26-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-04-2026

ਜੱਸ ਗਰੁੱਪ ਆਫ਼ ਇੰਸਟੀਚਿਊਟ ਸੇਖਵਾਂ ਵਿਖੇ ਨਵੇਂ ਸੈਸ਼ਨ ਦੀ ਸ਼ੁਰੂਆਤ

ਅਜੀਤ ਡੈਸਕ 18-04-2026
ਬਟਾਲਾ, 17 ਅਪ੍ਰੈਲ (ਸਤਿੰਦਰ ਸਿੰਘ)- ਜੱਸ ਇੰਟਰਨੈਸ਼ਨਲ ਸਕੂਲ ਸੇਖਵਾਂ, ਜੋ ਕਿ ਸੀ.ਬੀ.ਐੱਸ.ਈ. ਵਲੋਂ ਮਾਨਤਾ ਪ੍ਰਾਪਤ ਹੈ | ਇਸ ਵਿਚ ਸਕੂਲ ਦੇ ਨਵੇਂ ਸੈਸ਼ਨ ਦੇ ਸ਼ੁਰੂ ਹੋਣ, ਜੱਸ ਨਰਸਿੰਗ ਕਾਲਜ ਦੇ ਵਿਦਿਆਰਥੀਆਂ ਦਾ ਨਤੀਜਾ ਵਧੀਆ ਆਉਣ ਦੀ ਖੁਸ਼ੀ ਅਤੇ ਜੱਸ ਟੈਕਨੀਕਲ ਕਾਲਜ ਦੇ ਨਵੇਂ ਸੈਸ਼ਨ ਦੀ ਸ਼ੁਰੂਆਤ ਦੇ ਸਬੰਧ ਵਿਚ ਸ੍ਰੀ ਸੁਖਮਨੀ ਸਾਹਿਬ ਦਾ ਪਾਠ ਕਰਵਾਇਆ ਗਿਆ | ਉਪਰੰਤ ਸਕੂਲ ਤੇ ਕਾਲਜ ਦੇ ਵਿਦਿਆਰਥੀਆਂ ਵਲੋਂ ਖਾਲਸਾ ਪੰਥ ਦੀ ਸਾਜਨਾ ਦਿਵਸ ਨੂੰ ਮੁੱਖ ਰੱਖਦੇ ਹੋਏ ਕੀਰਤਨ ਤੇ ਸ਼ਬਦ ਗਾਇਨ ਕੀਤੇ ਗਏ | ਕੁਝ ਵਿਦਿਆਰਥੀਆਂ ਵਲੋਂ ਕਵਿਤਾ ਤੇ ਭਾਸ਼ਣ ਵੀ ਪੇਸ਼ ਕੀਤੇ ਗਏ | ਬੱਚਿਆਂ ਦੇ ਮਾਤਾ-ਪਿਤਾ ਵੀ ਇਸ ਪ੍ਰੋਗਰਾਮ ਵਿਚ ਸ਼ਾਮਲ ਸਨ | ਇਸ ਮੌਕੇ ਐਡਵੋਕੇਟ ਜਗਰੂਪ ਸਿੰਘ ਸੇਖਵਾਂ ਹਲਕਾ ਇੰਚਾਰਜ ਕਾਦੀਆਂ ਉਚੇਚੇ ਤੌਰ 'ਤੇ ਇਸ ਪ੍ਰੋਗਰਾਮ ਵਿਚ ਪਹੁੰਚੇ | ਜੱਸ ਇੰਸਟੀਚਿਊਟ ਦੇ ਚੇਅਰਪਰਸਨ ਅਮਰਜੀਤ ਕੌਰ ਸੇਖਵਾਂ ਨੇ ਆਏ ਮਹਿਮਾਨਾਂ ਦਾ ਧੰਨਵਾਦ ਕੀਤਾ | ਇੰਸਟੀਚਿਊਟ ਦੇ ਡਾਇਰੈਕਟਰ ਬਹਾਰਪ੍ਰੀਤ ਕੌਰ ਨੇ ਬੱਚਿਆਂ ਦੇ ਵਧੀਆ ਨਤੀਜਾ ਆਉਣ 'ਤੇ ਉਨ੍ਹਾਂ ਦੀ ਹੌਂਸਲਾ ਅਫ਼ਜ਼ਾਈ ਕੀਤੀ | ਇੰਸਟੀਚਿਊਟ ਦੇ ਪਿ੍ੰਸੀਪਲ ਡਾ. ਸੁਨੀਲ ਕੁਮਾਰ ਭਾਂਭੂ ਨੇ ਆਏ ਮਹਿਮਾਨਾਂ ਦਾ ਪ੍ਰੋਗਰਾਮ ਵਿਚ ਸ਼ਿਰਕਤ ਕਰਨ 'ਤੇ ਧੰਨਵਾਦ ਕੀਤਾ |
ਪਿਛਲੀ ਖ਼ਬਰ ਗੁਰਦੁਆਰਾ ਟਾਹਲੀ ਸਾਹਿਬ ਵਿਖੇ ਅੰਮਿ੍ਤ ਸੰਚਾਰ ਕਰਵਾਇਆ ਅਗਲੀ ਖ਼ਬਰ ਬੀ.ਐੱਡ ਸਮੈਸਟਰ ਪਹਿਲੇ ਤੇ ਤੀਸਰੇ ਸਮੈਸਟਰ ਦਾ ਨਤੀਜਾ ਸ਼ਾਨਦਾਰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।