28-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-04-2026

ਗੁਰੂ ਨਾਨਕ ਪਬਲਿਕ ਸਕੂਲ ਨੌਸ਼ਹਿਰਾ ਮੱਝਾ ਸਿੰਘ ਦਾ ਨਤੀਜਾ ਸ਼ਾਨਦਾਰ ਰਿਹਾ

ਅਜੀਤ ਡੈਸਕ 18-04-2026
ਨੌਸ਼ਹਿਰਾ ਮੱਝਾ ਸਿੰਘ, 17 ਅਪ੍ਰੈਲ (ਰਵੀ ਭਗਤ)- ਪੰਜਾਬ ਸਕੂਲ ਸਿੱਖਿਆ ਬੋਰਡ 2025-26 ਨਾਲ ਸਬੰਧਤ 8ਵੀਂ ਦੀ ਪ੍ਰੀਖਿਆ ਦੇ ਐਲਾਨੇ ਨਤੀਜੇ 'ਚੋਂ ਗੁਰੂ ਨਾਨਕ ਪਬਲਿਕ ਸੀਨੀਅਰ ਸਕੂਲ ਨੌਸ਼ਹਿਰਾ ਮੱਝਾ ਸਿੰਘ ਦੇ ਸਮੂਹ ਵਿਦਿਆਰਥੀ ਵਲੋਂ ਚੰਗੇ ਅੰਕਾਂ ਦੀ ਪ੍ਰਾਪਤੀ ਕਾਰਨ ਇਹ ਨਤੀਜਾ ਸ਼ਾਨਦਾਰ ਰਿਹਾ ਅਤੇ ਸਕੂਲ ਦੇ ਸਾਰੇ ਵਿਦਿਆਰਥੀ ਪਹਿਲੇ ਦਰਜੇ 'ਚ ਪਾਸ ਹੋਏ | ਸਕੂਲ ਚੇਅਰਮੈਨ ਬਲਦੇਵ ਸਿੰਘ ਜੌਹਲ ਨੇ ਦੱਸਿਆ ਕਿ ਗੁਰੂ ਨਾਨਕ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਨੌਸਹਿਰਾ ਮੱਝਾ ਸਿੰਘ ਦੇ ਹੋਣਹਾਰ ਵਿਦਿਆਰਥੀਆਂ ਲਵਪ੍ਰੀਤ ਕੌਰ ਤੇ ਅੰਸ਼ਦੀਪ ਕੌਰ 95 ਫ਼ੀਸਦੀ ਅੰਕ, ਕੀਰਤ, ਮੰਨਤਪ੍ਰੀਤ ਕੌਰ ਅਤੇ ਗਗਨਦੀਪ ਕੌਰ 90 ਫ਼ੀਸਦੀ ਅੰਕ, ਸਾਹਿਬਜੋਤ ਕੌਰ, ਨਿਰਮਲ, ਤਰਨਦੀਪ ਕੌਰ ਤੇ ਵੰਸ਼ ਨੇ 88 ਫ਼ੀਸਦੀ ਅੰਕ ਹਾਸਲ ਕਰ ਕੇ ਸਕੂਲ ਤੇ ਮਾਪਿਆਂ ਦਾ ਨਾਂਅ ਰੌਸ਼ਨ ਕੀਤਾ | ਪਿ੍ੰਸੀਪਲ ਮੀਨਾ ਪੁਰੀ ਨੇ ਇਸ ਸ਼ਾਨਦਾਰ ਨਤੀਜੇ ਲਈ ਸਕੂਲ ਵਿਦਿਆਰਥੀਆਂ ਤੇ ਮਾਪਿਆਂ ਨੂੰ ਸ਼ੁਭਕਾਮਨਾਵਾਂ ਦਿੱਤੀਆਂ |
ਪਿਛਲੀ ਖ਼ਬਰ ਕ੍ਰਿਸਚੀਅਨ ਭਾਈਚਾਰੇ ਨੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਦਾ ਪੁਤਲਾ ਫੂਕਿਆ <br/> ਅਗਲੀ ਖ਼ਬਰ ਮੈਰੀਗੋਲਡ ਪਬਲਿਕ ਸਕੂਲ ਅਲੀਵਾਲ ਦੀ 10ਵੀਂ ਜਮਾਤ ਦਾ ਨਤੀਜਾ ਰਿਹਾ ਸ਼ਾਨਦਾਰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।