03-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 09-05-2026

ਭਾਜਪਾ ਨੂੰ ਵੱਡਾ ਝਟਕਾ - ਸਾਬਕਾ ਮੰਡਲ ਪ੍ਰਧਾਨ ਸਾਥੀਆਂ ਸਮੇਤ 'ਆਪ' 'ਚ ਸ਼ਾਮਿਲ <br/>

ਅਜੀਤ ਡੈਸਕ 09-05-2026
ਧਾਰੀਵਾਲ, 8 ਮਈ (ਸਵਰਨ ਸਿੰਘ)-ਭਾਰਤੀ ਜਨਤਾ ਪਾਰਟੀ (ਭਾਜਪਾ) ਨੂੰ ਉਸ ਸਮੇਂ ਵੱਡਾ ਝਟਕਾ ਲੱਗਾ, ਜਦੋਂ ਭਾਜਪਾ ਦੇ ਸਾਬਕਾ ਮੰਡਲ ਪ੍ਰਧਾਨ ਨਵਨੀਤ ਵਿੱਜ ਆਪਣੇ ਸਾਥੀਆਂ ਸਮੇਤ ਆਮ ਆਦਮੀ ਪਾਰਟੀ ਵਿਚ ਸ਼ਾਮਿਲ ਹੋ ਗਏ | ਇਨ੍ਹਾਂ ਭਾਜਪਾ ਆਗੂਆਂ ਨੂੰ ਆਮ ਆਦਮੀ ਪਾਰਟੀ ਵਿਚ ਸ਼ਾਮਿਲ ਕਰਵਾਉਣ ਲਈ 'ਆਪ' ਦੇ ਸੂਬਾ ਆਗੂ ਅਤੇ ਰਾਜਪੂਤ ਕਲਿਆਣ ਬੋਰਡ ਪੰਜਾਬ ਦੇ ਚੇਅਰਮੈਨ ਸਵਰਨ ਸਲਾਰੀਆ ਨੇ ਵਿਸ਼ੇਸ਼ ਤੌਰ 'ਤੇ ਸ਼ਮੂਲੀਅਤ ਕੀਤੀ | ਭਾਜਪਾ ਤੋਂ 'ਆਪ' 'ਚ ਆਉਣ ਵਾਲਿਆਂ ਦਾ ਹਲਕਾ ਇੰਚਾਰਜ ਐਡਵੋਕੇਟ ਜਗਰੂਪ ਸਿੰਘ ਸੇਖਵਾਂ ਨੇ ਸਵਾਗਤ ਕਰਦੇ ਹੋਏ ਆਮ ਆਦਮੀ ਪਾਰਟੀ ਵਿਚ ਸ਼ਾਮਿਲ ਕੀਤਾ | ਇਸ ਮੌਕੇ ਹਲਕਾ ਇੰਚਾਰਜ ਐਡਵੋਕੇਟ ਜਗਰੂਪ ਸਿੰਘ ਸੇਖਵਾਂ ਨੇ ਕਿਹਾ ਕਿ ਆਮ ਆਦਮੀ ਪਾਰਟੀ 'ਚ ਇਨ੍ਹਾਂ ਨੂੰ ਬਣਦਾ ਮਾਣ ਸਤਿਕਾਰ ਦਿੱਤਾ ਜਾਵੇਗਾ | ਉਨ੍ਹਾਂ ਕਿਹਾ ਕਿ ਨਗਰ ਕੌਂਸਲ ਦੀਆਂ ਚੋਣਾਂ ਤੋਂ ਪਹਿਲਾਂ ਹੀ ਧਾਰੀਵਾਲ ਸ਼ਹਿਰ 'ਚ ਆਮ ਆਦਮੀ ਪਾਰਟੀ ਨੂੰ ਵੱਡਾ ਹੁੰਗਾਰਾ ਮਿਲ ਗਿਆ ਹੈ | ਇਸ ਮੌਕੇ ਸਾਬਕਾ ਮੰਡਲ ਪ੍ਰਧਾਨ ਨਵਨੀਤ ਵਿੱਜ ਨੇ ਕਿਹਾ ਕਿ ਸ੍ਰੀ ਸਵਰਨ ਸਲਾਰੀਆ, ਐਡਵੋਕੇਟ ਜਗਰੂਪ ਸਿੰਘ ਸੇਖਵਾਂ ਤੇ ਪੰਜਾਬ ਦੀ ਭਗਵੰਤ ਮਾਨ ਦੀ ਸਰਕਾਰ ਦੇ ਕੰਮਾਂ ਤੋਂ ਪ੍ਰਭਾਵਿਤ ਹੋ ਕੇ ਉਨ੍ਹਾਂ ਨੇ ਸਾਥੀਆਂ ਸਮੇਤ ਆਮ ਆਦਮੀ ਪਾਰਟੀ ਵਿਚ ਸ਼ਾਮਿਲ ਹੋਣ ਦਾ ਫ਼ੈਸਲਾ ਲਿਆ ਹੈ |

ਪਿਛਲੀ ਖ਼ਬਰ ਵਿਧਾਇਕ ਸ਼ੈਰੀ ਕਲਸੀ ਵਲੋਂ ਵਿਕਾਸ ਕਾਰਜਾਂ ਦਾ ਉਦਘਾਟਨ ਅਗਲੀ ਖ਼ਬਰ ਕਣਕ ਦੀਆਂ ਬੋਰੀਆਂ ਨਾਲ ਭਰੀ ਟਰਾਲੀ ਸੜਕ ਵਿਚਾਲੇ ਪਲਟੀ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।