24-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-04-2026

ਕਲਾਸਵਾਲਾ ਖ਼ਾਲਸਾ ਸਕੂਲ ਕਾਦੀਆਂ ਦੀ 8ਵੀਂ ਕਲਾਸ ਦਾ ਨਤੀਜਾ ਰਿਹਾ ਸ਼ਾਨਦਾਰ <br/>

ਅਜੀਤ ਡੈਸਕ 18-04-2026
ਕਾਦੀਆਂ, 17 ਅਪ੍ਰੈਲ (ਕੁਲਵਿੰਦਰ ਸਿੰਘ)- ਸਮੂਹ ਪ੍ਰਬੰਧਕ ਕਮੇਟੀ ਅਧੀਨ ਅਤੇ ਪਿ੍ੰਸੀਪਲ ਡਾ. ਸ਼ਾਲਿਨੀ ਦੱਤਾ ਦੀ ਸਰਪ੍ਰਸਤੀ ਹੇਠ ਚੱਲ ਰਹੇ ਕਲਾਸਵਾਲਾ ਖ਼ਾਲਸਾ ਸੀਨੀਅਰ ਸੈਕੰਡਰੀ ਸਕੂਲ ਕਾਦੀਆਂ ਦੀ 8ਵੀਂ ਜਮਾਤ ਦਾ ਨਤੀਜਾ ਸ਼ਾਨਦਾਰ ਰਿਹਾ | ਇਸ ਨਤੀਜੇ ਵਿਚ ਵਿਦਿਆਰਥੀਆਂ ਨੇ ਵਧੀਆ ਪ੍ਰਦਰਸ਼ਨ ਕਰਦਿਆਂ ਆਪਣੇ ਮਾਪਿਆਂ ਤੇ ਸਕੂਲ ਦਾ ਨਾਂਅ ਰੌਸ਼ਨ ਕੀਤਾ ਹੈ | ਪਿ੍ੰਸੀਪਲ ਡਾ. ਸ਼ਾਲਿਨੀ ਦੱਤਾ ਨੇ ਦੱਸਿਆ ਕਿ ਸਕੂਲ ਦੇ ਸ਼ਾਨਦਾਰ ਨਤੀਜੇ ਵਾਸਤੇ ਵਿਦਿਆਰਥੀਆਂ ਦੀ ਮਿਹਨਤ, ਅਨੁਸ਼ਾਸਨ ਤੇ ਅਧਿਆਪਕਾਂ ਦੀ ਸਮਰਪਿਤ ਰਹਿਨੁਮਾਈ ਹੈ | 8ਵੀਂ ਜਮਾਤ ਵਿਚੋਂ ਅੱਵਲ ਆਏ ਵਿਦਿਆਰਥੀਆਂ ਦੇ ਮਾਪਿਆਂ ਨੂੰ ਵਧਾਈ ਦਿੰਦਿਆਂ ਦੱਸਿਆ ਕਿ ਰਮਨ ਕੁਮਾਰ ਨੇ 90 ਫ਼ੀਸਦੀ, ਮਨਦੀਪ ਕੌਰ 89 ਫ਼ੀਸਦੀ, ਪਲਕ 88 ਫ਼ੀਸਦੀ ਤੇ ਜਸ਼ਨਪ੍ਰੀਤ ਨੇ 87 ਫ਼ੀਸਦੀ ਅੰਕ ਹਾਸਲ ਕਰ ਕੇ ਸਕੂਲ ਦਾ ਨਾਂਅ ਰੌਸ਼ਨ ਕੀਤਾ ਹੈ | ਸ਼ਾਨਦਾਰ ਨਤੀਜਾ ਦੇਣ ਵਾਲੇ ਵਿਦਿਆਰਥੀਆਂ ਦੀ ਹੌਂਸਲਾ ਅਫ਼ਜ਼ਾਈ ਕਰਦਿਆਂ ਪਿ੍ੰਸੀਪਲ ਡਾ. ਸ਼ਾਲਿਨੀ ਦੱਤਾ ਨੇ ਉਨ੍ਹਾਂ ਦੇ ਮਾਤਾ-ਪਿਤਾ ਨੂੰ ਵੀ ਵਧਾਈ ਭੇਟ ਕੀਤੀ ਹੈ |

ਪਿਛਲੀ ਖ਼ਬਰ ਸਾਲਾਨਾ ਇਨਾਮ ਵੰਡ ਸਮਾਗਮ ਕਰਵਾਇਆ ਅਗਲੀ ਖ਼ਬਰ 32.38 ਗ੍ਰਾਮ ਹੈਰੋਇਨ ਸਮੇਤ ਦੋ ਕਾਬੂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।