31-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 09-05-2026

ਸ਼ਾਹਪੁਰ ਕੰਢੀ ਡੈਮ ਸੰਘਰਸ਼ ਕਮੇਟੀ ਵਲੋਂ ਮੁੱਖ ਇੰਜੀਨੀਅਰ ਦਫ਼ਤਰ ਸਾਹਮਣੇ ਪ੍ਰਦਰਸ਼ਨ

ਅਜੀਤ ਡੈਸਕ 09-05-2026
ਸ਼ਾਹਪੁਰ ਕੰਢੀ, 8 ਮਈ (ਰਣਜੀਤ ਸਿੰਘ)-ਸ਼ਾਹਪੁਰ ਕੰਢੀ ਡੈਮ ਔਸਤੀ ਸੰਘਰਸ਼ ਕਮੇਟੀ ਵਲੋਂ ਆਪਣੀਆਂ ਮੰਗਾਂ ਨੰੂ ਲੈ ਕੇ ਪ੍ਰਧਾਨ ਜਸਵੰਤ ਸਿੰਘ ਸੰਧੂ ਦੀ ਅਗਵਾਈ ਹੇਠ ਰਣਜੀਤ ਸਾਗਰ ਡੈਮ ਦੇ ਮੁੱਖ ਇੰਜੀਨੀਅਰ ਦਫ਼ਤਰ ਸਾਹਮਣੇ ਰੱਖੀ ਲੜੀਵਾਰ ਭੁੱਖ ਹੜਤਾਲ 402ਵੇਂ ਦਿਨ 'ਚ ਦਾਖ਼ਲ ਹੋ ਗਈ | ਅੱਜ ਭੁੱਖ ਹੜਤਾਲ ਨੰੂ ਸਮਰਥਨ ਦੇਣ ਲਈ ਸ਼ਹੀਦ ਭਗਤ ਸਿੰਘ ਨੌਜਵਾਨ ਸਭਾ ਪੰਜਾਬ ਦੇ ਜਰਨਲ ਸਕੱਤਰ ਧਰਮਿੰਦਰ ਸਿੰਘ ਪਹੁੰਚੇ | ਉਨ੍ਹਾਂ ਪੰਜਾਬ ਸਰਕਾਰ ਤੇ ਡੈਮ ਪ੍ਰਸ਼ਾਸਨ ਦੀ ਤਿੱਖੀ ਅਲੋਚਨਾ ਕੀਤੀ ਤੇ ਕਿਹਾ ਕਿ ਜਿਹੜੇ ਕਿਸਾਨਾਂ ਦੀਆਂ ਜ਼ਮੀਨਾਂ, ਘਰ, ਦੁਕਾਨਾਂ ਤੇ ਪੋਲਟਰੀ ਫਾਰਮ ਸ਼ਾਹਪੁਰ ਕੰਢੀ ਡੈਮ ਦੀ ਝੀਲ ਬਣਾਉਣ ਲਈ ਐਕਵਾਇਰ ਕੀਤੇ ਹਨ, ਉਨ੍ਹਾਂ ਪਰਿਵਾਰਾਂ ਨੰੂ ਆਰ.ਐਂਡ.ਆਰ. ਪਾਲਸੀ ਤਹਿਤ ਨੌਕਰੀ ਮਿਲਣੀ ਚਾਹੀਦਾ ਹੈ | ਉਨ੍ਹਾਂ ਕਿਹਾ ਕਿ ਬਹੁਤ ਦੁੱਖ ਦੀ ਗੱਲ ਹੈ ਕਿ ਡੈਮ ਔਸਤੀ ਆਪਣੇ ਹੱਕਾਂ ਦੀ ਪ੍ਰਾਪਤੀ ਲਈ ਪਿਛਲੇ 13 ਮਹੀਨਿਆਂ ਤੋਂ ਭੁੱਖ ਹੜਤਾਲ ਉਪਰ ਬੈਠੇ ਹੋਏ ਹਨ | ਪਰ ਸਰਕਾਰ ਕੁੰਭਕਰਨੀ ਨੀਂਦ ਸੁੱਤੀ ਪਈ ਹੈ | ਉਨ੍ਹਾਂ ਡੈਮ ਔਸਤੀਆਂ ਨੰੂ ਯਕੀਨ ਦਿਵਾਇਆ ਕਿ ਸ਼ਹੀਦ ਭਗਤ ਸਿੰਘ ਨੌਜਵਾਨ ਸਭਾ ਉਨ੍ਹਾਂ ਦੇ ਨਾਲ ਖੜ੍ਹੀ ਹੈ | ਇਸ ਮੌਕੇ ਵਿਨੋਦ ਕੁਮਾਰ, ਰਵਿੰਦਰ ਕੁਮਾਰ, ਸੁਰਜੀਤ ਸਿੰਘ, ਸਿਲੰਦਰ ਸਿੰਘ ਕਾਹਲੋਂ, ਸੰਜੇ ਅਨੋਤਰਾ, ਕੁਲਦੀਪ ਪਠਾਨੀਆ ਅਤੇ ਯੁਵਰਾਜ ਸਿੰਘ ਆਦਿ ਹਾਜ਼ਰ ਸਨ |
ਪਿਛਲੀ ਖ਼ਬਰ ਪਠਾਨਕੋਟ ਪੁਲਿਸ ਨੇ ਨਸ਼ਾ ਤਸਕਰੀ ਖ਼ਿਲਾਫ਼ ਕਾਰਵਾਈ ਕਰਦੇ ਹੋਏ 2 ਦੋਸ਼ੀਆਂ ਨੂੰ ਕੀਤਾ ਗਿ੍ਫ਼ਤਾਰ ਅਗਲੀ ਖ਼ਬਰ ਵਪਾਰ ਮੰਡਲ ਪਠਾਨਕੋਟ ਵਲੋਂ ਅਕਾਊਾਟੈਂਟ ਐਸੋਸੀਏਸ਼ਨ ਦੇ ਨਵਨਿਯੁਕਤ ਅਹੁਦੇਦਾਰਾਂ ਦਾ ਸਨਮਾਨ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।