02-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 09-05-2026

ਡਾ. ਐਮ.ਆਰ.ਐਸ. ਭੱਲਾ ਸਕੂਲ ਬਟਾਲਾ ਵਿਚ ਮਾਂ ਦਿਵਸ ਉਤਸ਼ਾਹ ਨਾਲ ਮਨਾਇਆ <br/>

ਅਜੀਤ ਡੈਸਕ 09-05-2026
ਬਟਾਲਾ, 8 ਮਈ (ਸਤਿੰਦਰ ਸਿੰਘ)-ਕਿਲਾ ਮੰਡੀ ਬਟਾਲਾ ਸਥਿਤ ਡਾ. ਐਮ.ਆਰ.ਐਸ. ਭੱਲਾ ਡੀ.ਏ.ਵੀ. ਸਕੂਲ ਵਿਚ ਮਾਂ ਦਿਵਸ ਖੁਸ਼ੀ ਤੇ ਉਤਸ਼ਾਹ ਨਾਲ ਮਨਾਇਆ ਗਿਆ | ਇਸ ਖ਼ਾਸ ਮੌਕੇ 'ਤੇ ਸਕੂਲ ਵਿਚ ਵੱਖ-ਵੱਖ ਸਮਾਗਮ ਕਰਵਾਏ ਗਏ, ਜਿਸ ਵਿਚ ਵਿਦਿਆਰਥੀਆਂ ਨੇ ਵੱਡੀ ਗਿਣਤੀ ਵਿਚ ਭਾਗ ਲਿਆ | ਸਮਾਗਮ ਦੀ ਸ਼ੁਰੂਆਤ ਸਰਸਵਤੀ ਵੰਦਨਾ ਨਾਲ ਹੋਈ, ਜਿਸ ਤੋਂ ਬਾਅਦ ਨੰਨੇ-ਮੁੰਨੇ ਬੱਚਿਆਂ ਨੇ ਆਪਣੀਆਂ ਮਾਂਵਾਂ ਪ੍ਰਤੀ ਪਿਆਰ ਤੇ ਸਤਿਕਾਰ ਜਤਾਉਂਦੇ ਹੋਏ ਸੋਹਣੇ ਗੀਤ ਪੇਸ਼ ਕੀਤੇ | ਵਿਦਿਆਰਥੀਆਂ ਵਲੋਂ 'ਮਾਂ' ਦੇ ਮਹੱਤਵ 'ਤੇ ਭਾਸ਼ਣ ਅਤੇ ਕਵਿਤਾਵਾਂ ਵੀ ਪੇਸ਼ ਕੀਤੀਆਂ ਗਈਆਂ | ਬੱਚਿਆਂ ਨੇ ਆਪਣੀਆਂ ਮਾਤਾਵਾਂ ਲਈ ਹੱਥ ਨਾਲ ਬਣਾਏ ਕਾਰਡ ਵੀ ਤਿਆਰ ਕੀਤੇ | ਪਿ੍ੰਸੀਪਲ ਰਿਚਾ ਮਹਾਜਨ ਨੇ ਕਿਹਾ ਕਿ ਮਾਂ ਦਾ ਦਰਜਾ ਜੀਵਨ ਵਿਚ ਸਭ ਤੋਂ ਉੱਚਾ ਹੁੰਦਾ ਹੈ ਤੇ ਸਾਨੂੰ ਹਮੇਸ਼ਾ ਉਨ੍ਹਾਂ ਦਾ ਸਤਿਕਾਰ ਕਰਨਾ ਚਾਹੀਦਾ ਹੈ | ਉਨ੍ਹਾਂ ਵਿਦਿਆਰਥੀਆਂ ਨੂੰ ਪ੍ਰੇਰਿਤ ਕੀਤਾ ਕਿ ਉਹ ਆਪਣੇ ਜੀਵਨ ਵਿਚ ਮਾਂ ਦੇ ਆਦਰਸ਼ਾਂ ਨੂੰ ਅਪਣਾਉਣ | ਇਸ ਮੌਕੇ 'ਤੇ ਸਕੂਲ ਦਾ ਸਮੂਹ ਸਟਾਫ਼ ਵੀ ਮੌਜੂਦ ਸੀ |

ਪਿਛਲੀ ਖ਼ਬਰ ਜੋਬਨ ਰੰਧਾਵਾ ਵਲੋਂ ਸ. ਸੀਨੀ. ਸੈਕੰ. ਸਕੂਲ ਦੀਆਂ ਵਿਦਿਆਰਥਣਾਂ ਸਨਮਾਨਿਤ <br/> ਅਗਲੀ ਖ਼ਬਰ ਮੈਡੀਕਲ ਪ੍ਰੈਕਟੀਸ਼ਨਰਜ਼ ਐਸੋਸੀਏਸ਼ਨ ਸਰਕਲ ਹਰਚੋਵਾਲ ਦੀ ਮੀਟਿੰਗ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।