31-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 09-05-2026

ਅਧਿਆਪਕਾਂ 'ਤੇ ਡਬਲ ਡਿਊਟੀਆਂ ਦਾ ਬੋਝ ਬਰਦਾਸ਼ਤ ਨਹੀਂ–ਮਾਸਟਰ ਕਾਡਰ ਯੂਨੀਅਨ

ਅਜੀਤ ਡੈਸਕ 09-05-2026
ਪਠਾਨਕੋਟ, 8 ਮਈ (ਸੰਧੂ)-ਮਾਸਟਰ ਕਾਡਰ ਯੂਨੀਅਨ ਪੰਜਾਬ ਜ਼ਿਲ੍ਹਾ ਪਠਾਨਕੋਟ ਦੇ ਜ਼ਿਲ੍ਹਾ ਪ੍ਰਧਾਨ ਰਮਨ ਕੁਮਾਰ ਦੀ ਅਗਵਾਈ ਹੇਠ ਯੂਨੀਅਨ ਦੇ ਵਫ਼ਦ ਵਲੋਂ ਵਧੀਕ ਡਿਪਟੀ ਕਮਿਸ਼ਨਰ ਪਠਾਨਕੋਟ ਨਾਲ ਮੁਲਾਕਾਤ ਕਰਕੇ ਅਧਿਆਪਕਾਂ ਦੀਆਂ ਲੱਗ ਰਹੀਆਂ ਡਬਲ ਡਿਊਟੀਆਂ ਦਾ ਮਾਮਲਾ ਗੰਭੀਰਤਾ ਨਾਲ ਉਠਾਇਆ ਗਿਆ | ਯੂਨੀਅਨ ਆਗੂਆਂ ਨੇ ਦੱਸਿਆ ਕਿ ਕਈ ਅਧਿਆਪਕਾਂ ਨੂੰ ਇਕ ਪਾਸੇ ਡਰੱਗ ਸੈਂਸਸ ਦੀ ਡਿਊਟੀ ਤੇ ਦੂਜੇ ਪਾਸੇ ਸੈਂਸਸ ਨਾਲ ਸਬੰਧਿਤ ਹੋਰ ਸਰਕਾਰੀ ਡਿਊਟੀਆਂ ਇਕੱਠਿਆਂ ਦਿੱਤੀਆਂ ਗਈਆਂ ਹਨ | ਜਿਸ ਕਾਰਨ ਅਧਿਆਪਕਾਂ ਨੂੰ ਭਾਰੀ ਦਿੱਕਤਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ | ਉਨ੍ਹਾਂ ਕਿਹਾ ਕਿ ਇਕ ਹੀ ਸਮੇਂ ਦੌਰਾਨ ਇਕ ਕਰਮਚਾਰੀ ਵਲੋਂ ਦੋ ਵੱਖ-ਵੱਖ ਡਿਊਟੀਆਂ ਨਿਭਾਉਣਾ ਸੰਭਵ ਨਹੀਂ ਹੁੰਦਾ ਅਤੇ ਇਸ ਨਾਲ ਸਕੂਲਾਂ ਵਿਚ ਪੜ੍ਹਾਈ ਕਾਰਜ ਵੀ ਪ੍ਰਭਾਵਿਤ ਹੋ ਰਹੇ ਹਨ | ਯੂਨੀਅਨ ਨੇ ਮੰਗ ਕੀਤੀ ਕਿ ਇਕ ਅਧਿਆਪਕ ਨੂੰ ਇਕ ਸਮੇਂ ਦੌਰਾਨ ਸਿਰਫ਼ ਇਕ ਹੀ ਡਿਊਟੀ ਦਿੱਤੀ ਜਾਵੇ, ਤਾਂ ਜੋ ਉਹ ਆਪਣੀ ਜ਼ਿੰਮੇਵਾਰੀ ਨੂੰ ਸੁਚੱਜੇ ਤੇ ਪ੍ਰਭਾਵਸ਼ਾਲੀ ਢੰਗ ਨਾਲ ਨਿਭਾਅ ਸਕੇ | ਵਧੀਕ ਡਿਪਟੀ ਕਮਿਸ਼ਨਰ ਪਠਾਨਕੋਟ ਨੇ ਯੂਨੀਅਨ ਦੀ ਮੰਗ ਨੂੰ ਧਿਆਨ ਪੂਰਵਕ ਸੁਣਦਿਆਂ ਭਰੋਸਾ ਦਿਵਾਇਆ ਕਿ ਜਿੱਥੇ ਵੀ ਡਬਲ ਡਿਊਟੀਆਂ ਲੱਗੀਆਂ ਹਨ, ਉਨ੍ਹਾਂ ਦੀ ਜਾਂਚ ਕਰਕੇ ਜਲਦ ਸੋਧ ਕੀਤੀ ਜਾਵੇਗੀ ਅਤੇ ਇਕ ਕਰਮਚਾਰੀ ਨੂੰ ਇਕ ਹੀ ਡਿਊਟੀ ਦਿੱਤੀ ਜਾਵੇਗੀ | ਮਾਸਟਰ ਕਾਡਰ ਯੂਨੀਅਨ ਨੇ ਏ.ਡੀ.ਸੀ. ਦਾ ਧੰਨਵਾਦ ਕਰਦਿਆਂ ਉਮੀਦ ਜਤਾਈ ਕਿ ਅਧਿਆਪਕਾਂ ਨੂੰ ਜਲਦੀ ਰਾਹਤ ਮਿਲੇਗੀ | ਇਸ ਮੌਕੇ ਜ਼ਿਲ੍ਹਾ ਪ੍ਰਧਾਨ ਰਮਨ ਕੁਮਾਰ, ਜ਼ਿਲ੍ਹਾ ਜਨਰਲ ਸਕੱਤਰ ਪਵਨ ਸ਼ਰਮਾ ਭੋਆ, ਜ਼ਿਲ੍ਹਾ ਮਨਿਸਟੀਰੀਅਲ ਯੂਨੀਅਨ ਪ੍ਰਧਾਨ ਵਿਸ਼ਾਲ ਵੀਰ, ਬਲਾਕ ਪ੍ਰਧਾਨ ਰਜੀਵ ਸਲਾਰੀਆ, ਭੋਆ ਬਲਾਕ ਜਨਰਲ ਸਕੱਤਰ ਰਵਿੰਦਰ ਕੁਮਾਰ, ਮਨਜੀਤ ਸਿੰਘ, ਸੁਖਦੇਵ ਸੈਣੀ, ਅਨੁਗ੍ਰਹਿ ਅਤੇ ਪਰਮਜੀਤ ਸਮੇਤ ਹੋਰ ਅਧਿਆਪਕ ਹਾਜ਼ਰ ਸਨ |
ਪਿਛਲੀ ਖ਼ਬਰ ਸਾਬਕਾ ਸਰਪੰਚ ਸੋਮਰਾਜ ਨੇ ਪਿੰਡ ਬਸਰੂਪ ਦੀ ਪੰਚਾਇਤ 'ਤੇ ਲਗਾਏ ਕਰੋੜਾਂ ਦੇ ਘਪਲੇ ਕਰਨ ਦੇ ਦੋਸ਼ ਅਗਲੀ ਖ਼ਬਰ ਸਿਹਤ ਵਿਭਾਗ ਦੀ ਟੀਮ ਨੇ ਖਾਦ ਸੁਰੱਖਿਆ ਮੁਹਿੰਮ ਤਹਿਤ ਵੱਖ-ਵੱਖ ਦੁਕਾਨਾਂ ਤੇ ਡੇਅਰੀਆਂ ਦੀ ਕੀਤੀ ਜਾਂਚ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।