02-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 09-05-2026

ਜੀ. ਜੀ. ਬੀ. ਰਾਇਲ ਇੰਟਰਨੈਸ਼ਨਲ ਸਕੂਲ ਢਿਲਵਾਂ 'ਚ ਪ੍ਰੀ-ਨਰਸਰੀ ਗ੍ਰੈਂਡ ਬੇਬੀ ਸ਼ੋਅ ਕਰਵਾਇਆ

ਅਜੀਤ ਡੈਸਕ 09-05-2026
ਕੋਟਲੀ ਸੂਰਤ ਮੱਲ੍ਹੀ, 8 ਮਈ (ਕੁਲਦੀਪ ਸਿੰਘ ਨਾਗਰਾ)-ਜੀ.ਜੀ.ਬੀ. ਰਾਇਲ ਇੰਟਰਨੈਸ਼ਨਲ ਸਕੂਲ ਢਿਲਵਾਂ ਵਿਚ ਪ੍ਰੀ-ਪ੍ਰਾਇਮਰੀ ਵਿਭਾਗ ਵਲੋਂ Tਗ੍ਰੈਂਡ ਬੇਬੀ ਸ਼ੋU ਬੜੇ ਉਤਸ਼ਾਹ ਤੇ ਸੁਚੱਜੇ ਢੰਗ ਨਾਲ ਮਨਾਇਆ ਗਿਆ | ਸਮਾਗਮ ਵਿਚ ਪ੍ਰੀ-ਨਰਸਰੀ ਤੋਂ ਯੂ.ਕੇ.ਜੀ. ਤੱਕ ਦੇ ਨੰਨੇ-ਮੁੰਨੇ ਵਿਦਿਆਰਥੀਆਂ ਨੇ ਭਾਗ ਲਿਆ ਤੇ ਆਪਣੀ ਮਾਸੂਮ ਅਦਾਵਾਂ ਨਾਲ ਸਭ ਦਾ ਦਿਲ ਜਿੱਤ ਲਿਆ | ਸਮਾਗਮ ਦੌਰਾਨ ਬੱਚਿਆਂ ਨੇ ਆਕਰਸ਼ਕ ਤੇ ਰੰਗ-ਬਿਰੰਗੀਆਂ ਪੋਸ਼ਾਕਾਂ ਪਹਿਨ ਕੇ ਰੈਂਪ ਵਾਕ ਕੀਤੀ | ਨੰਨੇ ਬੱਚਿਆਂ ਦਾ ਆਤਮ ਵਿਸ਼ਵਾਸ, ਮੁਸਕਾਨ ਤੇ ਮਨਮੋਹਕ ਅੰਦਾਜ਼ ਦੇਖ ਕੇ ਹਾਜ਼ਰ ਮਾਪੇ ਅਤੇ ਅਧਿਆਪਕ ਖੁਸ਼ੀ ਨਾਲ ਝੂਮ ਉਠੇ | ਬੱਚਿਆਂ ਦੀਆਂ ਪ੍ਰਸਤੁਤੀਆਂ ਨੇ ਸਮਾਗਮ ਨੂੰ ਹੋਰ ਵੀ ਯਾਦਗਾਰ ਬਣਾ ਦਿੱਤਾ | ਇਸ ਮੌਕੇ ਬੱਚਿਆਂ ਨੂੰ ਵੱਖ-ਵੱਖ ਖਿਤਾਬਾਂ ਨਾਲ ਸਨਮਾਨਿਤ ਕੀਤਾ ਗਿਆ | ਇਨਾਮ ਪ੍ਰਾਪਤ ਕਰਕੇ ਬੱਚਿਆਂ ਦੇ ਚਿਹਰਿਆਂ 'ਤੇ ਖੁਸ਼ੀ ਸਾਫ਼ ਦਿਖਾਈ ਦੇ ਰਹੀ ਸੀ | ਪਿ੍ੰਸੀਪਲ ਸ਼ਰਨਜੀਤ ਕੌਰ ਅਤੇ ਕੋਆਰਡੀਨੇਟਰ ਪ੍ਰਭਜੋਤ ਕੌਰ ਦੀ ਅਗਵਾਈ ਹੇਠ ਇਹ ਪ੍ਰੋਗਰਾਮ ਬਹੁਤ ਹੀ ਸਫਲਤਾ ਪੂਰਵਕ ਸਮਾਪਤ ਹੋਇਆ | ਉਨ੍ਹਾਂ ਬੱਚਿਆਂ ਦੀ ਹੌਸਲਾ ਅਫਜ਼ਾਈ ਕਰਦਿਆਂ ਕਿਹਾ ਕਿ ਇਸ ਤਰ੍ਹਾਂ ਦੇ ਪ੍ਰੋਗਰਾਮ ਬੱਚਿਆਂ ਦੇ ਆਤਮਵਿਸ਼ਵਾਸ ਅਤੇ ਪ੍ਰਤਿਭਾ ਨੂੰ ਨਿਖਾਰਨ ਵਿਚ ਮਹੱਤਵਪੂਰਨ ਭੂਮਿਕਾ ਨਿਭਾਉਂਦੇ ਹਨ | ਸਮਾਗਮ ਦੇ ਅੰਤ 'ਚ ਪਿ੍ੰਸੀਪਲ ਸ਼ਰਨਜੀਤ ਕੌਰ ਵਲੋਂ ਮਾਪਿਆਂ ਅਤੇ ਅਧਿਆਪਕਾਂ ਦਾ ਸਹਿਯੋਗ ਲਈ ਧੰਨਵਾਦ ਕੀਤਾ ਗਿਆ | ਇਹ ਸਮਾਗਮ ਬੱਚਿਆਂ ਅਤੇ ਮਾਪਿਆਂ ਲਈ ਇੱਕ ਯਾਦਗਾਰ ਪਲ ਬਣ ਗਿਆ |
ਪਿਛਲੀ ਖ਼ਬਰ ਤੀਸਰੇ ਦਿਨ ਵੀ ਅਣਮਿਥੇ ਸਮੇਂ ਲਈ ਹੜਤਾਲ 'ਤੇ ਡਟੇ ਰਹੇ ਸਫ਼ਾਈ ਕਰਮਚਾਰੀ ਅਗਲੀ ਖ਼ਬਰ ਬਾਬਾ ਬੰਦਾ ਸਿੰਘ ਬਹਾਦਰ ਪਬਲਿਕ ਸਕੂਲ ਵਿਖੇ ਵਿਦਿਆਰਥੀ ਕੌਂਸਲ ਦੀ ਚੋਣ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।