02-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 09-05-2026

ਬਾਬਾ ਬੰਦਾ ਸਿੰਘ ਬਹਾਦਰ ਪਬਲਿਕ ਸਕੂਲ ਵਿਖੇ ਵਿਦਿਆਰਥੀ ਕੌਂਸਲ ਦੀ ਚੋਣ <br/>

ਅਜੀਤ ਡੈਸਕ 09-05-2026
ਧਾਰੀਵਾਲ, 8 ਮਈ (ਸਵਰਨ ਸਿੰਘ)-ਬਾਬਾ ਬੰਦਾ ਸਿੰਘ ਬਹਾਦਰ ਪਬਲਿਕ ਸਕੂਲ ਧਾਰੀਵਾਲ ਵਿਖੇ ਡਾਇਰੈਕਟਰ ਅਮਰਜੀਤ ਸਿੰਘ ਚਾਹਲ, ਸਕੱਤਰ ਸ੍ਰੀਮਤੀ ਪਰਮਿੰਦਰ ਕੌਰ ਚਾਹਲ, ਪਿ੍ੰਸੀਪਲ ਸ੍ਰੀਮਤੀ ਕਿਰਨ ਕੇਸਰ ਦੀ ਯੋਗ ਅਗਵਾਈ ਹੇਠ ਸਕੂਲ ਵਿਖੇ ਅਹੁਦਾ ਵੰਡ ਸਮਾਗਮ ਕਰਵਾਇਆ ਗਿਆ | ਸਮਾਗਮ ਦੌਰਾਨ ਵਿਦਿਆਰਥੀ ਕੌਂਸਲ ਦੇ ਨਵੇਂ ਚੁਣੇ ਗਏ ਮੈਂਬਰਾਂ ਨੂੰ ਜ਼ਿੰਮੇਵਾਰੀਆਂ ਸੌਂਪੀਆਂ ਗਈਆਂ, ਜਿਸ ਨਾਲ ਵਿਦਿਆਰਥੀਆਂ 'ਚ ਅਗਵਾਈ, ਅਨੁਸਾਸ਼ਨ, ਸੇਵਾ ਭਾਵਨਾ ਤੇ ਆਤਮ-ਵਿਸ਼ਵਾਸ ਨੂੰ ਉਤਸ਼ਾਹਿਤ ਕੀਤਾ ਜਾਂਦਾ ਹੈ | ਵਿਦਿਆਰਥੀਆਂ ਦਾ ਸਭ ਤੋਂ ਪਹਿਲਾਂ ਭਾਸ਼ਣ ਹੋਇਆ ਕਿ ਉਹ ਕਿਵੇਂ ਆਪਣੀ ਜ਼ਿੰਮੇਵਾਰੀ ਨਿਭਾਉਣਗੇ | ਉਸ ਤੋਂ ਬਾਅਦ ਵੋਟਿੰਗ ਪ੍ਰਕਿਰਿਆ ਕੀਤੀ ਗਈ ਤੇ ਸਕੂਲ ਪ੍ਰਬੰਧਕਾਂ ਵਲੋਂ ਵਿਦਿਆਰਥੀਆਂ ਦੀ ਇੰਟਰਵਿਊ ਕੀਤੀ ਗਈ, ਜਿਸ 'ਤੇ ਸੈਸ਼ਨ 2026-27 ਦੇ ਮੁੱਖ ਲੜਕਾ ਮਾਧਵ ਤੇ ਮੁੱਖ ਲੜਕੀ ਮੋਨਾਲੀ ਕੁਮਾਰੀ ਨੂੰ ਚੁਣਿਆ ਗਿਆ | ਇਸ ਤੋਂ ਇਲਾਵਾ ਹਾਊਸ ਕੈਪਟਨ, ਉਪ ਕੈਪਟਨ ਤੇ ਖੇਡ ਕੈਪਟਨਾਂ ਨੂੰ ਬੈਜ ਅਤੇ ਸੈਸੇ ਪਹਿਨਾ ਕੇ ਜ਼ਿੰਮੇਵਾਰੀਆਂ ਸੌਪੀਆਂ ਗਈਆਂ | ਵਿਦਿਆਰਥੀਆਂ ਨੇ ਇਮਾਨਦਾਰੀ ਤੇ ਨਿਸ਼ਠਾ ਨਾਲ ਆਪਣੀ ਡਿਊਟੀ ਨਿਭਾਉਣ ਦੀ ਸਹੁੰ ਚੁੱਕੀ | ਪਿ੍ੰਸੀਪਲ ਸ੍ਰੀਮਤੀ ਕਿਰਨ ਕੇਸਰ ਨੇ ਕਿਹਾ ਕਿ ਅਗਵਾਈ ਸਿਰਫ ਅਹੁਦਾ ਨਹੀਂ, ਸਗੋਂ ਸੇਵਾ ਤੇ ਜ਼ਿੰਮੇਵਾਰੀ ਦਾ ਪ੍ਰਤੀਕ ਹੈ | ਉਨ੍ਹਾਂ ਚੁਣੇ ਗਏ ਵਿਦਿਆਰਥੀਆਂ ਨੂੰ ਵਧਾਈ ਦਿੱਤੀ ਤੇ ਕਿਹਾ ਕਿ ਮੈਨੂੰ ਪੂਰਾ ਵਿਸ਼ਵਾਸ ਹੈ ਕਿ ਤੁਸੀਂ ਆਪਣੀਆਂ ਜ਼ਿੰਮੇਵਾਰੀਆਂ ਨੂੰ ਇਮਾਨਦਾਰੀ ਤੇ ਨਿਸ਼ਠਾ ਨਾਲ ਨਿਭਾਉਗੇ ਤੇ ਸਕੂਲ ਦੇ ਅਨੁਸਾਸ਼ਨ ਤੇ ਮਰਿਆਦਾ ਨੂੰ ਕਾਇਮ ਰੱਖੋਗੇ |

ਪਿਛਲੀ ਖ਼ਬਰ ਜੀ. ਜੀ. ਬੀ. ਰਾਇਲ ਇੰਟਰਨੈਸ਼ਨਲ ਸਕੂਲ ਢਿਲਵਾਂ 'ਚ ਪ੍ਰੀ-ਨਰਸਰੀ ਗ੍ਰੈਂਡ ਬੇਬੀ ਸ਼ੋਅ ਕਰਵਾਇਆ ਅਗਲੀ ਖ਼ਬਰ ਗਲੈਕਸੀ ਸਟਾਰ ਸੀਨੀ. ਸੰਕੈ ਸਕੂਲ ਸੇਖਵਾਂ ਦਾ ਜ਼ਿਲ੍ਹਾ ਪੱਧਰੀ ਟੂਰਨਾਮੈਂਟ 'ਚ ਸ਼ਾਨਦਾਰ ਪ੍ਰਦਰਸ਼ਨ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।