31-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 09-05-2026

ਪਠਾਨਕੋਟ ਪੁਲਿਸ ਨੇ ਨਸ਼ਾ ਤਸਕਰੀ ਖ਼ਿਲਾਫ਼ ਕਾਰਵਾਈ ਕਰਦੇ ਹੋਏ 2 ਦੋਸ਼ੀਆਂ ਨੂੰ ਕੀਤਾ ਗਿ੍ਫ਼ਤਾਰ

ਅਜੀਤ ਡੈਸਕ 09-05-2026
ਪਠਾਨਕੋਟ, 8 ਮਈ (ਸੁਮਿਤ)-ਪਠਾਨਕੋਟ ਵਿਖੇ ਯੁੱਧ ਨਸ਼ਿਆਂ ਵਿਰੁੱਧ ਤੇ ਨਸ਼ਾ ਮੁਕਤ ਪੰਜਾਬ ਮੁਹਿੰਮ ਤਹਿਤ ਪੁਲਿਸ ਨੂੰ ਵੱਡੀ ਕਾਮਯਾਬੀ ਮਿਲੀ ਹੈ | ਪਠਾਨਕੋਟ ਪੁਲਿਸ ਨੇ ਨਸ਼ਾ ਤਸਕਰੀ ਖ਼ਿਲਾਫ਼ ਕਾਰਵਾਈ ਕਰਦੇ ਹੋਏ 2 ਦੋਸ਼ੀਆਂ ਨੂੰ ਗਿ੍ਫ਼ਤਾਰ ਕੀਤਾ ਹੈ | ਗਿ੍ਫ਼ਤਾਰ ਕੀਤੇ ਗਏ ਦੋਸ਼ੀਆਂ ਦੀ ਪਹਿਚਾਣ ਸ਼ਿਵਮ ਉਰਫ਼ ਲੀਚੀ ਵਾਸੀ ਸੁੰਦਰ ਨਗਰ ਤੇ ਅਮਿਤ ਉਰਫ਼ ਮਿੱਠੂ ਵਾਸੀ ਕੱਚੇ ਕਵਾਰਟਰ ਵਜੋਂ ਹੋਈ ਹੈ | ਪੁਲਿਸ ਵਲੋਂ ਕੀਤੀ ਗਈ ਤਲਾਸ਼ੀ ਦੌਰਾਨ ਦੋਸ਼ੀਆਂ ਦੇ ਕਬਜ਼ੇ 'ਚੋਂ 6 ਗ੍ਰਾਮ 40 ਮਿਲੀਗ੍ਰਾਮ ਹੈਰੋਇਨ ਬਰਾਮਦ ਕੀਤੀ ਗਈ | ਜਾਣਕਾਰੀ ਅਨੁਸਾਰ ਪੁਲਿਸ ਨੂੰ ਗੁਪਤ ਸੂਚਨਾ ਮਿਲੀ ਸੀ ਕਿ ਦੋਵੇਂ ਨੌਜਵਾਨ ਇਲਾਕੇ ਵਿਚ ਨਸ਼ੀਲੇ ਪਦਾਰਥਾਂ ਦੀ ਸਪਲਾਈ ਕਰਨ ਵਿਚ ਸ਼ਾਮਿਲ ਹਨ | ਸੂਚਨਾ ਦੇ ਆਧਾਰ 'ਤੇ ਪੁਲਿਸ ਟੀਮ ਨੇ ਤੁਰੰਤ ਕਾਰਵਾਈ ਕਰਦਿਆਂ ਦੋਵਾਂ ਨੂੰ ਕਾਬੂ ਕਰ ਲਿਆ | ਇਸ ਸਬੰਧੀ ਪੁਲਿਸ ਥਾਣਾ ਡਵੀਜ਼ਨ ਨੰਬਰ-1 ਵਿਚ ਐਨ.ਡੀ.ਪੀ.ਐਸ. ਐਕਟ ਤਹਿਤ ਮਾਮਲਾ ਦਰਜ ਕਰ ਲਿਆ ਗਿਆ ਹੈ | ਪੁਲਿਸ ਅਧਿਕਾਰੀਆਂ ਦਾ ਕਹਿਣਾ ਹੈ ਕਿ ਦੋਸ਼ੀਆਂ ਤੋਂ ਪੁੱਛਗਿੱਛ ਜਾਰੀ ਹੈ ਤੇ ਇਹ ਪਤਾ ਲਗਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ ਕਿ ਉਹ ਨਸ਼ੀਲੇ ਪਦਾਰਥ ਕਿੱਥੋਂ ਲਿਆਉਂਦੇ ਸਨ ਤੇ ਕਿਹੜੇ ਲੋਕਾਂ ਤੱਕ ਇਸ ਦੀ ਸਪਲਾਈ ਕਰਦੇ ਸਨ | ਪਠਾਨਕੋਟ ਪੁਲਿਸ ਨੇ ਕਿਹਾ ਕਿ ਜ਼ਿਲ੍ਹੇ 'ਚ ਨਸ਼ਾ ਤਸਕਰਾਂ ਖ਼ਿਲਾਫ਼ ਮੁਹਿੰਮ ਲਗਾਤਾਰ ਜਾਰੀ ਰਹੇਗੀ ਤੇ ਕਿਸੇ ਵੀ ਦੋਸ਼ੀ ਨੂੰ ਬਖ਼ਸ਼ਿਆ ਨਹੀਂ ਜਾਵੇ |
ਪਿਛਲੀ ਖ਼ਬਰ ਸਿਹਤ ਵਿਭਾਗ ਦੀ ਟੀਮ ਨੇ ਖਾਦ ਸੁਰੱਖਿਆ ਮੁਹਿੰਮ ਤਹਿਤ ਵੱਖ-ਵੱਖ ਦੁਕਾਨਾਂ ਤੇ ਡੇਅਰੀਆਂ ਦੀ ਕੀਤੀ ਜਾਂਚ ਅਗਲੀ ਖ਼ਬਰ ਸ਼ਾਹਪੁਰ ਕੰਢੀ ਡੈਮ ਸੰਘਰਸ਼ ਕਮੇਟੀ ਵਲੋਂ ਮੁੱਖ ਇੰਜੀਨੀਅਰ ਦਫ਼ਤਰ ਸਾਹਮਣੇ ਪ੍ਰਦਰਸ਼ਨ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।