ ਵਿਸਾਖੀ ਦਾ ਪਾਵਨ ਦਿਹਾੜਾ ਬੜੀ ਸ਼ਰਧਾ, ਭਾਵਨਾ ਤੇ ਉਤਸ਼ਾਹ ਨਾਲ ਮਨਾਇਆ ਗਿਆ | ਗੁਰਦੁਆਰਾ ਸਾਹਿਬ ਦੇ ਦੀਵਾਨ ਹਾਲ ਵਿਖੇ ਕਰਵਾਏ ਗਏ ਵਿਸ਼ਾਲ ਧਾਰਮਿਕ ਸਮਾਗਮ ਵਿਚ ਗਿਆਨੀ ਦੀਦਾਰ ਸਿੰਘ ਸੰਧਵਾਂ, ਭਾਈ ਸੁਖਦੇਵ ਸਿੰਘ ਬਹਿਲਾ, ਭਾਈ ਦਮਨਪ੍ਰੀਤ ਸਿੰਘ ਜੈਤੋਸਰਜਾ ਤੇ ਭਾਈ ਗੁਰਦਿਆਲ ਸਿੰਘ ਢਿੱਲਵਾਂ ਆਦਿ ਕਵੀਸ਼ਰੀ ਜਥਿਆਂ ਨੇ ਸੰਗਤਾਂ ਨਾਲ ਗੁਰੂ ਇਤਿਹਾਸ ਦੀ ਸਾਂਝ ਪਾਈ | ਗੁਰਦੁਆਰਾ ਸਾਹਿਬ ਦੇ ਪ੍ਰਬੰਧਕ ਬਾਬਾ ਦਲੇਰ ਸਿੰਘ ਖਾਲਸਾ ਨੇ ਪਹੁੰਚੀਆਂ ਸੰਗਤਾਂ ਦਾ ਧੰਨਵਾਦ ਅਤੇ ਕਵੀਸ਼ਰੀ ਜਥਿਆਂ ਨੂੰ ਸਿਰੋਪਾਓ ਦੇ ਕੇ ਸਨਮਾਨਿਤ ਕਰਦੇ ਹੋਏ ਸਿੱਖ ਇਤਿਹਾਸ ਦੀਆਂ ਮਹਾਨ ਕੁਰਬਾਨੀਆਂ ਦਾ ਜ਼ਿਕਰ ਕੀਤਾ | ਬਾਬਾ ਦਲੇਰ ਸਿੰਘ ਨੇ ਸੰਗਤਾਂ ਨੂੰ ਪੂਰੀ ਇਕਜੁੱਟਤਾ ਸਹਿਤ ਸੱਚਾਈ, ਇਮਾਨਦਾਰੀ ਤੇ ਚੜ੍ਹਦੀ ਕਲਾ ਨਾਲ ਸੇਵਾ ਦੇ ਮਾਰਗ 'ਤੇ ਚੱਲਣ ਲਈ ਪ੍ਰੇਰਿਤ ਕੀਤਾ | ਸਮਾਗਮ ਦੇ ਦੌਰਾਨ ਸਟੇਜ ਸੰਚਾਲਨ ਦੀ ਜ਼ਿੰਮੇਵਾਰੀ ਭਾਈ ਬਿਕਰਮਜੀਤ ਸਿੰਘ ਅਵਾਣ ਅਤੇ ਹੈੱਡ ਗ੍ਰੰਥੀ ਭਾਈ ਜਗਜੀਤ ਸਿੰਘ ਨੇ ਨਿਭਾਈ |
ਪਿਛਲੀ ਖ਼ਬਰ ਗੁਰੂ ਸਾਗਰ ਪਬਲਿਕ ਸਕੂਲ ਪੰਧੇਰ ਦੇ ਵਿਦਿਆਰਥੀਆਂ ਨੇ 10ਵੀ ਜਮਾਤ ਦੇ ਨਤੀਜਿਆਂ 'ਚ ਮਾਰੀਆਂ ਮੱਲਾਂ <br/> ਅਗਲੀ ਖ਼ਬਰ ਸਾਬਕਾ ਜ਼ਿਲਾ ਪ੍ਰੀਸ਼ਦ ਮੈਂਬਰ ਹਰਵਿੰਦਰ ਸਿੰਘ ਕਾਹਲੋਂ ਵਲੋਂ ਜ਼ਿਲ੍ਹਾ ਪ੍ਰਧਾਨ ਲਖਵਿੰਦਰ ਸਿੰਘ ਘੁੰਮਣ ਦਾ ਸਨਮਾਨ <br/...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।