25-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-04-2026

ਬਾਬਾ ਨਾਗ਼ਾ ਸਰਵਹਿੱਤਕਾਰੀ ਵਿੱਦਿਆ ਮੰਦਰ ਘਰੋਟਾ ਦਾ 8ਵੀਂ ਜਮਾਤ ਦਾ ਨਤੀਜਾ ਰਿਹਾ 100 ਫੀਸਦੀ

ਅਜੀਤ ਡੈਸਕ 18-04-2026
ਘਰੋਟਾ, 17 ਅਪ੍ਰੈਲ (ਸੰਜੀਵ ਗੁਪਤਾ)-ਬਾਬਾ ਨਾਗ਼ਾ ਸਰਵਹਿੱਤਕਾਰੀ ਵਿੱਦਿਆ ਮੰਦਿਰ ਘਰੋਟਾ ਨੇ ਇਸ ਸਾਲ ਵੀ ਸ਼ਾਨਦਾਰ ਪ੍ਰੀਖਿਆ ਨਤੀਜੇ ਦੇ ਕੇ ਇਲਾਕੇ ਵਿਚ ਕਾਫ਼ੀ ਚਰਚਾ ਹੈ | ਸਕੂਲ ਦੀ ਅੱਠਵੀਂ ਜਮਾਤ ਦਾ ਨਤੀਜਾ 100 ਫੀਸਦੀ ਰਿਹਾ | ਪਿ੍ੰਸੀਪਲ ਵਿਕਾਸ ਸਿੰਘ ਨੇ ਦੱਸਿਆ ਕਿ ਸਕੂਲ ਦੇ ਕੁੱਲ 20 ਵਿਦਿਆਰਥੀਆਂ ਨੇ ਪ੍ਰੀਖਿਆ ਵਿਚ ਭਾਗ ਲਿਆ ਅਤੇ ਸਾਰੇ ਹੀ ਵਿਦਿਆਰਥੀ ਵਧੀਆ ਅੰਕਾਂ ਨਾਲ ਪਾਸ ਹੋਏ | ਇਸ ਸਾਲ ਮਾਨਵੀ ਨੇ 95 ਫੀਸਦੀ ਅੰਕ ਪ੍ਰਾਪਤ ਕਰਕੇ ਪਹਿਲਾ ਸਥਾਨ, ਪਲਕ ਨੇ 94 ਫੀਸਦੀ, ਤਨਿਸ਼ਾ ਨੇ 93 ਫੀਸਦੀ, ਵੰਸ਼ਿਕਾ, ਕੋਮਲ ਪ੍ਰੀਤ, ਪੀਹੂ ਸ਼ਰਮਾ ਅਤੇ ਸਮਾਨਤਾ ਕਟਾਲ ਨੇ 91 ਫੀਸਦੀ ਅੰਕ ਪ੍ਰਾਪਤ ਕਰਕੇ ਸਕੂਲ ਦਾ ਨਾਮ ਰੌਸ਼ਨ ਕੀਤਾ | ਇਸ ਤੋਂ ਇਲਾਵਾ 9 ਵਿਦਿਆਰਥੀਆਂ ਨੇ 80 ਫੀਸਦੀ ਤੋਂ 90 ਫੀਸਦੀ ਦੇ ਵਿਚਕਾਰ ਅੰਕ ਹਾਸਲ ਕੀਤੇ ਜਦਕਿ 3 ਵਿਦਿਆਰਥੀਆਂ ਨੇ 70 ਫੀਸਦੀ ਤੋਂ ਵੱਧ ਅੰਕ ਪ੍ਰਾਪਤ ਕੀਤੇ | ਸਕੂਲ ਪ੍ਰਬੰਧਕ ਕਮੇਟੀ ਅਤੇ ਸਟਾਫ਼ ਨੇ ਇਸ ਸਫਲਤਾ ਦਾ ਸਿਹਰਾ ਵਿਦਿਆਰਥੀਆਂ ਦੀ ਮਿਹਨਤ, ਮਾਪਿਆਂ ਦੇ ਸਹਿਯੋਗ ਅਤੇ ਅਧਿਆਪਕਾਂ ਦੀ ਰਹਿਨੁਮਾਈ ਨੂੰ ਦਿੱਤਾ | ਪਿ੍ੰਸੀਪਲ ਵਿਕਾਸ ਸਿੰਘ ਅਤੇ ਪ੍ਰਬੰਧਕ ਕਮੇਟੀ ਨੇ ਸਾਰੇ ਵਿਦਿਆਰਥੀਆਂ ਨੂੰ ਉਨ੍ਹਾਂ ਦੇ ਉਜਵਲ ਭਵਿੱਖ ਲਈ ਸ਼ੁੱਭਕਾਮਨਾਵਾਂ ਦਿੱਤੀਆਂ |
ਪਿਛਲੀ ਖ਼ਬਰ ਸਾਰਾਂਸ਼ ਇੰਟਰਨੈਸ਼ਨਲ ਸਕੂਲ ਤਾਰਾਗੜ੍ਹ ਦਾ ਨਤੀਜਾ ਰਿਹਾ 100 ਫੀਸਦੀ ਅਗਲੀ ਖ਼ਬਰ ਰਾਜਪਾਲ ਗੁਲਾਬ ਚੰਦ ਕਟਾਰੀਆ ਵਲੋਂ ਬਮਿਆਲ ਸੈਕਟਰ ਦਾ ਦੌਰਾ, ਵਿਲੇਜ ਡਿਫੈਂਸ ਕਮੇਟੀਆਂ ਦੀ ਕੀਤੀ ਸ਼ਲਾਘਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।