24-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-04-2026

32.38 ਗ੍ਰਾਮ ਹੈਰੋਇਨ ਸਮੇਤ ਦੋ ਕਾਬੂ

ਅਜੀਤ ਡੈਸਕ 18-04-2026
ਪਠਾਨਕੋਟ, 17 ਅਪ੍ਰੈਲ (ਵਿਨੋਦ)- ਯੁੱਧ ਨਸ਼ੇ ਵਿਰੁੱਧ ਮੁਹਿੰਮ ਤਹਿਤ ਪਠਾਨਕੋਟ ਪੁਲਿਸ ਵਲੋਂ ਦੋ ਵਿਅਕਤੀਆਂ ਨੂੰ 32.38 ਗ੍ਰਾਮ ਹੈਰੋਇਨ ਸਮੇਤ ਕਾਬੂ ਕੀਤਾ ਗਿਆ ਹੈ | ਐੱਸ.ਐੱਸ.ਪੀ. ਪਠਾਨਕੋਟ ਦਲਜਿੰਦਰ ਸਿੰਘ ਢਿੱਲੋਂ ਨੇ ਦੱਸਿਆ ਕਿ ਥਾਣਾ ਡਵੀਜ਼ਨ ਨੰਬਰ ਦੋ ਦੀ ਪੁਲਿਸ ਵਲੋਂ ਨਸ਼ਾ ਮੁਕਤ ਪੰਜਾਬ ਬਣਾਉਣ ਲਈ ਮੁਹਿੰਮ ਤਹਿਤ ਬਲਜੀਤ ਸਿੰਘ ਪੁੱਤਰ ਸੁਰਜੀਤ ਸਿੰਘ ਬੈਂਕ ਕਾਲੋਨੀ ਪਠਾਨਕੋਟ ਤੇ ਅਰੁਣ ਕੁਮਾਰ ਪੁੱਤਰ ਜਤਿੰਦਰ ਬੈਂਕ ਕਾਲੋਨੀ ਪਠਾਨਕੋਟ ਨੂੰ 32.38 ਗ੍ਰਾਮ ਹੈਰੋਇਨ ਸਮੇਤ ਕਾਬੂ ਕੀਤਾ ਗਿਆ ਹੈ ਜਿਨ੍ਹਾਂ ਖ਼ਿਲਾਫ਼ ਥਾਣਾ ਡਵੀਜ਼ਨ ਨੰਬਰ-2 ਵਿਚ ਐਨ.ਡੀ.ਪੀ.ਸੀ. ਐਕਟ ਤਹਿਤ ਮਾਮਲਾ ਦਰਜ ਕਰਕੇ ਕਾਨੂੰਨੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ | ਉਨ੍ਹਾਂ ਦੱਸਿਆ ਕਿ ਨਸ਼ੇ ਦੇ ਖ਼ਿਲਾਫ਼ ਇਹ ਮੁਹਿੰਮ ਲਗਾਤਾਰ ਜਾਰੀ ਰਹੇਗੀ |
ਪਿਛਲੀ ਖ਼ਬਰ ਕਲਾਸਵਾਲਾ ਖ਼ਾਲਸਾ ਸਕੂਲ ਕਾਦੀਆਂ ਦੀ 8ਵੀਂ ਕਲਾਸ ਦਾ ਨਤੀਜਾ ਰਿਹਾ ਸ਼ਾਨਦਾਰ <br/> ਅਗਲੀ ਖ਼ਬਰ ਸਾਰਾਂਸ਼ ਇੰਟਰਨੈਸ਼ਨਲ ਸਕੂਲ ਤਾਰਾਗੜ੍ਹ ਦਾ ਨਤੀਜਾ ਰਿਹਾ 100 ਫੀਸਦੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।