28-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-04-2026

ਬਾਬਾ ਨਾਮਦੇਵ ਯੂਨੀਵਰਸਿਟੀ ਕਾਲਜ ਨੇ ਮਨਾਈ ਅੰਬੇਡਕਰ ਜੈਅੰਤੀ

ਅਜੀਤ ਡੈਸਕ 18-04-2026
ਘੁਮਾਣ, 17 ਅਪ੍ਰੈਲ (ਬੰਮਰਾਹ, ਬਾਵਾ)- ਬਾਬਾ ਨਾਮਦੇਵ ਯੂਨੀਵਰਸਿਟੀ ਕਾਲਜ ਕਿਸ਼ਨਕੋਟ ਘੁਮਾਣ ਵਿਖੇ ਪਿ੍ੰਸੀਪਲ ਡਾ. ਵੀ.ਕੇ. ਸਿੰਘ ਦੀ ਰਹਿਨੁਮਾਈ ਹੇਠ ਅਤੇ ਰਾਜਨੀਤੀ ਸ਼ਾਸਤਰ ਵਿਭਾਗ ਦੇ ਮੁਖੀ ਪ੍ਰੋਫੈਸਰ ਮੀਨਾਕਸ਼ੀ ਦੇ ਸਹਿਯੋਗ ਨਾਲ ਅੰਬੇਡਕਰ ਜੈਯੰਤੀ ਮਨਾਈ ਗਈ ਜਿਸ ਵਿਚ ਪ੍ਰੋਫੈਸਰ ਮੀਨਾਕਸ਼ੀ ਨੇ ਡਾਕਟਰ ਭੀਮ ਰਾਓ ਅੰਬੇਡਕਰ ਦੇ ਜੀਵਨ ਤੇ ਪ੍ਰਾਪਤੀਆਂ ਬਾਰੇ ਵਿਚਾਰ-ਵਟਾਂਦਰਾ ਕੀਤਾ | ਉਪਰੰਤ ਵਿਦਿਆਰਥੀਆਂ ਦੇ ਭਾਸ਼ਣ ਮੁਕਾਬਲੇ ਕਰਵਾਏ ਗਏ ਜਿਸ ਵਿਚ ਜੱਜ ਦੀ ਭੂਮਿਕਾ ਪ੍ਰੋਫੈਸਰ ਕਰਮਜੀਤ ਕੌਰ, ਪ੍ਰੋਫੈਸਰ ਕਿਰਨਪ੍ਰੀਤ ਕੌਰ ਤੇ ਡਾ. ਸੁਖਵਿੰਦਰ ਕੌਰ ਦੁਆਰਾ ਨਿਭਾਈ ਗਈ | ਭਾਸ਼ਣ ਮੁਕਾਬਲੇ ਵਿਚ ਜਸ਼ਨਪ੍ਰੀਤ ਕੌਰ ਬੀ.ਏ. ਸਮੈਸਟਰ ਚੌਥਾ ਨੇ ਪਹਿਲਾ, ਬਲੈਸੀ ਬੀ.ਏ. ਛੇਵਾਂ ਸਮੈਸਟਰ ਨੇ ਦੂਸਰਾ ਤੇ ਗੁਰਲੀਨ ਕੌਰ ਤੇ ਅੰਕਿਤਪ੍ਰੀਤ ਸਿੰਘ ਬੀ.ਏ ਸਮੈਸਟਰ ਚੌਥਾ ਨੇ ਤੀਸਰਾ ਸਥਾਨ ਹਾਸਲ ਕੀਤਾ | ਇਸ ਮੌਕੇ ਪ੍ਰੋਫੈਸਰ ਸੰਦੀਪ ਕੌਰ ਅੰਗਰੇਜ਼ੀ ਵਿਭਾਗ, ਪ੍ਰੋਫੈਸਰ ਮਨਦੀਪ ਕੌਰ, ਪ੍ਰੋਫੈਸਰ ਅਮਰਪ੍ਰੀਤ ਸਿੰਘ, ਪ੍ਰੋਫੈਸਰ ਸਿਮਰਨ ਕੌਰ, ਪ੍ਰੋਫੈਸਰ ਦਲਜੀਤ ਕੌਰ, ਪ੍ਰੋਫੈਸਰ ਸੰਦੀਪ ਕੌਰ ਅਤੇ ਪ੍ਰੋਫੈਸਰ ਗੁਰਪ੍ਰੀਤ ਕੌਰ ਆਦਿ ਹਾਜ਼ਰ ਰਹੇ |ਬੀਟੀਐਲ31
ਪਿਛਲੀ ਖ਼ਬਰ ਚੇਅਰਮੈਨ ਬਾਠ ਝੰਗੀ ਨੇ ਕਲਾਨੌਰ ਦਾਣਾ ਮੰਡੀ 'ਚ ਕਣਕ ਦੀ ਸਰਕਾਰੀ ਖਰੀਦ ਸ਼ੁਰੂ ਕਰਵਾਈ ਅਗਲੀ ਖ਼ਬਰ ਵਿਧਾਇਕ ਡਿੰਪੀ ਢਿੱਲੋਂ ਵਲੋਂ ਦੋਦਾ ਵਿਖੇ ਆਧੁਨਿਕ ਕਲਾਸ ਰੂਮ ਦਾ ਉਦਘਾਟਨ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।