26-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-04-2026

ਗੁਰਦੁਆਰਾ ਟਾਹਲੀ ਸਾਹਿਬ ਵਿਖੇ ਅੰਮਿ੍ਤ ਸੰਚਾਰ ਕਰਵਾਇਆ

ਅਜੀਤ ਡੈਸਕ 18-04-2026
ਗੁਰਦਾਸਪੁਰ, 17 ਅਪੈ੍ਰਲ (ਚੱਕਰਾਜਾ)- ਇਤਿਹਾਸਿਕ ਗੁਰਦੁਆਰਾ ਟਾਹਲੀ ਸਾਹਿਬ ਗਾਹਲੜੀ ਵਿਖੇ ਮਨਾਏ ਗਏ ਤਿੰਨ ਰੋਜ਼ਾ ਖ਼ਾਲਸਾ ਸਾਜਨਾ ਦਿਵਸ ਵਿਸਾਖੀ ਦਿਹਾੜੇ ਦੇ ਅੱਜ ਆਖ਼ਰੀ ਦਿਨ ਅੰਮਿ੍ਤ ਸੰਚਾਰ ਕਰਵਾਇਆ ਗਿਆ ਜਿਸ ਵਿਚ 288 ਦੇ ਕਰੀਬ ਪ੍ਰਾਣੀਆਂ ਵਲੋਂ ਅੰਮਿ੍ਤਪਾਨ ਕੀਤਾ ਗਿਆ | ਅੱਜ ਗੁਰਦੁਆਰਾ ਸਾਹਿਬ ਵਿਖੇ ਪਿਛਲੇ ਦੋ ਦਿਨਾਂ ਦੀ ਤਰ੍ਹਾਂ ਧਾਰਮਿਕ ਦੀਵਾਨ ਸਜਾਏ ਗਏ ਜਿਸ ਵਿਚ ਪਹੁੰਚੇ ਪ੍ਰਸਿੱਧ ਰਾਗੀ, ਢਾਡੀ, ਕਵੀਸ਼ਰ ਤੇ ਕਥਾਵਾਚਕਾਂ ਵਲੋਂ ਆਈਆਂ ਸੰਗਤਾਂ ਨੰੂ ਬਾਣੀ ਨਾਲ ਜੋੜਿਆ ਗਿਆ | ਧਾਰਮਿਕ ਦੀਵਾਨਾਂ ਦੀ ਸਮਾਪਤੀ ਉਪਰੰਤ ਮੇਲੇ 'ਚ ਪਹੁੰਚੇ ਲੋਕਾਂ ਵਲੋਂ ਸਜਾਈ ਦੁਕਾਨਾਂ ਤੋਂ ਖ਼ਰੀਦੋ ਫ਼ਰੋਖ਼ਤ ਕੀਤੀ ਗਈ ਤੇ ਨੌਜਵਾਨ ਮੁੰਡੇ ਕੁੜੀਆਂ ਵਲੋਂ ਪੰਘੂੜਿਆਂ 'ਤੇ ਝੂਟੇ ਲੈ ਕੇ ਮਨੋਰੰਜਨ ਕੀਤਾ ਗਿਆ | ਗੁਰਦੁਆਰਾ ਸਾਹਿਬ ਵਲੋਂ ਸੰਗਤਾਂ ਲਈ ਸਾਰੇ ਪੁਖ਼ਤਾ ਪ੍ਰਬੰਧ ਕੀਤੇ ਗਏ | ਗੁਰਦੁਆਰਾ ਟਾਹਲੀ ਸਾਹਿਬ ਵਿਖੇ ਤਿੰਨ ਦਿਨਾਂ ਖ਼ਾਲਸਾ ਸਾਜਨਾ ਦਿਵਸ ਮੌਕੇ ਦੂਰ ਦੁਰਾਡੇ ਤੋਂ ਆਈਆਂ ਸੰਗਤਾਂ ਦਾ ਤਹਿ ਦਿਲੋਂ ਧੰਨਵਾਦ ਕਰਦਿਆਂ ਗੁਰਦੁਆਰਾ ਸਾਹਿਬ ਦੇ ਮੈਨੇਜਰ ਭਾਈ ਹਰਜੀਤ ਸਿੰਘ ਅਤੇ ਹੈੱਡ ਗ੍ਰੰਥੀ ਗਿਆਨੀ ਸਰਬਜੀਤ ਸਿੰਘ ਨੇ ਕਿਹਾ ਕਿ ਉਹ ਸੰਗਤਾਂ ਦੇ ਰਿਣੀ ਹਨ, ਜਿਨ੍ਹਾਂ ਵਲੋਂ ਇੰਨਾ ਭਾਰੀ ਇਕੱਠ ਹੋਣ ਦੇ ਬਾਵਜੂਦ ਵੀ ਪੂਰਾ ਸਹਿਯੋਗ ਦਿੱਤਾ ਗਿਆ | ਉਨ੍ਹਾਂ ਖ਼ਾਸ ਕਰਕੇ ਉਨ੍ਹਾਂ ਨੌਜਵਾਨਾਂ ਦਾ ਵੀ ਧੰਨਵਾਦ ਕੀਤਾ ਗਿਆ ਜਿਨ੍ਹਾਂ ਹਜ਼ਾਰਾਂ ਦੀ ਗਿਣਤੀ 'ਚ ਪਹੁੰਚੀਆਂ ਸੰਗਤਾਂ ਲਈ ਪਾਰਕਿੰਗ, ਲੰਗਰ ਦੀ ਸੇਵਾ ਤੇ ਹੋਰ ਪ੍ਰਬੰਧਾਂ ਲਈ ਗੁਰਦੁਆਰਾ ਪ੍ਰਬੰਧਕਾਂ ਦਾ ਸਹਿਯੋਗ ਕੀਤਾ | ਇਸ ਤੋਂ ਇਲਾਵਾ ਟਰੈਫ਼ਿਕ ਨੰੂ ਸੁਚਾਰੂ ਢੰਗ ਨਾਲ ਕੰਟਰੋਲ ਕਰਨ ਲਈ ਉਨ੍ਹਾਂ ਪੁਲਿਸ ਅਤੇ ਸਿਵਲ ਪ੍ਰਸ਼ਾਸਨ ਦਾ ਵੀ ਧੰਨਵਾਦ ਕੀਤਾ ਗਿਆ |
ਪਿਛਲੀ ਖ਼ਬਰ ਪ੍ਰਧਾਨ ਮੰਤਰੀ ਇੰਟਰਨਸ਼ਿਪ ਸਕੀਮ ਤਹਿਤ ਤੀਸਰਾ ਪੜਾਅ ਸ਼ੁਰੂ ਅਗਲੀ ਖ਼ਬਰ ਜੱਸ ਗਰੁੱਪ ਆਫ਼ ਇੰਸਟੀਚਿਊਟ ਸੇਖਵਾਂ ਵਿਖੇ ਨਵੇਂ ਸੈਸ਼ਨ ਦੀ ਸ਼ੁਰੂਆਤ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।