03-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 09-05-2026

ਐੱਸ.ਡੀ.ਐਮ. ਅਦਿੱਤਿਆ ਸ਼ਰਮਾ ਵਲੋਂ ਪੁਲਿਸ ਤੇ ਖੇਤੀਬਾੜੀ ਵਿਭਾਗ ਦੀ ਟੀਮ ਨਾਲ ਇਲਾਕੇ ਦਾ ਦੌਰਾ <br/>

ਅਜੀਤ ਡੈਸਕ 09-05-2026
ਡੇਰਾ ਬਾਬਾ ਨਾਨਕ, 8 ਮਈ (ਹੀਰਾ ਸਿੰਘ ਮਾਂਗਟ)-ਨੈਸ਼ਨਲ ਗ੍ਰੀਨ ਟਿ੍ਬਿਊਨਲ ਦੀਆਂ ਹਦਾਇਤਾਂ ਅਤੇ ਡਿਪਟੀ ਕਮਿਸ਼ਨਰ ਗੁਰਦਾਸਪੁਰ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਤਹਿਸੀਲ ਡੇਰਾ ਬਾਬਾ ਨਾਨਕ ਦੇ ਉਪ ਮੰਡਲ ਮੈਜਿਸਟਰੇਟ ਅਦਿੱਤਿਆ ਸ਼ਰਮਾ ਵਲੋਂ ਆਪਣੀ ਟੀਮ ਲੈ ਕੇ ਇਲਾਕੇ ਦਾ ਦੌਰਾ ਕੀਤਾ | ਟੀਮ ਵਿਚ ਡੇਰਾ ਬਾਬਾ ਨਾਨਕ ਦੇ ਡੀ ਐੱਸ ਪੀ ਜੋਗਾ ਸਿੰਘ ਤੇ ਖੇਤੀਬਾੜੀ ਅਫ਼ਸਰ ਸੁਖਬੀਰ ਸਿੰਘ ਸੰਧੂ ਉਨ੍ਹਾਂ ਨਾਲ ਮੌਜੂਦ ਸਨ | ਐੱਸ.ਡੀ.ਐਮ. ਵਲੋਂ ਕਿਸਾਨਾਂ ਨੂੰ ਅਪੀਲ ਕਰਦਿਆਂ ਕਿਹਾ ਗਿਆ ਕਿ ਉਹ ਆਪਣੇ ਖੇਤਾਂ ਵਿਚਲਾ ਕਣਕ ਦਾ ਨਾੜ ਨਾ ਸਾੜਨ, ਸਗੋਂ ਇਸ ਨੂੰ ਆਪਣੇ ਖੇਤਾਂ ਵਿਚ ਮਿਲਾ ਕੇ ਜਮੀਨ ਦੀ ਉਪਜਾਊ ਸ਼ਕਤੀ ਵਧਾਉਣ ਤਾਂ ਜੋ ਉਨ੍ਹਾਂ ਦੀ ਫ਼ਸਲ ਦੀ ਪੈਦਾਵਾਰ ਵਧੇ ਅਤੇ ਖਾਦਾਂ ਦਾ ਖ਼ਰਚਾ ਘਟੇ | ਇਸ ਦੇ ਨਾਲ ਹੀ ਖੇਤਾਂ ਵਿਚਲੇ ਤੇ ਸੜਕਾਂ ਕੰਢੇ ਲੱਗੇ ਰੁੱਖ-ਬੂਟੇ ਤੇ ਕਈ ਤਰ੍ਹਾਂ ਦੇ ਜੀਵ ਜੰਤੂ, ਪੰਛੀ ਤੇ ਜਾਨਵਰ ਇਸ ਅੱਗ ਦੀ ਲਪੇਟ ਵਿਚ ਆ ਕੇ ਝੁਲਸ ਜਾਂਦੇ ਹਨ | ਉਨ੍ਹਾਂ ਦੱਸਿਆ ਕਿ ਨੈਸ਼ਨਲ ਗ੍ਰੀਨ ਟਿ੍ਬਿਊਨਲ ਦੀਆਂ ਹਦਾਇਤਾਂ ਅਨੁਸਾਰ ਖੇਤਾਂ ਵਿਚ ਕਣਕ ਦੇ ਨਾੜ ਨੂੰ ਅੱਗ ਲਗਾਉਣ ਵਾਲੇ ਕਿਸਾਨਾਂ ਦੇ ਚਲਾਨ ਕੱਟੇ ਜਾ ਰਹੇ ਹਨ ਤੇ ਬਣਦੀ ਕਾਨੂੰਨੀ ਕਾਰਵਾਈ ਅਮਲ ਵਿਚ ਲਿਆਂਦੀ ਜਾ ਰਹੀ ਹੈ |

ਪਿਛਲੀ ਖ਼ਬਰ ਕਣਕ ਦੀਆਂ ਬੋਰੀਆਂ ਨਾਲ ਭਰੀ ਟਰਾਲੀ ਸੜਕ ਵਿਚਾਲੇ ਪਲਟੀ <br/> ਅਗਲੀ ਖ਼ਬਰ ਘੁਮਾਣ ਪੰਚਾਇਤ ਖ਼ਿਲਾਫ਼ ਸਥਾਨਕ ਲੋਕਾਂ ਨੇ ਕੀਤੀ ਨਾਅਰੇਬਾਜ਼ੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।