01-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 09-05-2026

ਹਾਈਕੋਰਟ ਦੇ ਹੁਕਮਾਂ ਮਗਰੋਂ ਅਵਾਰਾ ਕੁੱਤਿਆਂ ਖ਼ਿਲਾਫ਼ ਨਗਰ ਕੌਂਸਲ ਦੀਨਾਨਗਰ ਵਿੱਢੇਗੀ ਮੁਹਿੰਮ <br/>

ਅਜੀਤ ਡੈਸਕ 09-05-2026
ਦੀਨਾਨਗਰ, 8 ਮਈ (ਸ਼ਾਮ ਸਿੰਘ ਘੁੰਮਣ)-ਮਾਨਯੋਗ ਪੰਜਾਬ ਤੇ ਹਰਿਆਣਾ ਹਾਈਕੋਰਟ ਵਲੋਂ ਇਕ ਸਿਵਲ ਰਿੱਟ ਪਟੀਸ਼ਨ ਦੇ ਸਬੰਧ ਵਿਚ ਨਗਰ ਕੌਂਸਲ ਦੀਨਾਨਗਰ ਨੂੰ ਅਵਾਰਾ ਕੱੁਤਿਆਂ ਦੀ ਨਿਗਰਾਨੀ ਤੇ ਕਾਬੂ ਕਰਨ ਦੇ ਆਦੇਸ਼ਾਂ ਮਗਰੋਂ ਨਗਰ ਕੌਂਸਲ ਦੀਨਾਨਗਰ ਨੇ ਅਵਾਰਾ ਕੁੱਤਿਆਂ ਨੂੰ ਕਾਬੂ ਹੇਠ ਕਰਨ ਦੀ ਯੋਜਨਾਬੰਦੀ ਆਰੰਭ ਦਿੱਤੀ ਹੈ | ਦੱਸਣਯੋਗ ਹੈ ਕਿ ਦੀਨਾਨਗਰ ਦੇ ਸਮਾਜ ਸੇਵੀ ਵਕੀਲ ਕਵੀ ਰਾਜ ਸੈਣੀ ਵਲੋਂ ਪੰਜਾਬ ਤੇ ਹਰਿਆਣਾ ਹਾਈਕੋਰਟ 'ਚ ਦੀਨਾਨਗਰ ਸ਼ਹਿਰ ਅੰਦਰ ਅਵਾਰਾ ਕੱੁਤਿਆਂ ਦੇ ਸਮਾਜ ਅਤੇ ਪਸ਼ੂਆਂ ਨੂੰ ਖ਼ਤਰਿਆਂ ਸਬੰਧੀ ਰਿੱਟ ਪਟੀਸ਼ਨ ਦਾਇਰ ਕੀਤੀ ਗਈ ਸੀ | ਜਿਸ ਦਾ ਨਿਪਟਾਰਾ ਕਰਦੇ ਹੋਏ ਮਾਣਯੋਗ ਉੱਚ ਅਦਾਲਤ ਨੇ ਨਗਰ ਕੌਂਸਲ ਦੀਨਾਨਗਰ ਨੂੰ ਇਕ ਮਹੀਨੇ ਦੇ ਅੰਦਰ ਅਵਾਰਾ ਕੁੱਤਿਆਂ ਦੇ ਖਤਰੇ ਨੂੰ ਕੰਟਰੋਲ ਕਰਨ ਲਈ ਅਵਾਰਾ ਕੁੱਤਿਆਂ ਨੂੰ ਫੜਨ, ਨਸਬੰਦੀ ਕਰਨ ਅਤੇ ਹਮਲਾਵਰ ਅਵਾਰਾ ਕੁੱਤਿਆਂ ਦੀ ਸਖਤ ਨਿਗਰਾਨੀ ਕਰਨ ਦੇ ਆਦੇਸ਼ ਦਿੱਤੇ ਹਨ | ਮਾਣਯੋਗ ਅਦਾਲਤ ਨੇ ਨਗਰ ਕੌਂਸਲ ਨੂੰ ਇਸ ਕੰਮ ਲਈ ਇਕ ਮਹੀਨੇ ਦਾ ਸਮਾਂ ਦਿੱਤਾ ਹੈ, ਜੋ ਹੁਕਮ ਜਾਰੀ ਕਰਨ ਦੀ ਮਿਤੀ ਤੋਂ ਹੀ ਲਾਗੂ ਹੋ ਜਾਵੇਗਾ | ਦੂਜੇ ਪਾਸੇ ਜਦੋਂ ਇਸ ਸਬੰਧ ਵਿਚ ਨਗਰ ਕੌਂਸਲ ਦੇ ਕਾਰਜਸਾਧਕ ਅਫਸਰ ਵਿਜੇ ਕੁਮਾਰ ਡੋਗਰਾ ਨਾਲ ਗੱਲ ਕੀਤੀ ਤਾਂ ਉਨ੍ਹਾਂ ਨੇ ਕਿਹਾ ਕਿ ਨਗਰ ਕੌਂਸਲ ਇਸ ਮਾਮਲੇ ਸਬੰਧੀ ਗੰਭੀਰ ਹੈ ਅਤੇ ਸਖਤ ਕਦਮ ਚੁੱਕੇ ਜਾ ਰਹੇ ਹਨ | ਨਗਰ ਕੌਂਸਲ ਵਲੋਂ ਅਵਾਰਾ ਕੱੁਤਿਆਂ 'ਤੇ ਕੰਟਰੋਲ ਲਈ ਟੈਂਡਰ ਪ੍ਰਕਿਰਿਆ ਸ਼ੁਰੂ ਕਰ ਦਿੱਤੀ ਗਈ ਹੈ ਅਤੇ ਟੈਂਡਰ ਪ੍ਰਕਿਰਿਆ ਮੁਕੰਮਲ ਹੋਣ ਮਗਰੋਂ ਜਲਦ ਅਵਾਰਾ ਕੱੁਤਿਆਂ 'ਤੇ ਕੰਟਰੋਲ ਦਾ ਕੰਮ ਸ਼ੁਰੂ ਹੋ ਜਾਵੇਗਾ |

ਪਿਛਲੀ ਖ਼ਬਰ ਜੀਆ ਲਾਲ ਮਿੱਤਲ ਸਕੂਲ ਵਿਖੇ ਮਾਂ ਦਿਵਸ 'ਤੇ ਵਿਸ਼ੇਸ਼ ਸਮਾਗਮ ਅਗਲੀ ਖ਼ਬਰ ਵਿਧਾਇਕ ਗੁਰਦੀਪ ਸਿੰਘ ਰੰਧਾਵਾ ਵਲੋਂ ਖੇਡ ਸਟੇਡੀਅਮ ਦਾ ਉਦਘਾਟਨ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।