02-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 09-05-2026

ਵੁੱਡਸਟਾਕ ਪਬਲਿਕ ਸਕੂਲ 'ਚ 'ਮਾਂ ਦਿਵਸ' ਮਨਾਇਆ

ਅਜੀਤ ਡੈਸਕ 09-05-2026
ਬਟਾਲਾ, 8 ਮਈ (ਸਤਿੰਦਰ ਸਿੰਘ)-ਵੁੱਡਸਟਾਕ ਪਬਲਿਕ ਸਕੂਲ ਬਟਾਲਾ ਵਿਚ ਸਕੂਲ ਦੀ ਪ੍ਰਬੰਧਕ ਕਮੇਟੀ ਦੇ ਚੇਅਰਮੈਨ ਡਾ. ਸਤਨਾਮ ਸਿੰਘ ਨਿੱਜਰ, ਚੇਅਰਪਰਸਨ ਡਾ. ਸਤਿੰਦਰਜੀਤ ਨਿੱਜਰ, ਪਿ੍ੰਸੀਪਲ ਡਾ. ਐਨਸੀ, ਵਿਦਿਅਕ ਡਾਇਰੈਕਟਰ ਸ੍ਰੀਮਤੀ ਵਸੂਧਾ ਸ਼ਰਮਾ ਦੇ ਦਿਸ਼ਾ ਨਿਰਦੇਸ਼ਾਂ ਹੇਠ 'ਮਾਂ ਦਿਵਸ' ਸ਼ਰਧਾ ਭਾਵਨਾ ਨਾਲ ਮਨਾਇਆ ਗਿਆ | ਇਸ ਮੌਕੇ ਵਿਦਿਆਰਥੀਆਂ ਵਲੋਂ ਮਾਂ ਦੀ ਮਮਤਾ, ਕੁਰਬਾਨੀਆਂ ਅਤੇ ਦਰਿਆ ਦਿਲੀ ਨੂੰ ਦਰਸਾਉਂਦੀਆਂ ਕਵਿਤਾਵਾਂ, ਭਾਸ਼ਣ, ਗੀਤ, ਨਾਟਕ ਆਦਿ ਪੇਸ਼ ਕੀਤੇ | ਇਸ ਮੌਕੇ ਖ਼ਾਸ ਮਹਿਮਾਨ ਵਜੋਂ ਸ਼ਾਮਿਲ ਹੋਏ ਡਾ. ਹਰਪ੍ਰਤੀ ਸੋਹਲ ਅਤੇ ਡਾ. ਜੈਸਮੀਨ ਧਾਲੀਵਾਲ ਨੇ ਇਸ ਦਿਨ ਦੀ ਮਹਾਨਤਾ ਦੱਸਦੇ ਹੋਏ ਨੌਜਵਾਨ ਪੀੜੀ ਨੂੰ ਆਪਣੇ ਮਾਪਿਆਂ ਦੀ ਸੇਵਾ ਕਰਨ, ਬੁਢਾਪੇ ਵਿਚ ਉਨ੍ਹਾਂ ਦਾ ਖ਼ਾਸ ਧਿਆਨ ਰੱਖਣ ਲਈ ਪ੍ਰੇਰਿਤ ਕੀਤਾ | ਸਕੂਲ ਦੀ ਪ੍ਰਬੰਧਕ ਕਮੇਟੀ ਅਤੇ ਪਿ੍ੰਸੀਪਲ ਨੇ ਅੱਜ ਦੇ ਬਦਲਦੇ ਹਾਲਾਤਾਂ ਅਤੇ ਸੋਚ 'ਤੇ ਗੰਭੀਰਤਾ ਪ੍ਰਗਟ ਕਰਦਿਆਂ ਬੱਚਿਆਂ ਨੂੰ ਆਪਣੀਆਂ ਕਦਰਾਂ ਕੀਮਤਾਂ ਨਾਲ ਜੁੜਨ ਲਈ ਪ੍ਰੇਰਿਤ ਕੀਤਾ | ਇਸ ਮੌਕੇ ਅਧਿਆਪਕ ਤੇ ਵਿਦਿਆਰਥੀ ਹਾਜ਼ਰ ਸਨ |
ਪਿਛਲੀ ਖ਼ਬਰ ਕੈਬਨਿਟ ਮੰਤਰੀ ਸÏਾਦ ਵਲੋਂ ਮਾਲੇਰਕੋਟਲਾ ਵਿਖੇ ਨਗਰ ਕÏਾਸਲ ਚੋਣਾਂ ਸਬੰਧੀ ਕੀਤੀ ਅਹਿਮ ਮੀਟਿੰਗ <br/> ਅਗਲੀ ਖ਼ਬਰ ਮੌਜ਼ੂਦਾ ਸਰਕਾਰ ਤੋਂ ਲੋਕਾਂ ਦਾ ਮੋਹ ਭੰਗ, 2027 'ਚ ਕਾਂਗਰਸ ਰਚੇਗੀ ਨਵਾਂ ਇਤਿਹਾਸ-ਮਨਦੀਪ ਕਲੇਰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।