26-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-04-2026

ਜੈਮਸ ਕੈਂਬਰਿਜ਼ ਇੰਟਰਨੈਸ਼ਨਲ ਸਕੂਲ ਬਟਾਲਾ ਦੀ 10ਵੀਂ ਜਮਾਤ ਦੇ ਵਿਦਿਆਰਥੀਆਂ ਦਾ ਸ਼ਾਨਦਾਰ ਪ੍ਰਦਰਸ਼ਨ <br/>

ਅਜੀਤ ਡੈਸਕ 19-04-2026
ਬਟਾਲਾ, 18 ਅਪ੍ਰੈਲ (ਸਤਿੰਦਰ ਸਿੰਘ)- ਜੈਮਸ ਕੈਂਬਰਿਜ਼ ਇੰਟਰਨੈਸ਼ਨਲ ਸਕੂਲ ਬਟਾਲਾ ਦੇ ਵਿਦਿਆਰਥੀਆਂ ਨੇ ਸ਼ਾਨਦਾਰ ਪ੍ਰਦਰਸ਼ਨ ਕਰਦੇ ਹੋਏ ਸਕੂਲ ਦੇ ਮਾਣ ਵਿਚ ਵਾਧਾ ਕੀਤਾ | ਸਕੂਲ ਦੇ ਇਕ ਹੋਣਹਾਰ ਵਿਦਿਆਰਥੀ ਮਨਜੋਤ ਸਿੰਘ ਨੇ 10ਵੀਂ ਦੀ ਪ੍ਰੀਖਿਆ ਵਿਚੋਂ 498/500 ਅੰਕ ਪ੍ਰਾਪਤ ਕਰ ਕੇ ਜ਼ਿਲ੍ਹੇ ਅਤੇ ਰਾਸ਼ਟਰੀ ਪੱਧਰ ਉੱਤੇ ਸਕੂਲ ਦਾ ਨਾਂਅ ਰੌਸ਼ਨ ਕੀਤਾ | ਇਸ ਦੇ ਨਾਲ ਹੀ ਵੱਡੀ ਗਿਣਤੀ ਵਿਚ ਵਿਦਿਆਰਥੀਆਂ ਨੇ 90 ਫ਼ੀਸਦੀ ਤੋਂ ਵੱਧ ਅੰਕ ਪ੍ਰਾਪਤ ਕਰ ਕੇ ਸ਼ਾਨਦਾਰ ਕਾਮਯਾਬੀ ਹਾਸਲ ਕੀਤੀ ਹੈ | ਸਕੂਲ ਦੇ ਚੇਅਰਮੈਨ ਰਜਿੰਦਰ ਸਿੰਘ ਸਾਂਘਾ ਤੇ ਡਾਇਰੈਕਟਰ ਮਨਜੀਤ ਸਾਂਘਾ ਨੇ ਵਿਦਿਆਰਥੀਆਂ ਦੀ ਇਸ ਉਪਲੱਬਧੀ ਉੱਤੇ ਖੁਸ਼ੀ ਜਾਹਿਰ ਕੀਤੀ ਅਤੇ ਕਿਹਾ ਕਿ ਇਹ ਵਿਦਿਆਰਥੀਆਂ ਦੀ ਮਿਹਨਤ, ਅਨੁਸ਼ਾਸਨ ਤੇ ਅਧਿਆਪਕਾਂ ਦੁਆਰਾ ਕੀਤੇ ਗਏ ਸਹੀ ਮਾਰਗ ਦਰਸ਼ਨ ਦਾ ਨਤੀਜਾ ਹੈ | ਸਕੂਲ ਪਿ੍ੰਸੀਪਲ ਚਾਰੂ ਸਿੰਘ ਪੰਨੂੰ ਨੇ ਬੱਚਿਆਂ ਦੇ ਮਾਪਿਆਂ ਤੇ ਅਧਿਆਪਕਾਂ ਦਾ ਧੰਨਵਾਦ ਕੀਤਾ, ਜਿਨ੍ਹਾਂ ਦੀ ਯੋਗ ਅਗਵਾਈ ਤੇ ਪ੍ਰੇਰਨਾ ਦੇ ਸਦਕਾ ਉਹ ਅੱਜ ਇਸ ਮੁਕਾਮ ਉੱਤੇ ਪਹੁੰਚੇ ਸਨ | ਸਕੂਲ ਦੇ ਮਾਹੌਲ ਵਿਚ ਖੁਸ਼ੀ ਦੀ ਲਹਿਰ ਹੈ ਤੇ ਹਰ ਕੋਈ ਇਸ ਕਾਮਯਾਬੀ ਉੱਤੇ ਮਾਣ ਮਹਿਸੂਸ ਕਰ ਰਿਹਾ ਹੈ |

ਪਿਛਲੀ ਖ਼ਬਰ ਬਸਪਾ ਨੂੰ ਅਲਵਿਦਾ ਕਹਿ ਕੇ ਪਿੰਡ ਦਾਲਮ ਨੰਗਲ ਤੋਂ ਦਰਜਨਾਂ ਪਰਿਵਾਰ ਸ਼ੋ੍ਰਮਣੀ ਅਕਾਲੀ ਦਲ 'ਚ ਸ਼ਾਮਿਲ <br/> ਅਗਲੀ ਖ਼ਬਰ ਬਿਜਲੀ ਮੰਤਰੀ ਸੰਜੀਵ ਅਰੋੜਾ ਦਾ ਮੁਲਾਜ਼ਮਾਂ ਤੇ ਪੈਨਸ਼ਨਰਾਂ ਨੇ ਪੁਤਲਾ ਫ਼ੂਕਿਆ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।