28-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-04-2026

ਸੁਖਜਿੰਦਰਾ ਕਾਲਜ ਆਫ਼ ਨਰਸਿੰਗ ਵਿਖੇ ਨਸ਼ੇ ਦੀ ਰੋਕਥਾਮ ਸੰਬੰਧੀ ਜਾਗਰੂਕਤਾ ਲੈਕਚਰ ਕਰਵਾਇਆ

ਅਜੀਤ ਡੈਸਕ 18-04-2026
ਗੁਰਦਾਸਪੁਰ, 17 ਅਪ੍ਰੈਲ (ਚੱਕਰਾਜਾ)-ਵਿਦਿਆਰਥੀਆਂ ਨੂੰ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਅਤੇ ਨੌਜਵਾਨਾਂ 'ਚ ਨਸ਼ਿਆਂ ਦੀ ਦੁਰਵਰਤੋਂ ਦੀ ਵੱਧ ਰਹੀ ਚਿੰਤਾ ਬਾਰੇ ਪ੍ਰੇਰਿਤ ਕਰਨ ਲਈ ਰੈੱਡ ਕਰਾਸ ਨਸ਼ਾ ਛੁਡਾਊ ਕੇਂਦਰ ਵਲੋਂ ਸਕੱਤਰ ਇੰਡੀਅਨ ਰੈੱਡ ਕਰਾਸ ਸੁਸਾਇਟੀ ਸ਼ਿਵ ਦੁਲਾਰ ਸਿੰਘ ਢਿੱਲੋਂ ਦੇ ਸਹਿਯੋਗ ਅਤੇ ਚੇਅਰਮੈਨ ਸਵਿੰਦਰ ਸਿੰਘ ਗਿੱਲ ਦੀ ਅਗਵਾਈ ਹੇਠ ਸੁਖਜਿੰਦਰ ਕਾਲਜ ਆਫ਼ ਨਰਸਿੰਗ ਵਿਖੇ ਨਸ਼ੇ ਦੀ ਰੋਕਥਾਮ ਸਬੰਧੀ ਜਾਗਰੂਕਤਾ ਲੈਕਚਰ ਕਰਵਾਇਆ ਗਿਆ | ਇਸ ਮੌਕੇ ਵਿਦਿਆਰਥੀਆਂ ਨੇ ਐੱਚ.ਓ.ਡੀ ਗੁਰਜੀਤ ਕੌਰ ਦੀ ਨਿਗਰਾਨੀ ਹੇਠ ਸ਼ਿਰਕਤ ਕੀਤੀ | ਸੈਮੀਨਾਰ ਦਾ ਉਦੇਸ਼ ਵਿਦਿਆਰਥੀਆਂ ਨੂੰ ਨਸ਼ੇ ਦੀ ਆਦਤ ਦੇ ਵਿਨਾਸ਼ਕਾਰੀ ਸਰੀਰਕ, ਮਾਨਸਿਕ ਅਤੇ ਸਮਾਜਿਕ ਨਤੀਜਿਆਂ ਬਾਰੇ ਸੰਵੇਦਨਸ਼ੀਲ ਬਣਾਉਣਾ ਸੀ | ਇਸ ਸਮੇਂ ਟੀਮ ਆਈ.ਆਰ.ਸੀ.ਏ ਨੇ ਇਕ ਸੂਝਵਾਨ ਭਾਸ਼ਣ ਦਿੱਤਾ, ਜਿਸ ਵਿਚ ਦੱਸਿਆ ਕਿ ਨਸ਼ਾ ਇਕ ਗੁੰਝਲਦਾਰ ਬਿਮਾਰੀ ਹੈ | ਪਰ ਨਿਰੰਤਰ ਸਹਾਇਤਾ, ਇਲਾਜ, ਸਲਾਹ ਆਦਿ ਨਾਲ ਇਸ ਨੂੰ ਠੀਕ ਕੀਤਾ ਜਾ ਸਕਦਾ ਹੈ | ਉਨ੍ਹਾਂ ਨੇ ਨਸ਼ੇ ਦੀ ਦੁਰਵਰਤੋਂ ਦੇ ਲੱਛਣਾਂ, ਸ਼ੁਰੂਆਤੀ ਦਖ਼ਲ-ਅੰਦਾਜ਼ੀ ਅਤੇ ਸਹਾਇਤਾ ਪ੍ਰਣਾਲੀਆਂ ਦੀ ਮਹੱਤਤਾ 'ਤੇ ਚਾਨਣਾ ਪਾਇਆ | ਉਨ੍ਹਾਂ ਨੇ ਨੌਜਵਾਨ ਪੀੜ੍ਹੀ ਨੂੰ ਨਸ਼ਿਆਂ ਦੇ ਖ਼ਤਰੇ ਤੋਂ ਬਚਾਉਣ, ਮਾਨਸਿਕ ਸਿਹਤ 'ਤੇ ਇਸ ਦੇ ਗੰਭੀਰ ਪ੍ਰਭਾਵ 'ਤੇ ਜ਼ੋਰ ਦਿੱਤਾ ਅਤੇ ਸਹੀ ਫ਼ੈਸਲਿਆਂ ਬਾਰੇ ਮਾਰਗ ਦਰਸ਼ਨ ਕੀਤਾ | ਸਹੁੰ ਚੁੱਕ ਸਮਾਗਮ ਨਾਲ ਸਮਾਪਤੀ ਕੀਤੀ ਗਈ |
ਪਿਛਲੀ ਖ਼ਬਰ ਮੈਰੀਗੋਲਡ ਪਬਲਿਕ ਸਕੂਲ ਅਲੀਵਾਲ ਦੀ 10ਵੀਂ ਜਮਾਤ ਦਾ ਨਤੀਜਾ ਰਿਹਾ ਸ਼ਾਨਦਾਰ ਅਗਲੀ ਖ਼ਬਰ ਦੋ ਸਾਲ ਤੋਂ ਡਿਗੀ ਕਮਿਊਨਿਟੀ ਹੈਲਥ ਸੈਂਟਰ ਜਗਤਪੁਰ ਦੀ ਕੰਧ ਦੀ ਨਹੀਂ ਹੋਈ ਉਸਾਰੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।