02-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 09-05-2026

ਜੋਬਨ ਰੰਧਾਵਾ ਵਲੋਂ ਸ. ਸੀਨੀ. ਸੈਕੰ. ਸਕੂਲ ਦੀਆਂ ਵਿਦਿਆਰਥਣਾਂ ਸਨਮਾਨਿਤ <br/>

ਅਜੀਤ ਡੈਸਕ 09-05-2026
ਕਾਹਨੂੰਵਾਨ, 8 ਮਈ (ਨਿਸ਼ਾਨ ਸਿੰਘ ਚਾਹਲ)-ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਕਾਹਨੂੰਵਾਨ ਵਿਖੇ ਬੀਤੇ ਦਿਨੀਂ ਸਕੂਲ ਵਿਚ 'ਸਿੱਖਿਆ ਕ੍ਰਾਂਤੀ' ਨਾਲ ਸੰਬੰਧਿਤ ਰੱਖੇ ਗਏ ਸਮਾਗਮ 'ਚ ਜ਼ਿਲ੍ਹਾ ਯੋਜਨਾ ਬੋਰਡ ਗੁਰਦਾਸਪੁਰ ਦੇ ਚੇਅਰਮੈਨ ਜੋਬਨ ਰੰਧਾਵਾ ਮੁੱਖ ਮਹਿਮਾਨ ਦੇ ਤੌਰ 'ਤੇ ਹਾਜ਼ਰ ਹੋਏ ਸਨ, ਜਦ ਕਿ ਇਸ ਹਲਕੇ ਤੋਂ ਆਮ ਆਦਮੀ ਪਾਰਟੀ ਦੀ ਤਰਜਮਾਨੀ ਕਰ ਰਹੇ ਜਗਰੂਪ ਸਿੰਘ ਸੇਖਵਾਂ ਵੀ ਵਿਸ਼ੇਸ਼ ਮਹਿਮਾਨ ਦੇ ਤੌਰ 'ਤੇ ਹਾਜ਼ਰ ਹੋਏ ਸਨ | ਸਮਾਗਮ ਦੌਰਾਨ ਸਕੂਲ ਦੀਆਂ 2 ਵਿਦਿਆਰਥਣਾਂ ਸਿਮਰਨ ਅਤੇ ਹਰਮਨਪ੍ਰੀਤ ਕੌਰ ਵਲੋਂ ਸਿੱਖਿਆ ਕ੍ਰਾਂਤੀ ਬਾਰੇ ਅੰਗਰੇਜ਼ੀ ਭਾਸ਼ਾ 'ਚ ਦਿੱਤੇ ਗਏ ਭਾਸ਼ਣ ਤੋਂ ਪ੍ਰਭਾਵਿਤ ਹੋ ਕੇ ਜੋਬਨ ਰੰਧਾਵਾ ਵਲੋਂ ਵਿਦਿਆਰਥਣਾਂ ਨੂੰ ਸਨਮਾਨਿਤ ਕਰਨ ਦਾ ਐਲਾਨ ਕੀਤਾ ਸੀ | ਸਕੂਲ ਦੇ ਕਾਰਜਕਾਰੀ ਪਿ੍ੰਸੀਪਲ ਰਜਿੰਦਰ ਕੁਮਾਰ ਸ਼ਰਮਾ ਨੇ ਦੱਸਿਆ ਕਿ ਜੋਬਨ ਰੰਧਾਵਾ ਵਲੋਂ ਸਕੂਲ ਦੀਆਂ ਇਨ੍ਹਾਂ ਹੋਣਹਾਰ ਵਿਦਿਆਰਥਣਾਂ ਦੀ ਹੌਂਸਲਾ ਅਫ਼ਜ਼ਾਈ ਲਈ ਸਰਪੰਚ ਸਤਨਾਮ ਸਿੰਘ ਸੈਣੀ ਦੇ ਰਾਹੀਂ 25 ਹਜ਼ਾਰ ਰੁਪਏ ਦੀ ਰਾਸ਼ੀ ਭੇਜੀ ਹੈ | ਉਨ੍ਹਾਂ ਦੱਸਿਆ ਕਿ ਸਕੂਲ ਦੇ ਸਮੂਹ ਸਟਾਫ਼ ਤੇ ਬੱਚਿਆਂ ਦੀ ਹਾਜ਼ਰੀ ਵਿਚ ਇਹ ਨਗਦ ਰਾਸ਼ੀ ਵਿਦਿਆਰਥਣਾਂ ਨੂੰ ਦੇ ਦਿੱਤੀ ਗਈ ਹੈ |

ਪਿਛਲੀ ਖ਼ਬਰ ਗਲੈਕਸੀ ਸਟਾਰ ਸੀਨੀ. ਸੰਕੈ ਸਕੂਲ ਸੇਖਵਾਂ ਦਾ ਜ਼ਿਲ੍ਹਾ ਪੱਧਰੀ ਟੂਰਨਾਮੈਂਟ 'ਚ ਸ਼ਾਨਦਾਰ ਪ੍ਰਦਰਸ਼ਨ <br/> ਅਗਲੀ ਖ਼ਬਰ ਡਾ. ਐਮ.ਆਰ.ਐਸ. ਭੱਲਾ ਸਕੂਲ ਬਟਾਲਾ ਵਿਚ ਮਾਂ ਦਿਵਸ ਉਤਸ਼ਾਹ ਨਾਲ ਮਨਾਇਆ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।