26-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-04-2026

ਸ੍ਰੀ ਗੁਰੂ ਨਾਨਕ ਦੇਵ ਅਕੈਡਮੀ ਕੰਡਿਆਲ ਵਿਖੇ ਮਨਾਈ ਵਿਸਾਖੀ

ਅਜੀਤ ਡੈਸਕ 18-04-2026
ਬਟਾਲਾ, 17 ਅਪ੍ਰੈਲ (ਹਰਦੇਵ ਸਿੰਘ ਸੰਧੂ)- ਸ੍ਰੀ ਗੁਰੂ ਨਾਨਕ ਦੇਵ ਅਕੈਡਮੀ, ਕੰਡਿਆਲ ਵਿਖੇ ਵਿਸਾਖੀ ਦੀਆਂ ਰੌਣਕਾਂ ਨੂੰ ਦਰਸਾਉਂਦੇ ਇਕ ਸੱਭਿਆਚਾਰਕ ਸਮਾਗਮ ਕਰਵਾਇਆ ਗਿਆ | ਸਭ ਤੋਂ ਪਹਿਲਾਂ 6ਵੀਂ ਤੇ 7ਵੀਂ ਜਮਾਤ ਦੀਆਂ ਵਿਦਿਆਰਥਣਾਂ ਵਲੋਂ ਸ਼ਬਦ ਗਾਇਨ ਕੀਤਾ ਗਿਆ | ਜਮਾਤ 8ਵੀਂ ਦੀ ਪ੍ਰਭਜੋਤ ਕੌਰ ਨੇ ਵਿਸਾਖੀ ਦੀ ਧਾਰਮਿਕ ਤੇ ਇਤਿਹਾਸਕ ਮਹੱਤਤਾ ਬਾਰੇ ਦੱਸਿਆ | ਇਸ ਮੌਕੇ ਵਿਦਿਆਰਥੀਆਂ ਨੇ ਕਵਿਤਾ, ਗਿੱਧਾ, ਭੰਗੜਾ ਤੇ ਕਵੀਸ਼ਰੀ ਪੇਸ਼ ਕੀਤਾ | ਸਮਾਗਮ ਦੌਰਾਨ ਸਟੇਜ ਸੰਚਾਲਨ ਦਾ ਕੰਮ 8ਵੀਂ ਜਮਾਤ ਦੀਆਂ ਵਿਦਿਆਰਥਣਾਂ ਮਨਰੀਤ ਕੌਰ, ਪ੍ਰਭਜੋਤ ਕੌਰ ਤੇ ਗੁਰਸਿਮਰਨ ਕੌਰ ਨੇ ਨਿਭਾਇਆ | ਸਮਾਗਮ 'ਨਹਿਰੂ ਹਾਊਸ' ਦੇ ਇੰਚਾਰਜ ਮੈਡਮ ਗਗਨ ਦੀ ਯੋਗ ਅਗਵਾਈ 'ਚ ਹਾਊਸ ਮੈਂਬਰਾਂ ਦੀ ਮਦਦ ਨਾਲ ਕੀਤਾ ਗਿਆ ਸੀ | ਇਸ ਮੌਕੇ ਸਕੂਲ ਦੀ ਪ੍ਰਬੰਧਕ ਕਮੇਟੀ ਦੇ ਚੇਅਰਮੈਨ ਹਰਚਰਨ ਸਿੰਘ ਰੰਧਾਵਾ, ਐੱਮ.ਡੀ. ਰਜਿੰਦਰ ਸਿੰਘ ਰੰਧਾਵਾ, ਪਿ੍ੰਸੀਪਲ ਅਮਨਦੀਪ ਕੌਰ ਰੰਧਾਵਾ, ਉਪ ਪਿ੍ੰਸੀਪਲ ਸੁਖਮਿੰਦਰ ਕੌਰ, ਸੀਨੀਅਰ ਲੈਕਚਰਾਰ ਗੁਰਮੀਤ ਕੌਰ, ਸੀਨੀਅਰ ਕੋਆਰਡੀਨੇਟਰ ਮਨਪ੍ਰੀਤ ਕੌਰ, ਰਾਜਬੀਰ ਸਿੰਘ ਤੇ ਸਮੂਹ ਸਟਾਫ਼ ਮੌਜੂਦ ਸਨ | ਪ੍ਰੋਗਰਾਮ ਦੇ ਅੰਤ ਵਿਚ ਸਕੂਲ ਪਿ੍ੰਸੀਪਲ ਅਮਨਦੀਪ ਕੌਰ ਰੰਧਾਵਾ ਨੇ ਵਿਦਿਆਰਥੀਆਂ ਨੂੰ ਇਸ ਦਿਨ ਦੀ ਵਧਾਈ ਦਿੱਤੀ |
ਪਿਛਲੀ ਖ਼ਬਰ ਗੁਰਦੁਆਰਾ ਸ਼ਹੀਦ ਗੰਜ ਸਾਹਿਬ ਵਿਖੇ ਖ਼ਾਲਸਾ ਸਾਜਨਾ ਦਿਵਸ ਮਨਾਇਆ ਅਗਲੀ ਖ਼ਬਰ ਡਾ. ਭੀਮ ਰਾਓ ਅੰਬੇਡਕਰ ਦੀ ਜੈਅੰਤੀ ਮਨਾਈ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।